📰 10/20/2026
ਪੰਜਾਬ📍 ਪੰਜਾਬ

ਜਲੰਧਰ ’ਚ ਖ਼ੂਨੀ ਖੇਡ: ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਮਕਸੂਦਾਂ 20 ਅਕਤੂਬਰ (ਸੌਰਵ ਮਹਿਤਾ)- ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਹਮਲਾ ਕਰਨ ਅਤੇ ਬਚਾਅ ਲਈ ਆਈ ਉਸ ਦੀ ਮਾਂ ਨੂੰ ਵੀ ਜ਼ਖ਼ਮੀ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ।

ਮਕਸੂਦਾਂ 20 ਅਕਤੂਬਰ (ਸੌਰਵ ਮਹਿਤਾ)- ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਹਮਲਾ ਕਰਨ ਅਤੇ ਬਚਾਅ ਲਈ ਆਈ ਉਸ ਦੀ ਮਾਂ ਨੂੰ ਵੀ ਜ਼ਖ਼ਮੀ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਨੌਜਵਾਨ ਨੇ ਖ਼ੁਦ ਵੀ ਚਾਕੂ ਨਾਲ ਆਪਣੀਆਂ ਨਸਾਂ ਕੱਟ ਲਈਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲੇ ਵਿਚ ਜ਼ਖ਼ਮੀ ਮਾਂ-ਧੀ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਨੌਜਵਾਨ ਕਥਿਤ ਤੌਰ ’ਤੇ ਸਲਫਾਸ ਨਿਗਲਣ ਤੋਂ ਬਾਅਦ ਲੜਕੀ ਮਨਪ੍ਰੀਤ ਕੌਰ ਦੇ ਘਰ ਪਹੁੰਚਿਆ ਸੀ। ਘਰ ਵਿਚ ਦਾਖ਼ਲ ਹੁੰਦਿਆਂ ਹੀ ਉਸ ਨੇ ਮਨਪ੍ਰੀਤ ਕੌਰ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਧੀ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਂ ਸੀਮਾ ਦੇਵੀ ਮੌਕੇ ’ਤੇ ਪਹੁੰਚੀ ਅਤੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਨੌਜਵਾਨ ਨੇ ਸੀਮਾ ਦੇਵੀ ’ਤੇ ਵੀ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਕਾਰਨ ਮਾਂ-ਧੀ ਦੋਵੇਂ ਖ਼ੂਨ ਨਾਲ ਲੱਥਪੱਥ ਹੋ ਕੇ ਡਿੱਗ ਪਈਆਂ।

ਘਟਨਾ ਦੌਰਾਨ ਨੌਜਵਾਨ ਨੇ ਖ਼ੁਦ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਲਿਆ। ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਜ਼ਖ਼ਮੀ ਮਾਂ-ਧੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਦਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ 1 ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →