📰 10/20/2026
ਪੰਜਾਬ📍 ਪੰਜਾਬ

ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾ

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਤੇ ਗੱਲ ਕਰ ਰਹੇ ਹਨ, ਪਰ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ।
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾ

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ 'ਚ ਨਸ਼ਿਆਂ ਦੇ ਮੁੱਦੇ ਤੇ ਗੱਲ ਕਰ ਰਹੇ ਹਨ, ਪਰ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜੋੜੀ ਦੀ ਤੁਲਨਾ ਰਾਵਣ ਤੇ ਕੁੰਭਕਰਨ ਨਾਲ ਕਰਦਿਆਂ ਭਾਜਪਾ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।

ਇੱਕ ਮੀਡੀਆ ਅਦਾਰੇ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਿਤ ਸ਼ਾਹ ਦੇਸ਼ ਦੇ ਗ੍ਰਹਿ ਮੰਤਰੀ ਹਨ ਤੇ ਉਹ ਪੰਜਾਬ ਆ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਮਿਤ ਸ਼ਾਹ ਨੂੰ ਰਾਵਣ ਵਾਂਗ ਸਮਝਦੇ ਹਨ, ਕਿਉਂਕਿ ਉਨ੍ਹਾਂ ਅਨੁਸਾਰ ਉਹ ਰਾਵਣ ਵਰਗੇ ਕੰਮ ਕਰਦੇ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ‘ਤੇ ਗੱਲ ਕਰ ਰਹੇ ਹਨ, ਪਰ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ। ਉਨ੍ਹਾਂ ਗੁਜਰਾਤ ‘ਚ ਨਸ਼ਿਆਂ ਦੀਆਂ ਵੱਡੀਆਂ ਬਰਾਮਦਗੀਆਂ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਕੇਂਦਰ ਸਰਕਾਰ ਸਰਹੱਦਾਂ ਤੇ ਗੁਜਰਾਤ ‘ਚੋਂ ਨਸ਼ਿਆਂ ਦੀ ਸਪਲਾਈ ਰੋਕਣ ਲਈ ਢੁੱਕਵੇਂ ਕਦਮ ਕਿਉਂ ਨਹੀਂ ਚੁੱਕ ਰਹੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਨਾਲ ਜੋੜਦਿਆਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ‘ਚ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਤੌਰ ‘ਤੇ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਇਸ ਦੌਰੇ ਦਾ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਲਾਹਾ ਲੈਣਾ ਹੈ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਸਮੇਤ ਹੋਰ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦਾ ਪ੍ਰੋਗਰਾਮ ਹੈ। ਇਸ ਦੌਰੇ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤੇ ਨਸ਼ਿਆਂ ਦੇ ਮੁੱਦੇ ‘ਤੇ ਕੇਂਦਰ ਤੇ ਸੂਬਾ ਸਰਕਾਰ ਵਿਚਾਲੇ ਸਿਆਸੀ ਟਕਰਾਅ ਵੀ ਤੇਜ਼ ਹੋ ਰਿਹਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →
ਪੰਜ ਕਿਲੋ ਹੈਰੋਇਨ ਸਮੇਤ ਇੱਕ ਕਾਬੂਪੜ੍ਹੋ →