📰 10/19/2026
ਪੰਜਾਬ📍 ਪੰਜਾਬ

ਝੋਟਾ ਕਤਲਕਾਂਡ: ਸਰਕਾਰ ਨੇ ਗੱਲਬਾਤ ਲਈ ਬਣਾਈ 3 ਮਹਿਲਾ ਆਈਏਐਸ ਅਧਿਕਾਰੀਆਂ ਦੀ ਟੀਮ, ਇਨਸਾਫ਼ ਕਮੇਟੀ ਨਾਲ ਮੀਟਿੰਗ ਦੀ ਕੋਸ਼ਿਸ਼

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਰਾਹੀਂ ਇਨਸਾਫ਼ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕਮੇਟੀ ਨੇ ਪੁਲਿਸ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਝੋਟਾ ਕਤਲਕਾਂਡ: ਸਰਕਾਰ ਨੇ ਗੱਲਬਾਤ ਲਈ ਬਣਾਈ 3 ਮਹਿਲਾ ਆਈਏਐਸ ਅਧਿਕਾਰੀਆਂ ਦੀ ਟੀਮ, ਇਨਸਾਫ਼ ਕਮੇਟੀ ਨਾਲ ਮੀਟਿੰਗ ਦੀ ਕੋਸ਼ਿਸ਼

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੁਲਿਸ ਅਧਿਕਾਰੀਆਂ ਰਾਹੀਂ ਇਨਸਾਫ਼ ਕਮੇਟੀ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕਮੇਟੀ ਨੇ ਪੁਲਿਸ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਨਸਾਫ਼ ਕਮੇਟੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਜਾਂਚ ਦੀ ਮੰਗ ਕਰ ਰਹੀ ਹੈ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਨੂੰ ਲੈ ਕੇ ਮਾਨਸਾ ‘ਚ ਚੱਲ ਰਿਹਾ ਧਰਨਾ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਗੱਲਬਾਤ ਦੀ ਪਹਿਲ ਕਰਦਿਆਂ ਇਨਸਾਫ਼ ਕਮੇਟੀ ਨਾਲ ਵਾਰਤਾ ਲਈ ਤਿੰਨ ਮਹਿਲਾ ਆਈਏਐਸ ਅਧਿਕਾਰੀਆਂ ਦੀ ਟੀਮ ਬਣਾਈ ਹੈ। ਇਸ ਟੀਮ ‘ਚ ਕੰਵਲਪ੍ਰੀਤ ਕੌਰ ਬਰਾੜ, ਅਪਨੀਤ ਰਿਆਤ ਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਸ਼ਾਮਲ ਹਨ।

ਕੰਵਲਪ੍ਰੀਤ ਕੌਰ ਬਰਾੜ ਫ਼ਰੀਦਕੋਟ ਰੇਂਜ ਦੀ ਕਮਿਸ਼ਨਰ ਹਨ, ਜਦਕਿ ਅਪਨੀਤ ਰਿਆਤ ਪਹਿਲਾਂ ਮਾਨਸਾ ਦੀ ਡਿਪਟੀ ਕਮਿਸ਼ਨਰ ਰਹਿ ਚੁੱਕੀ ਹੈ। ਸਰਕਾਰ ਵੱਲੋਂ ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ, ਜਦੋਂ ਝੋਟਾ ਇਨਸਾਫ਼ ਕਮੇਟੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ‘ਤੇ ਬੈਠੀ ਹੋਈ ਹੈ ਤੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੀ ਹੈ।

ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ‘ਚ ਇਨਸਾਫ਼ ਕਮੇਟੀ ਨੇ ਅੱਜ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਮੁਤਾਬਕ, ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।

ਇਸ ਸੰਘਰਸ਼ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਮੋਰਚੇ ਨੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਰਣਨੀਤੀ ਤਿਆਰ ਕਰਕੇ ਇਸ ਮੁੱਦੇ ਨੂੰ ਵਿਆਪਕ ਪੱਧਰ ‘ਤੇ ਉਠਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਇਨਸਾਫ਼ ਕਮੇਟੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਲਗਾਏ ਗਏ ਸਰਕਾਰੀ ਪੋਸਟਰ ਪਾੜਨ ਦਾ ਵੀ ਫ਼ੈਸਲਾ ਕੀਤਾ ਹੈ।

ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਿਰਫ਼ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਨੂੰ ਫੜਨਾ ਹੀ ਕਾਫ਼ੀ ਨਹੀਂ ਹੈ, ਸਗੋਂ ਸਾਜ਼ਿਸ਼ ਰਚਣ ਵਾਲਿਆਂ ਦੀ ਵੀ ਪਛਾਣ ਹੋਣੀ ਚਾਹੀਦੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਬਜ਼ੀ ਦੀ ਰੇਹੜੀ ਤੋਂ ਕਿੰਨੀ ਹੁੰਦੀ ਹੈ ਕਮਾਈ? ਵਾਇਰਲ ਵੀਡੀਓ ‘ਚ ਦੁਕਾਨਦਾਰ ਨੇ ਬਿਨਾਂ ਕੁਝ ਲੁਕਾਏ ਦੱਸਿਆ ਪੂਰਾ ਹਿਸਾਬਪੜ੍ਹੋ →
ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨਪੜ੍ਹੋ →
ਫਰਾਂਸ ਦੇ ਪ੍ਰਧਾਨ ਮੰਤਰੀ ਵੱਲੋਂ ਦੰਗਿਆਂ ਅਤੇ ਲੁੱਟ-ਖਸੁੱਟ ਨੂੰ ਰੋਕਣ ਲਈ ਸ਼ਹਿਰਾਂ ਵਿੱਚ ਕਰਫਿਊ ਲਗਾਉਣ ਦੇ ਨਿਰਦੇਸ਼ਪੜ੍ਹੋ →
ਮੱਧ ਪ੍ਰਦੇਸ਼ ਦੇ ਰਿਚਾਈ ਇੰਡਸਟਰੀਅਲ ਏਰੀਆ ’ਚ ਸਥਿਤ ਪਾਰਲੇ-ਜੀ ਬਿਸਕੁਟ ਫੈਕਟਰੀ ’ਚ ਲੱਗੀ ਭਿਆਨਕ ਅੱਗਪੜ੍ਹੋ →
ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਈ ਡੀ ਅੱਗੇ ਪੇਸ਼ਪੜ੍ਹੋ →
ਟੌਮ ਕਰੂਜ਼ ਨੇ ‘ਦਿ ਕਲਰ ਆਫ ਮਨੀ’ ਨੂੰ ਚੇਤੇ ਕੀਤਾਪੜ੍ਹੋ →