📰 10/14/2026
ਪੰਜਾਬ📍 ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਐਲਾਨ

ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਐਲਾਨ

ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਾਰੇ ਅਦਾਰੇ ਬੰਦ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉੱਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਾਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁੱਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਨਿਸ਼ਾਨ ਸਿੰਘ ਤੇ ਹੋਰ ਮੌਜੂਦ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਨਸ਼ਿਆਂ ਖ਼ਿਲਾਫ਼ ਲੜਦੇ ਪਰਵਿੰਦਰ ਝੋਟਾ ਦੀ ਦਿਨ-ਦਿਹਾੜੇ ਹੱਤਿਆਪੜ੍ਹੋ →
ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਨੇ 15 ਹੈਰੋਇਨ ਸਮੇਤ ਕੀਤਾ ਕਾਬੂਪੜ੍ਹੋ →
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਿਰੋਜ਼ਪੁਰ ‘ਚ ਪਾਬੰਦੀ ਦੇ ਵਿਸ਼ੇਸ਼ ਹੁਕਮ ਕੀਤੇ ਜਾਰੀਪੜ੍ਹੋ →
ਤਰਨਤਾਰਨ ‘ਚ ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, ਨੇ ਨਾਕੇ ਦੌਰਾਨ ਦਬੋਚਿਆਪੜ੍ਹੋ →
ਕਰਨਾਟਕ ਦੇ ਚਿੱਕਾਬੱਲਾਪੁਰ ਜ਼ਿਲ੍ਹੇ ’ਚ ਸਥਿਤ ਫੈਕਟਰੀ ’ਚ ਲੱਗੀ ਭਿਆਨਕ ਅੱਗਪੜ੍ਹੋ →
ਪ੍ਰੋਜੈਕਟ ‘ਪ੍ਰਗਤੀ’ ਤਹਿਤ 20 ਕਿਸਾਨ ਪਰਿਵਾਰਾਂ ਨੂੰ 400 ਮੁਰਗੀਆਂ ਵੰਡੀਆਂਪੜ੍ਹੋ →