📰 10/18/2026
ਪੰਜਾਬ📍 ਪੰਜਾਬ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਇਨਸਾਫ਼ ਮਿਲਣ ਤੱਕ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਬੰਨ੍ਹਣਗੇ ਕਾਲੀ ਪੱਗ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਮਿਲਣ ਤੱਕ ਰੋਸ ਵਜੋਂ ਅੱਜ ਤੋਂ ਕਾਲੀ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ।
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ 'ਚ ਇਨਸਾਫ਼ ਮਿਲਣ ਤੱਕ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਬੰਨ੍ਹਣਗੇ ਕਾਲੀ ਪੱਗ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ’ਚ ਇਨਸਾਫ਼ ਮਿਲਣ ਤੱਕ ਰੋਸ ਵਜੋਂ ਅੱਜ ਤੋਂ ਕਾਲੀ ਪੱਗ ਬੰਨ੍ਹਣੀ ਸ਼ੁਰੂ ਕੀਤੀ ਹੈ। ਉਨ੍ਹਾਂ ਅੱਜ ਕਾਲੀ ਪੱਗ ਬੰਨ੍ਹ ਕੇ ‘ਆਪ’ ਸਰਕਾਰ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਢਿੱਲੋਂ ਨੇ ਕਿਹਾ ਕਿ ਜਦੋਂ ਤੱਕ ਇਸ ਮਾਮਲੇ ’ਚ ਨਿਆਂ ਨਹੀਂ ਮਿਲਦਾ, ਉਹ ਕਾਲੀ ਪੱਗ ਹੀ ਬੰਨ੍ਹਣਗੇ। ਉਨ੍ਹਾਂ ਆਪਣੀ ਪਾਰਟੀ ਦੇ ਆਗੂਆਂ ਨੂੰ ਕਾਲੀ ਪੱਗ ਬੰਨ੍ਹਣ ਦੀ ਅਪੀਲ ਕੀਤੀ ਹੈ।

ਦੱਸਣਯੋਗ ਹੈ ਕਿ ਸ਼ਨਿੱਚਰਵਾਰ ਨੂੰ ਕੇਵਲ ਸਿੰਘ ਢਿੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਸ਼ਾਮਲ ਹੋਣ ਪਹੁੰਚੇ ਸਨ ਤਾਂ ਉੱਥੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਕਾਲੀਆਂ ਚੁੰਨੀਆਂ ਅਤੇ ਕਾਲੇ ਝੰਡਿਆਂ ਨਾਲ ਰੋਸ ਪ੍ਰਗਟ ਕੀਤਾ ਜਾਵੇ। ਇਸ ਅਪੀਲ ਨੂੰ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਅਤੇ ਸੰਗਤ ਨੇ ਪ੍ਰਵਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਸੰਘਰਸ਼ ਵਿੱਚ ਹਰ ਪੱਧਰ ’ਤੇ ਨਾਲ ਖੜ੍ਹੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਕੇਂਦਰ ਨੇ ਮੰਗੀ ਤਿੰਨ ਨਸ਼ਾ-ਹੱਤਿਆਵਾਂ ਦੀ ਰਿਪੋਰਟ — ਅਮਿਤ ਸ਼ਾਹ ਤੇ ਭਗਵੰਤ ਮਾਨ 'ਚ ਤਿੱਖਾ ਟਕਰਾਅਪੜ੍ਹੋ →
ਰਾਜ ਬੱਬਰ ਨੇ ਸਮਿਤਾ ਪਾਟਿਲ ਨੂੰ 71ਵੇਂ ਜਨਮ ਦਿਨ ’ਤੇ ਯਾਦ ਕੀਤਾਪੜ੍ਹੋ →
ਸਿਰਦਰਦ ਨਾਲ ਚੱਕਰ ਆਉਣ ਦੇ ਕੀ ਹਨ ਕਾਰਨ?ਪੜ੍ਹੋ →
ਜਲੰਧਰ ‘ਚ 14 ਤੋਂ 22 ਨਵੰਬਰ ਤੱਕ ਹੋਵੇਗੀ ਅਗਨੀਵੀਰ ਭਰਤੀ ਰੈਲੀ, 6 ਹਜ਼ਾਰ ਤੋਂ ਵੱਧ ਉਮੀਦਵਾਰ ਲੈਣਗੇ ਹਿੱਸਾਪੜ੍ਹੋ →
ਜਲੰਧਰ ‘ਚ ਐੱਨ.ਆਈ.ਏ. ਦਾ ਛਾਪਾ, ਇਸ ਮਾਮਲੇ ‘ਚ ਹੋਈ ਕਾਰਵਾਈਪੜ੍ਹੋ →
ਸਾਬਕਾ ਮੁਸਤਫ਼ਾ ਨੇ ਪਰਿਵਾਰ ਸਮੇਤ ਜਾਨ ਨੂੰ ਖ਼ਤਰਾ ਦੱਸਿਆ, ਜਾਂਚ ਦੀ ਕੀਤੀ ਮੰਗਪੜ੍ਹੋ →