📰 ਮੰਗਲਵਾਰ, 22 ਸਤੰਬਰ 2026
ਸਿਆਸਤ📍 ਪੰਜਾਬ

ਜੇਲ੍ਹ ’ਚੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ; ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨੇ

ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ ਵਿੱਚ ਉਤਾਰੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜੇਲ੍ਹ ਵਿੱਚ ਬੰਦ ਆਗੂ ਬਸੰਤ ਸਿੰਘ ਦੀ ਫ਼ਾਈਲ ਤਸਵੀਰ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਿੰਡ ਦੌਲਤਪੁਰਾ ਦੇ ਜੇਲ੍ਹ ਵਿੱਚ ਬੰਦ ਨੌਜਵਾਨ ਨੂੰ ਚੋਣ ਮੈਦਾਨ ਵਿੱਚ ਲਿਆਂਦਾ ਹੈ।
ਜੇਲ੍ਹ ’ਚੋਂ ਚੋਣ ਲੜਨਗੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ; ਨਿਹਾਲ ਸਿੰਘ ਵਾਲਾ ਤੋਂ ਉਮੀਦਵਾਰ ਐਲਾਨੇ

ਹਲਕਾ ਨਿਹਾਲ ਸਿੰਘ ਵਾਲਾ ਤੋਂ ਚੋਣ ਮੈਦਾਨ ਵਿੱਚ ਉਤਾਰੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਜੇਲ੍ਹ ਵਿੱਚ ਬੰਦ ਆਗੂ ਬਸੰਤ ਸਿੰਘ ਦੀ ਫ਼ਾਈਲ ਤਸਵੀਰ।

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਿੰਡ ਦੌਲਤਪੁਰਾ ਦੇ ਜੇਲ੍ਹ ਵਿੱਚ ਬੰਦ ਨੌਜਵਾਨ ਨੂੰ ਚੋਣ ਮੈਦਾਨ ਵਿੱਚ ਲਿਆਂਦਾ ਹੈ। ਬਸੰਤ ਸਿੰਘ ਦੌਲਤਪੁਰਾ ਨਾਮੀ ਇਹ ਸ਼ਖਸ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਹੈ ਅਤੇ ਅੱਜ-ਕੱਲ੍ਹ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

ਜਥੇਬੰਦੀ ਨੇ ਦੋ ਦਿਨ ਪਹਿਲਾਂ ਦੌਲਤਪੁਰਾ ਨੂੰ ਹਲਕਾ ਇੰਚਾਰਜ ਐਲਾਨਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਲਕੇ ਤੋਂ ਉਮੀਦਵਾਰੀ ਤੈਅ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵੀ ਵੱਡੀ ਰੈਲੀ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੂੰ ਥਾਪੜਾ ਦਿੱਤਾ ਸੀ।

ਬਸੰਤ ਸਿੰਘ ਦੌਲਤਪੁਰਾ ਦੀ ਹਲਕੇ ਤੋਂ ਉਮੀਦਵਾਰੀ ਨੇ ਨਵੇਂ ਸਿਆਸੀ ਸਮੀਕਰਨ ਪੈਦਾ ਕਰ ਦਿੱਤੇ ਹਨ। ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਪੰਜਾਬ ਭਰ ਵਿੱਚ ਜਿਸ ਤਰ੍ਹਾਂ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕਰਕੇ ਲੋਕ ਲਾਮਬੰਦੀ ਕੀਤੀ ਜਾ ਰਹੀ ਹੈ, ਉਸ ਤੋਂ ਇਹ ਅੰਦਾਜ਼ਾ ਜ਼ਰੂਰ ਲੱਗ ਰਿਹਾ ਹੈ ਕਿ ਜਥੇਬੰਦੀ ਪੂਰੀ ਤਿਆਰੀ ਨਾਲ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਜਾ ਰਹੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ; 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਣੇ 3 ਤਸਕਰ ਗ੍ਰਿਫ਼ਤਾਰਪੜ੍ਹੋ →
ਯੂਟਿਊਬਰ ਮਨੀ ਸ਼ਾਕਰ ਦਾ ਤਿੰਨ ਦਾ ਵਧਿਆ ਰਿਮਾਂਡਪੜ੍ਹੋ →
ਬਹਿਰੀਨ ਵਾਲੀ ਬੀਬੀ’ ਮਾਮਲੇ ‘ਤੇ ਵਲਟੋਹਾ ਦਾ ਸਪਸ਼ਟੀਕਰਨ, ਬੋਲੇ- ਧੋਖਾਧੜੀ ਕਰਨ ਦੀ ਆਦੀ ਹੈ ਮਹਿਲਾਪੜ੍ਹੋ →
ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ ਦਾ ਐਕਸ਼ਨਪੜ੍ਹੋ →
80 ਸਾਲਾ ਪਿਤਾ ਦਾ ਪਹਿਲਾ ਹਵਾਈ ਸਫ਼ਰ ਹੋਇਆ ਯਾਦਗਾਰ, ਪੁੱਤਰ ਦੀ ਕਹਾਣੀ ਨੇ ਸੋਸ਼ਲ ਮੀਡੀਆ ‘ਤੇ ਜਿੱਤਿਆ ਲੋਕਾਂ ਦਾ ਦਿਲਪੜ੍ਹੋ →
ਅਫੀਮ ਸਮੇਤ ਦੋ ਤਸਕਰ ਕਾਬੂਪੜ੍ਹੋ →