📰 10/20/2026
ਪੰਜਾਬ📍 ਪੰਜਾਬ

ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਸਵਾਲ ਚੁੱਕਦਿਆਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ ਹੈ।
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਸਵਾਲ ਚੁੱਕਦਿਆਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਗੈਂਗਸਟਰ ਤੇ ਨਸ਼ਾ ਵਧ-ਫੁੱਲ ਰਿਹਾ ਹੈ ਅਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਗਿਆ ਹੈ।

ਉਨ੍ਹਾਂ ਅੱਜ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਜਦੋਂ ਦਿੱਲੀ ਅੰਦੋਲਨ ਵਿੱਚ ਪੰਜਾਬ ਦੇ 700 ਕਿਸਾਨ ਸ਼ਹੀਦ ਹੋ ਗਏ ਸਨ ਤਾਂ ਉਸ ਵੇਲੇ ਅਮਿਤ ਸ਼ਾਹ ਉਨ੍ਹਾਂ ਪਰਿਵਾਰਾਂ ਨਾਲ ਦੁੱਖ ਵੰਡਾਉਣ ਕਿਉਂ ਨਹੀਂ ਆਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਕਰਕੇ ਹੁਣ ਹੋਛੀ ਸਿਆਸਤ ’ਤੇ ਉੱਤਰ ਆਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੋ ਭਾਜਪਾ ਹੁਣ ਪੰਜਾਬ ਦੇ ਫ਼ਿਕਰ ਦਾ ਢੌਂਗ ਕਰ ਰਹੀ ਹੈ, ਉਸ ਨੂੰ ਉਦੋਂ ਤਾਂ ਪੰਜਾਬ ਦੀ ਚਿੰਤਾ ਨਹੀਂ ਹੋਈ ਜਦੋਂ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰੇ ਗਏ। ਉਨ੍ਹਾਂ ਬੀ ਬੀ ਐੱਮ ਬੀ ਵਿੱਚ ਪੰਜਾਬ ਦੀ ਨੁਮਾਇੰਦਗੀ ਵਿੱਚ ਕਟੌਤੀ, ਚੰਡੀਗੜ੍ਹ ਸੈਨੇਟ ਵਿੱਚ ਕੱਟ ਅਤੇ ਪਾਣੀਆਂ ਦੇ ਹੱਕ ਦੀ ਅਣਦੇਖੀ ਦੀ ਮਿਸਾਲ ਦਿੱਤੀ।

ਮੁੱਖ ਮੰਤਰੀ ਨੇ ਐੱਨ ਡੀ ਪੀ ਐੱਸ ਕਾਨੂੰਨ ਨੂੰ ਸਖ਼ਤ ਕੀਤੇ ਜਾਣ ਦੀ ਮੰਗ ਕੀਤੀ ਅਤੇ ਇਹ ਵੀ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਪੰਜਾਬ ਨੂੰ ਇਮੋਸ਼ਨਲ ਬਲੈਕਮੇਲ ਕਰਨ ਵਿੱਚ ਜੁਟੇ ਹਨ, ਪਰ ਪੰਜਾਬੀ ਭਾਜਪਾ ਦੀ ਧੱਕੇਸ਼ਾਹੀ ਨੂੰ ਭੁੱਲੇ ਨਹੀਂ।

ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਆਪਣੇ ਇੱਕ ਰੋਜ਼ਾ ਦੌਰੇ ਤਹਿਤ ਪੰਜਾਬ ਆਏ ਹੋਏ ਹਨ। ਉਨ੍ਹਾਂ ਵੱਲੋਂ ਸੂਬੇ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ’ਚ ਜਾਨਾਂ ਗੁਆਉਣ ਵਾਲੇ ਕਾਰਕੁਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਪੰਜ ਕਿਲੋ ਹੈਰੋਇਨ ਸਮੇਤ ਇੱਕ ਕਾਬੂਪੜ੍ਹੋ →