📰 10/20/2026
ਪੰਜਾਬ📍 ਪੰਜਾਬ

ਮਾਨਸਾ: ਡੀਸੀ ਦੇ ਗੰਨਮੈਨ ਨੇ ਆਪਣੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤ ਤੇ ਖ਼ੁਦ ਦੀ ਮੌਤ; ਪਤਨੀ ਤੇ ਦੂਜਾ ਪੁੱਤ ਜ਼ਖ਼ਮੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ। ਪੁਲਿਸ ਵੱਲੋਂ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਾਨਸਾ: ਡੀਸੀ ਦੇ ਗੰਨਮੈਨ ਨੇ ਆਪਣੇ ਪਰਿਵਾਰ ‘ਤੇ ਚਲਾਈਆਂ ਗੋਲੀਆਂ, ਪੁੱਤ ਤੇ ਖ਼ੁਦ ਦੀ ਮੌਤ; ਪਤਨੀ ਤੇ ਦੂਜਾ ਪੁੱਤ ਜ਼ਖ਼ਮੀ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਤੇ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ। ਪੁਲਿਸ ਵੱਲੋਂ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਫਾਇਰਿੰਗ 'ਚ ਵਰਤਿਆ ਗਿਆ ਹਥਿਆਰ ਸਰਕਾਰੀ ਰਿਵਾਲਵਰ ਦੱਸਿਆ ਜਾ ਰਿਹਾ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਲਿਆ ਹੈ।

ਮਾਨਸਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਦੇ ਗੰਨਮੈਨ ਗੁਰਵਿੰਦਰ ਸਿੰਘ ਵੱਲੋਂ ਕਥਿਤ ਤੌਰ ਤੇ ਘਰੇਲੂ ਵਿਵਾਦ ਦੇ ਚਲਦਿਆਂ ਆਪਣੇ ਪਰਿਵਾਰ ਤੇ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ‘ਚ ਉਨ੍ਹਾਂ ਦੇ ਪੁੱਤਰ ਦਿਲਸ਼ਾਨ ਦੀ ਮੌਤ ਹੋ ਗਈ, ਜਦਕਿ ਗੁਰਵਿੰਦਰ ਸਿੰਘ ਨੇ ਵੀ ਬਾਅਦ ‘ਚ ਖ਼ੁਦਕੁਸ਼ੀ ਕਰ ਲਈ। ਫਾਇਰਿੰਗ ਦੌਰਾਨ ਉਨ੍ਹਾਂ ਦੀ ਪਤਨੀ ਤੇ ਦੂਜਾ ਪੁੱਤਰ ਜੋਤ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ, ਇਹ ਘਟਨਾ ਅੱਜ ਸਵੇਰੇ ਵਾਪਰੀ। ਗੋਲੀਬਾਰੀ ‘ਚ ਜ਼ਖ਼ਮੀ ਹੋਏ ਦੋਵਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਬਿਹਤਰ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ।

ਇਸ ਮਾਮਲੇ ਸਬੰਧੀ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਘਟਨਾ ਪਿੱਛੇ ਘਰੇਲੂ ਵਿਵਾਦ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ, ਵਿਵਾਦ ਦੇ ਅਸਲ ਕਾਰਨਾਂ ਤੇ ਘਟਨਾ ਕਿਨ੍ਹਾਂ ਹਾਲਾਤਾਂ ‘ਚ ਵਾਪਰੀ, ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਪੱਸ਼ਟ ਹੋ ਸਕਣਗੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →