📰 ਮੰਗਲਵਾਰ, 22 ਸਤੰਬਰ 2026
ਪੰਜਾਬ📍 ਪੰਜਾਬ

ਫੰਡ ਨੂੰ ਲੈ ਕੇ ਕੇਂਦਰ ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ ‘ਤੇ ਦਿੱਤਾ ਜਵਾਬ

ਹਰਦੀਪ ਮੁੰਡੀਆਂ ਨੇ ਖਾਸ ਤੌਰ 'ਤੇ ਰੂਰਲ ਡਿਵੈਲਪਮੈਂਟ ਫੰਡ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ, ਪਰ ਉਨ੍ਹਾਂ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ।
ਫੰਡ ਨੂੰ ਲੈ ਕੇ ਕੇਂਦਰ ਤੇ ਵਰ੍ਹੇ ਹਰਦੀਪ ਮੁੰਡੀਆਂ, ਨਿਰਮਲਾ ਸੀਤਾਰਮਨ ਦੇ ਬਿਆਨ ‘ਤੇ ਦਿੱਤਾ ਜਵਾਬ

ਹਰਦੀਪ ਮੁੰਡੀਆਂ ਨੇ ਖਾਸ ਤੌਰ 'ਤੇ ਰੂਰਲ ਡਿਵੈਲਪਮੈਂਟ ਫੰਡ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ, ਪਰ ਉਨ੍ਹਾਂ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਵੱਲੋਂ ਪੰਜਾਬ ਦੇ ਬਣਦੇ ਫੰਡ ਹੀ ਜਾਰੀ ਨਹੀਂ ਕੀਤੇ ਜਾ ਰਹੇ ਤਾਂ ਪੰਜਾਬ ਸਰਕਾਰ ਨੂੰ ਆਰਡੀਐਫ ਦੀ ਰਕਮ ਕਿਵੇਂ ਮਿਲੇਗੀ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੰਜਾਬ ਸਰਕਾਰ ਦੇ ਕੇਂਦਰ ‘ਤੇ ਫੰਡ ਰੋਕਣ ਦੇ ਇਲਜ਼ਾਮਾਂ ਨੂੰ ਨਕਾਰਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਲੁਧਿਆਣਾ ਦੇ ਬਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਬਣਦੇ ਹੱਕਾਂ ਦੀ ਰਕਮ ਕੇਂਦਰ ਸਰਕਾਰ ਵੱਲੋਂ ਜਾਰੀ ਨਹੀਂ ਕੀਤੀ ਜਾ ਰਹੀ, ਜਦਕਿ ਹੁਣ ਇਸ ਮਾਮਲੇ ‘ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਹਰਦੀਪ ਮੁੰਡੀਆਂ ਨੇ ਖਾਸ ਤੌਰ ‘ਤੇ ਰੂਰਲ ਡਿਵੈਲਪਮੈਂਟ ਫੰਡ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਕਈ ਵਾਰ ਪੱਤਰ ਲਿਖੇ ਗਏ ਹਨ, ਪਰ ਉਨ੍ਹਾਂ ਦਾ ਕੋਈ ਢੁੱਕਵਾਂ ਜਵਾਬ ਨਹੀਂ ਮਿਲਿਆ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਕੇਂਦਰ ਵੱਲੋਂ ਪੰਜਾਬ ਦੇ ਬਣਦੇ ਫੰਡ ਹੀ ਜਾਰੀ ਨਹੀਂ ਕੀਤੇ ਜਾ ਰਹੇ ਤਾਂ ਪੰਜਾਬ ਸਰਕਾਰ ਨੂੰ ਆਰਡੀਐਫ ਦੀ ਰਕਮ ਕਿਵੇਂ ਮਿਲੇਗੀ।

ਮੁੰਡੀਆਂ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਕੇਂਦਰ ਵੱਲੋਂ ਕੀਤੀ ਗਈ ਮਦਦ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਹਿਲੀ ਕਿਸ਼ਤ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ਤੋਂ ਬਾਅਦ ਵੀ ਪੰਜਾਬ ਨੂੰ ਲੋੜੀਂਦੀ ਰਕਮ ਨਹੀਂ ਮਿਲੀ। ਉਨ੍ਹਾਂ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਵਿੱਤੀ ਮਾਮਲਿਆਂ ਵਿੱਚ ਅਣਦੇਖੀ ਕਰਨ ਦੇ ਦੋਸ਼ ਲਗਾਏ।

