📰 10/14/2026
ਪੰਜਾਬ📍 ਪੰਜਾਬ

ਪਰਵਿੰਦਰ ਝੋਟੇ ਦੇ ਕਤਲ 'ਤੇ ਸੀਐਮ ਮਾਨ ਦਾ ਵੱਡਾ ਐਲਾਨ

ਮਾਨਸਾ ਸਿਟੀ-2 ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦਾ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਦੇ ਬਿਆਨਾਂ ਉਤੇ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਹੈ।
ਪਰਵਿੰਦਰ ਝੋਟੇ ਦੇ ਕਤਲ 'ਤੇ ਸੀਐਮ ਮਾਨ ਦਾ ਵੱਡਾ ਐਲਾਨ

ਮਾਨਸਾ ਸਿਟੀ-2 ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ, ਜਿਸ ਦਾ ਮੰਗਲਵਾਰ ਨੂੰ ਮਾਨਸਾ ਵਿੱਚ ਇੱਕ ਕੈਮਿਸਟ ਦੀ ਦੁਕਾਨ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਿਤਾ ਸਾਬਕਾ ਫੌਜੀ ਭੀਮ ਸਿੰਘ ਦੇ ਬਿਆਨਾਂ ਉਤੇ ਬੁੱਧਵਾਰ ਨੂੰ ਐੱਫ.ਆਈ.ਆਰ. ਦਰਜ ਕੀਤੀ ਹੈ। ਐੱਫ.ਆਈ.ਆਰ. ਅਨੁਸਾਰ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ, ਉਸ ਦੇ ਦੋ ਸਾਥੀਆਂ ਅਤੇ ਘਟਨਾ ਵੇਲੇ ਫੋਨ 'ਤੇ ਗੱਲ ਕਰ ਰਹੇ ਇੱਕ ਵਿਅਕਤੀ ਨੇ ਕਥਿਤ ਤੌਰ 'ਤੇ ਝੋਟਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਉਧਰ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਉਤੇ ਸਖਤ ਨਜ਼ਰ ਆ ਰਹੇ ਹਨ।

ਭੀਮ ਸਿੰਘ ਨੇ ਦਾਅਵਾ ਕੀਤਾ ਕਿ ਮੰਗਲਵਾਰ ਨੂੰ ਜਦੋਂ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਘਟਨਾ ਸੁਣੀ ਤਾਂ ਉਹ ਜ਼ਿਲ੍ਹਾ ਅਦਾਲਤਾਂ ਵਿੱਚ ਸਨ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਝੋਟਾ ਨੂੰ ਗੋਲੀ ਲੱਗ ਗਈ ਹੈ। ਉਨ੍ਹਾਂ ਪੁਲਿਸ ਕੋਲ ਦਰਜ ਸ਼ਿਕਾਇਤ ਵਿੱਚ ਦੋਸ਼ ਲਾਇਆ, "ਮੈਂ ਆਪਣੇ ਪੁੱਤਰ ਨੂੰ ਖ਼ੂਨ ਨਾਲ ਲੱਥਪਥ, ਜੁੱਤੀਆਂ ਦੀ ਇੱਕ ਦੁਕਾਨ ਵੱਲ ਜਾਂਦਿਆਂ ਦੇਖਿਆ। ਅਸ਼ਵਨੀ ਦੇ ਹੱਥ ਵਿੱਚ ਪਿਸਤੌਲ ਸੀ ਅਤੇ ਕੁੱਝ ਹੋਰ ਵਿਅਕਤੀ ਉਸ ਦੇ ਨਾਲ ਸਨ। ਅਸ਼ਵਨੀ ਨੇ ਮੇਰੇ ਸਾਹਮਣੇ ਮੇਰੇ ਪੁੱਤਰ 'ਤੇ ਗੋਲੀਆਂ ਚਲਾ ਦਿੱਤੀਆਂ।"

ਉਧਰ, ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਉਤੇ ਸਖਤ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਖਿਆ ਹੈ ਕਿ ਇਸ ਕਤਲ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਾਂਗੇ ਨਹੀਂ। ਝੋਟੇ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਮਿਸਟ ਦੀ ਦੁਕਾਨ 'ਤੇ ਨਸ਼ੀਲੇ ਪਦਾਰਥਾਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਈ ਝੜਪ ਦੌਰਾਨ ਝੋਟਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਝੋਟਾ ਵੱਲੋਂ ਫੇਸਬੁੱਕ 'ਤੇ ਲਾਈਵ ਸਟ੍ਰੀਮ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ, ਜਿਸ ਵਿੱਚ ਉਸ ਦੇ ਪਰਿਵਾਰ ਅਤੇ ਸਮਰਥਕਾਂ ਨੇ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਨਸ਼ਿਆਂ ਖ਼ਿਲਾਫ਼ ਲੜਦੇ ਪਰਵਿੰਦਰ ਝੋਟਾ ਦੀ ਦਿਨ-ਦਿਹਾੜੇ ਹੱਤਿਆਪੜ੍ਹੋ →
ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ ਨੇ 15 ਹੈਰੋਇਨ ਸਮੇਤ ਕੀਤਾ ਕਾਬੂਪੜ੍ਹੋ →
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਫ਼ਿਰੋਜ਼ਪੁਰ ‘ਚ ਪਾਬੰਦੀ ਦੇ ਵਿਸ਼ੇਸ਼ ਹੁਕਮ ਕੀਤੇ ਜਾਰੀਪੜ੍ਹੋ →
ਤਰਨਤਾਰਨ ‘ਚ ਪੰਜਾਬ ਪੁਲਿਸ ਦਾ ਮੁਲਾਜ਼ਮ 15 ਕਿੱਲੋ ਹੈਰੋਇਨ ਸਣੇ ਗ੍ਰਿਫ਼ਤਾਰ, ਨੇ ਨਾਕੇ ਦੌਰਾਨ ਦਬੋਚਿਆਪੜ੍ਹੋ →
ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਬੰਦ ਦੇ ਸਮਰਥਨ ਵਿੱਚ ਦਫ਼ਤਰ ਅਤੇ ਸਮੂਹ ਅਦਾਰੇ ਬੰਦ ਰੱਖਣ ਐਲਾਨਪੜ੍ਹੋ →
ਕਰਨਾਟਕ ਦੇ ਚਿੱਕਾਬੱਲਾਪੁਰ ਜ਼ਿਲ੍ਹੇ ’ਚ ਸਥਿਤ ਫੈਕਟਰੀ ’ਚ ਲੱਗੀ ਭਿਆਨਕ ਅੱਗਪੜ੍ਹੋ →