ਪੰਜਾਬ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਦੇ ਘਰ ਤੇ ਮੈਡੀਕਲ ਸਟੋਰ ’ਤੇ ਚੱਲਿਆ ਬੁਲਡੋਜ਼ਰ

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੈਮਿਸਟ
ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ ਸਨ। ਪੁਲਿਸ ਸੂਤਰਾਂ ਮੁਤਾਬਕ ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਕਾਬੂ ਕੀਤਾ ਗਿਆ ਹੈ।
ਮਾਨਸਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਨਿਗਰਾਨੀ ਹੇਠ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਅਤੇ ਮੈਡੀਕਲ ਸਟੋਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ। ਇਸ ਦੌਰਾਨ ਗੁੱਸੇ ਵਿੱਚ ਆਏ ਲੋਕਾਂ ਨੇ ਮੈਡੀਕਲ ਸਟੋਰ ਵਿੱਚ ਭੰਨਤੋੜ ਕੀਤੀ। ਦੁਕਾਨ ਵਿੱਚੋਂ ਦਵਾਈਆਂ ਬਾਹਰ ਸੁੱਟੀਆਂ ਗਈਆਂ ਅਤੇ ਬਾਅਦ ਵਿੱਚ ਅੱਗ ਵੀ ਲਗਾ ਦਿੱਤੀ ਗਈ।
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਨਾਰਾਜ਼ ਸਿੱਖ ਜਥੇਬੰਦੀਆਂ ਨੇ ਮਾਨਸਾ ਵਿੱਚ ਬਾਜ਼ਾਰ ਬੰਦ ਕਰਵਾਏ। ਮ੍ਰਿਤਕ ਦੇ ਪਰਿਵਾਰਕ ਮੈਂਬਰ ਅੰਤਿਮ ਸਸਕਾਰ ਨਾ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੀ ਮੰਗ ਹੈ ਕਿ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀਜੀਪੀ ਗੌਰਵ ਯਾਦਵ ਅਸਤੀਫ਼ਾ ਦੇਣ।
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ ਮਾਨਸਾ ਵਿੱਚ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਦੇ ਆਗੂ ਮਨਪ੍ਰੀਤ ਸਿੰਘ ਅਯਾਲੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ।
