📰 10/20/2026
ਪੰਜਾਬ📍 ਪੰਜਾਬ

450 ਸਾਲਾ ਅਤੇ 650 ਸਾਲਾ ਸ਼ਤਾਬਦੀਆ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ- ਧਾਮੀ

20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੀਆਂ ਹੋਈਆਂ ਇਕੱਤਰਤਾਵਾਂ ਵਿਚ ਅਗਲੇ ਸਾਲ 2027 ਵਿਚ ਆ ਰਹੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਖ਼ਾਲਸਈ ਪ੍ਰੰਪਰਾਵਾਂ ਅਨੁਸਾਰ ਮਨਾਉਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਸਮਾਗਮ ਆਯੋਜਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 2027 ’ਚ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਦਾ 450 ਸਾਲਾ ਦਿਹਾੜਾ ਮਨਾਇਆ ਜਾਣਾ ਹੈ, ਜਿਸ ਨੂੰ ਲੈ ਕੇ ਅੱਜ ਵਿਚਾਰ-ਚਰਚਾ ਹੋਈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਯਾਦਗਾਰ ਬਨਾਉਣ ਲਈ ਜਿੱਥੇ ਵਿਸ਼ੇਸ਼ ਸਮਾਗਮ ਉਲੀਕੇ ਜਾਣਗੇ, ਉਥੇ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਵਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਥਾਪਨਾ ਨਾਲ ਸਬੰਧਤ ਖੋਜ ਭਰਪੂਰ ਲੇਖਾ ਦੀ ਕਿਤਾਬ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਹੁਣ ਤੱਕ ਸਿੱਖ ਇਤਿਹਾਸ ਨਾਲ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਸਮਾਗਮਾਂ, ਇਤਿਹਾਸਕ ਦਸਤਾਵੇਜ਼ਾਂ ਅਤੇ ਵੱਖ-ਵੱਖ ਸਮੇਂ ਹੋਏ ਪੰਥਕ ਇਕੱਠਾਂ ਦੇ ਵੇਰਵਿਆਂ ਨੂੰ ਵੀ ਸਥਾਈ ਤੌਰ ’ਤੇ ਸੰਭਾਲਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ।

ਸ਼ਤਾਬਦੀਆਂ ਦੇ ਰਿਕਾਰਡ ਨੂੰ ਇਕੱਤਰ ਕਰਕੇ ਪੁਸਤਕ ਰੂਪ ਵਿਚ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸੰਭਾਲੀਆਂ ਹੋਈਆਂ ਇਤਿਹਾਸਕ ਤਸਵੀਰਾਂ ਨਾਲ ਸਬੰਧਤ ਘਟਨਾ ਦੀ ਮਿਤੀ, ਸਥਾਨ ਅਤੇ ਉਸ ਵਿਚ ਸ਼ਾਮਲ ਸ਼ਖ਼ਸੀਅਤਾਂ ਬਾਰੇ ਜਾਣਕਾਰੀ ਦਰਜ ਕਰਨ ਦੇ ਕਾਰਜ ਨੂੰ ਵੀ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਜਿਥੇ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਗੁਰਬਾਣੀ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਨੂੰ ਵਿਸ਼ੇਸ਼ ਤਰਜੀਹ ਦੇਣ ਦਾ ਫੈਸਲਾ ਕੀਤਾ ਗਿਆ, ਉਥੇ ਹੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੀ ਬਾਣੀ ਅਤੇ ਜੀਵਨ ਫਲਸਫ਼ੇ ਨਾਲ ਸੰਗਤਾਂ ਨੂੰ ਜੋੜਨ ਲਈ ਵਿਸ਼ੇਸ਼ ਸੈਮੀਨਾਰ ਅਤੇ ਕੀਰਤਨ ਸਮਾਗਮ ਕਰਵਾਉਣ ਨੂੰ ਪ੍ਰਵਾਨਗੀ ਵੀ ਦਿੱਤੀ ਗਈ।

ਇਸ ਮੌਕੇ ਸਕਾਲਰ ਡਾ. ਹਰਪ੍ਰੀਤ ਕੌਰ ਵਲੋਂ ਤਿਆਰ ਕੀਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਸਚਿੱਤਰ ਪੁਸਤਕ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਸੰਗਤ ਅਰਪਣ ਕੀਤੀ ਗਈ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ. ਤੇਜਿੰਦਰਪਾਲ ਸਿੰਘ ਲਾਂਡਵਾਂ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਸ. ਹਰਿੰਦਰ ਸਿੰਘ ਖ਼ਾਲਸਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਲਾਇਬੇ੍ਰਰੀਅਨ ਬੀਬੀ ਰਾਜਵਿੰਦਰ ਕੌਰ ਆਦਿ ਮੌਜੂਦ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਮਿਲ ਕੇ ਆਏ ਅਮਿਤ ਸ਼ਾਹ, ਦੇਖੋ ਕੀ ਦਿੱਤਾ ਭਰੋਸਾਪੜ੍ਹੋ →
ਫੂਡ ਸੇਫਟੀ ਵਿਭਾਗ ਨੇ ਛਾਪੇਮਾਰੀ ਕਰਕੇ ਕਰੀਬ 80 ਕਿਲੋ ਖਰਾਬ ਖੋਆ ਕੀਤਾ ਨਸ਼ਟਪੜ੍ਹੋ →
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਹਨੂੰਮਾਨ ਮੰਦਰ ਨੇੜੇ ਜ਼ਿੰਦਾ ਗ੍ਰਨੇਡ ਮਿਲਣ ਤੋਂ ਬਾਅਦ ਮਚਿਆ ਹੜਕੰਪਪੜ੍ਹੋ →
ਸ਼ਾਹ ਤੇ ਮੋਦੀ ਦੀ ਜੋੜੀ ਰਾਵਣ ਤੇ ਕੁੰਭਕਰਨ ਵਰਗੀ, ਕੁਲਤਾਰ ਸੰਧਵਾਂ ਨੇ ਸਾਧਿਆ ਨਿਸ਼ਾਨਾਪੜ੍ਹੋ →
ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ, ਸੀਐਮ ਦੀ ਸੀਬੀਆਈ ਜਾਂਚ ਦੀ ਗੱਲ ਤੋਂ ਸੰਤੁਸ਼ਟ ਨਹੀਂਪੜ੍ਹੋ →
ਭਾਜਪਾ ਆਪਣੀ ਪੀੜ੍ਹੀ ਹੇਠ ਸੋਟਾ ਫੇਰੇ: ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਬੋਲੇ ਭਗਵੰਤ ਮਾਨਪੜ੍ਹੋ →