📰 10/20/2026
ਪੰਜਾਬ📍 ਪੰਜਾਬ

ਮਾਨਸਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਪਿਤਾ

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਹੁੰਚ ਕੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਹੁੰਚ ਕੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੀ.ਬੀ.ਆਈ. ਜਾਂਚ ਕਰਵਾਉਣ ਦੇ ਦਿੱਤੇ ਟਵੀਟ ’ਤੇ ਬੋਲਦੇ ਹੋਏ ਕਿਹਾ ਕਿ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਮਾਨਸਾ ਆ ਰਹੇ ਹਨ ਤਾਂ ਉਸ ਤੋਂ ਪਹਿਲਾਂ ਮੁੱਖ ਮੰਤਰੀ ਸੀ.ਬੀ.ਆਈ. ਜਾਂਚ ਕਰਾਉਣ ਦੀ ਗੱਲ ਕਹਿ ਰਿਹਾ ਹੈ। ਇਸ ਤੋਂ ਪਹਿਲਾਂ ਇਕ ਹਫ਼ਤਾ ਬੀਤ ਚੁੱਕਿਆ ਹੈ। ਮੁੱਖ ਮੰਤਰੀ ਨੇ ਕਿਉਂ ਨਹੀਂ ਸੀ.ਬੀ.ਆਈ. ਜਾਂਚ ਕਰਵਾਉਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਡਰੱਗ ਮਾਫੀਆ ਦੇ ਪਿੱਛੇ ਹੋਰ ਕੌਣ ਲੋਕ ਹਨ, ਕਿਉਂਕਿ ਪਰਵਿੰਦਰ ਸਿੰਘ ਝੋਟੇ ਵਲੋਂ ਨਸ਼ੇ ਦੇ ਖਿਲਾਫ਼ ਆਵਾਜ਼ ਉਠਾਈ ਜਾਂਦੀ ਸੀ, ਇਸ ਪਿੱਛੇ ਰਾਜਨੀਤਕ ਲੋਕ ਨੇ ਜਾਂ ਕੋਈ ਹੋਰ ਹੈ ਤਾਂ ਇਸ ਦੀ ਵੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ’ਤੇ ਗੱਲ ਕਰਦੇ ਹੋਏ ਕਿਹਾ ਕਿ 2026 ਆ ਗਿਆ ਹੈ ਨਾ ਤਾਂ ਗੈਂਗਸਟਰਵਾਦ ਖ਼ਤਮ ਹੋਇਆ ਹੈ ਅਤੇ ਨਾ ਹੀ ਨਸ਼ਾ ਖਤਮ ਹੋਇਆ ਹੈ, ਕਿਉਂਕਿ ਅੱਜ ਵੀ ਨਸ਼ੇ ਦੇ ਕਾਰਨ ਸਾਡੇ ਨੌਜਵਾਨ ਪਰਵਿੰਦਰ ਸਿੰਘ ਝੋਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →