📰 10/19/2026
ਪੰਜਾਬ📍 ਪੰਜਾਬ

ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ: ਅਮਿਤ ਸ਼ਾਹ ਦਾ ਵਿਰੋਧ ਮੇਰੀ ਤੌਹੀਨ, ਸੀਬੀਆਈ ਜਾਂਚ ਦੀ ਮੰਗ

ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ। ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਸਾਬਕਾ ਫ਼ੌਜੀ ਭੀਮ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਗਲਵਾਰ ਨੂੰ ਹੋਣ ਵਾਲੇ ਦੌਰੇ ਦੌਰਾਨ ਜੇਕਰ ਕੋਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਤਾਂ ਉਹ ਇਸ ਨੂੰ ਆਪਣਾ ਨਿੱਜੀ ਅਪਮਾਨ ਸਮਝਣਗੇ।
ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ: ਅਮਿਤ ਸ਼ਾਹ ਦਾ ਵਿਰੋਧ ਮੇਰੀ ਤੌਹੀਨ, ਸੀਬੀਆਈ ਜਾਂਚ ਦੀ ਮੰਗ

ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਪਤਨੀ ਮਨਪ੍ਰੀਤ ਕੌਰ।

ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਅਤੇ ਸਾਬਕਾ ਫ਼ੌਜੀ ਭੀਮ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੰਗਲਵਾਰ ਨੂੰ ਹੋਣ ਵਾਲੇ ਦੌਰੇ ਦੌਰਾਨ ਜੇਕਰ ਕੋਈ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਤਾਂ ਉਹ ਇਸ ਨੂੰ ਆਪਣਾ ਨਿੱਜੀ ਅਪਮਾਨ ਸਮਝਣਗੇ। ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸ਼ਾਹ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣਗੇ।

72 ਸਾਲਾ ਭੀਮ ਸਿੰਘ ਨੇ ਆਖਿਆ, "ਮੈਂ ਸਰਹੱਦਾਂ ’ਤੇ ਦੇਸ਼ ਦੀ ਸੇਵਾ ਕੀਤੀ ਹੈ। 'ਆਪ' (ਆਮ ਆਦਮੀ ਪਾਰਟੀ) ਨੂੰ ਛੱਡ ਕੇ ਬਾਕੀ ਸਾਰੇ ਆਗੂਆਂ ਦਾ ਸਵਾਗਤ ਹੈ, ਬਸ਼ਰਤੇ ਉਹ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਆਉਣ। ਜੇਕਰ ਕੋਈ ਅਮਿਤ ਸ਼ਾਹ ਦਾ ਵਿਰੋਧ ਕਰਦਾ ਹੈ, ਤਾਂ ਇਹ ਮੇਰੀ ਅਤੇ ਝੋਟਾ ਦੀ ਮ੍ਰਿਤਕ ਦੇਹ ਦੀ ਤੌਹੀਨ ਹੋਵੇਗੀ। ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਵੀ ਸਾਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਕੋਈ ਵਿਰੋਧ ਨਹੀਂ ਝੱਲਣਾ ਪਿਆ ਸੀ।"

ਉਨ੍ਹਾਂ ਉਮੀਦ ਜਤਾਈ ਕਿ ਅਮਿਤ ਸ਼ਾਹ ਦੀ ਦਖ਼ਲਅੰਦਾਜ਼ੀ ਨਾਲ ਉਨ੍ਹਾਂ ਨੂੰ ਜਲਦੀ ਇਨਸਾਫ਼ ਮਿਲੇਗਾ। ਉਨ੍ਹਾਂ ਨਾਲ ਹੀ ਸੀ.ਬੀ.ਆਈ. ਜਾਂਚ ਦੀ ਮੰਗ ਦੁਹਰਾਉਂਦਿਆਂ ਦੋਸ਼ ਲਾਇਆ ਕਿ ਜੇਕਰ ਅਜਿਹਾ ਨਾ ਹੋਇਆ ਤਾਂ ਪੁਲੀਸ ਸਬੂਤ ਨਸ਼ਟ ਕਰ ਦੇਵੇਗੀ। ਭੀਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਲਾਹ ਕਰਕੇ ਫ਼ੈਸਲਾ ਕੀਤਾ ਹੈ ਕਿ ਹੁਣ ਪਰਵਿੰਦਰ ਦੀ ਪਤਨੀ ਮਨਪ੍ਰੀਤ ਕੌਰ ਐਕਸ਼ਨ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਵੇਗੀ।

ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਨੇ ਪਹਿਲਾਂ ਅਮਿਤ ਸ਼ਾਹ ਦੇ ਦੌਰੇ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਸੀ ਅਤੇ ਪਰਿਵਾਰ ਨੂੰ ਵੀ ਨਾ ਮਿਲਣ ਦੀ ਅਪੀਲ ਕੀਤੀ ਸੀ। ਹਾਲਾਂਕਿ, ਬਾਅਦ ਵਿੱਚ ਕਮੇਟੀ ਨੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ। ਦੂਜੇ ਪਾਸੇ, ਝੋਟਾ ਵਿਰੁੱਧ ਪੁਰਾਣੇ ਕੇਸਾਂ ਦੀ ਸੁਣਵਾਈ ਸਬੰਧੀ ਭੀਮ ਸਿੰਘ ਨੇ ਅਦਾਲਤ ਨੂੰ ਫਾਸਟ-ਟ੍ਰੈਕ ਆਧਾਰ ’ਤੇ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।

ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਨੇ ਦੱਸਿਆ ਕਿ ਹੁਣ ਐਕਸ਼ਨ ਕਮੇਟੀ ਵੱਲੋਂ ਹੋਣ ਵਾਲੀਆਂ ਮੀਟਿੰਗਾਂ ਵਿੱਚ ਉਨ੍ਹਾਂ ਦੀ ਨੂੰਹ ਮਨਪ੍ਰੀਤ ਕੌਰ ਬਾਜ਼ਾਬਤਾ ਸ਼ਾਮਲ ਹੋਇਆ ਕਰੇਗੀ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪਿਛਲੀਆਂ ਦੋ-ਤਿੰਨ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ, ਇਸ ਲਈ ਉਨ੍ਹਾਂ ਨੂੰ ਨਹੀਂ ਪਤਾ ਕਿ ਉੱਥੇ ਕੀ ਕੁਝ ਹੋਇਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਬਜ਼ੀ ਦੀ ਰੇਹੜੀ ਤੋਂ ਕਿੰਨੀ ਹੁੰਦੀ ਹੈ ਕਮਾਈ? ਵਾਇਰਲ ਵੀਡੀਓ ‘ਚ ਦੁਕਾਨਦਾਰ ਨੇ ਬਿਨਾਂ ਕੁਝ ਲੁਕਾਏ ਦੱਸਿਆ ਪੂਰਾ ਹਿਸਾਬਪੜ੍ਹੋ →
ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨਪੜ੍ਹੋ →
ਫਰਾਂਸ ਦੇ ਪ੍ਰਧਾਨ ਮੰਤਰੀ ਵੱਲੋਂ ਦੰਗਿਆਂ ਅਤੇ ਲੁੱਟ-ਖਸੁੱਟ ਨੂੰ ਰੋਕਣ ਲਈ ਸ਼ਹਿਰਾਂ ਵਿੱਚ ਕਰਫਿਊ ਲਗਾਉਣ ਦੇ ਨਿਰਦੇਸ਼ਪੜ੍ਹੋ →
ਝੋਟਾ ਕਤਲਕਾਂਡ: ਸਰਕਾਰ ਨੇ ਗੱਲਬਾਤ ਲਈ ਬਣਾਈ 3 ਮਹਿਲਾ ਆਈਏਐਸ ਅਧਿਕਾਰੀਆਂ ਦੀ ਟੀਮ, ਇਨਸਾਫ਼ ਕਮੇਟੀ ਨਾਲ ਮੀਟਿੰਗ ਦੀ ਕੋਸ਼ਿਸ਼ਪੜ੍ਹੋ →
ਮੱਧ ਪ੍ਰਦੇਸ਼ ਦੇ ਰਿਚਾਈ ਇੰਡਸਟਰੀਅਲ ਏਰੀਆ ’ਚ ਸਥਿਤ ਪਾਰਲੇ-ਜੀ ਬਿਸਕੁਟ ਫੈਕਟਰੀ ’ਚ ਲੱਗੀ ਭਿਆਨਕ ਅੱਗਪੜ੍ਹੋ →
ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਈ ਡੀ ਅੱਗੇ ਪੇਸ਼ਪੜ੍ਹੋ →