ਦਰਅਸਲ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪੰਜਾਬ ਸਰਕਾਰ ਵੱਲੋਂ ਕੇਂਦਰ ‘ਤੇ ਫੰਡ ਰੋਕਣ ਤੇ ਭੇਦਭਾਵ ਕਰਨ ਦੇ ਇਲਜ਼ਾਮ ਨੂੰ ਖ਼ਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸੇ ਵੀ ਸੂਬੇ ਨਾਲ ਅਜਿਹਾ ਵਿਵਹਾਰ ਨਹੀਂ ਕਰਦਾ, ਜਿਸ ਨਾਲ ਉਸ ਨੂੰ ਆਰਥਿਕ ਨੁਕਸਾਨ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਿਆਂ ਨੂੰ ਉਨ੍ਹਾਂ ਦੇ ਹੱਕ ਮੁਤਾਬਕ ਮਿਲਣ ਵਾਲੀ ਰਕਮ ‘ਚ ਕਟੌਤੀ ਨਹੀਂ ਕੀਤੀ ਜਾਂਦੀ ਤੇ ਭੁਗਤਾਨ ਨਿਯਮਾਂ ਅਨੁਸਾਰ ਜਾਰੀ ਕੀਤੇ ਜਾਂਦੇ ਹਨ।

ਸੀਤਾਰਮਨ ਨੇ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਸੰਭਵ ਹੈ ਕਿ ਪੰਜਾਬ ‘ਚ ਚੋਣਾਂ ਨੇੜੇ ਹੋਣ ਕਾਰਨ ਆਮ ਆਦਮੀ ਪਾਰਟੀ ਵੱਲੋਂ ਇਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਬਿਆਨਾਂ ਰਾਹੀਂ ਸਰਕਾਰ ਦੇ ਕਾਰਜਕਾਲ ਨਾਲ ਜੁੜੇ ਸਵਾਲਾਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੂਜੇ ਪਾਸੇ, ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੇ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਸ ਮੁਹਿੰਮ ਦਾ ਜਵਾਬ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਆਪਣੇ ਕੰਮਾਂ ਦੇ ਆਧਾਰ ‘ਤੇ ਲੋਕਾਂ ‘ਚ ਜਾਵੇਗੀ। ਪੁਲਿਸ ਮੁਲਾਜ਼ਮਾਂ ਨਾਲ ਜੁੜੀ ਵਾਇਰਲ ਆਡੀਓ ਦੇ ਮਾਮਲੇ ਤੇ ਵਿਰੋਧੀ ਧਿਰ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਬਾਰੇ ਵੀ ਮੁੰਡੀਆਂ ਨੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਬਿਕਰਮ ਸਿੰਘ ਮਜੀਠੀਆ, ਰਵਨੀਤ ਸਿੰਘ ਬਿੱਟੂ, ਰਾਜਾ ਵੜਿੰਗ ਤੇ ਸੁਖਪਾਲ ਸਿੰਘ ਖਹਿਰਾ ਦਾ ਨਾਮ ਲੈਂਦਿਆਂ ਕਿਹਾ ਕਿ ਵਿਰੋਧੀ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਕੰਮਾਂ ਤੇ ਕਾਰਗੁਜ਼ਾਰੀ ਦੇ ਆਧਾਰ ‘ਤੇ ਲੋਕਾਂ ‘ਚ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰਪੜ੍ਹੋ →
ਯੂਟਿਊਬਰ ਮਨੀ ਸ਼ਾਕਰ ਦਾ ਤਿੰਨ ਦਾ ਵਧਿਆ ਰਿਮਾਂਡਪੜ੍ਹੋ →
ਬਹਿਰੀਨ ਵਾਲੀ ਬੀਬੀ’ ਮਾਮਲੇ ‘ਤੇ ਵਲਟੋਹਾ ਦਾ ਸਪਸ਼ਟੀਕਰਨ, ਬੋਲੇ- ਧੋਖਾਧੜੀ ਕਰਨ ਦੀ ਆਦੀ ਹੈ ਮਹਿਲਾਪੜ੍ਹੋ →
ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ ਦਾ ਐਕਸ਼ਨਪੜ੍ਹੋ →
80 ਸਾਲਾ ਪਿਤਾ ਦਾ ਪਹਿਲਾ ਹਵਾਈ ਸਫ਼ਰ ਹੋਇਆ ਯਾਦਗਾਰ, ਪੁੱਤਰ ਦੀ ਕਹਾਣੀ ਨੇ ਸੋਸ਼ਲ ਮੀਡੀਆ ‘ਤੇ ਜਿੱਤਿਆ ਲੋਕਾਂ ਦਾ ਦਿਲਪੜ੍ਹੋ →
ਅਫੀਮ ਸਮੇਤ ਦੋ ਤਸਕਰ ਕਾਬੂਪੜ੍ਹੋ →