ਪਰਵਿੰਦਰ ਝੋਟਾ ਕਤਲ ਮਾਮਲੇ ’ਚ ਮਾਨਸਾ ਦੇ ਡੀਐੱਸਪੀ ਅਤੇ ਡਰੱਗ ਇੰਸਪੈਕਟਰ ਮੁਅੱਤਲ

15 ਕਿੱਲੋ ਹੈਰੋਇਨ ਕੇਸ ’ਚ ਨਵਾਂ ਮੋੜ! ਸਿਪਾਹੀ ਤੋਂ ਬਾਅਦ ਸਾਬਕਾ ‘ਆਪ’ ਸਰਪੰਚ ਸਮੇਤ ਤਿੰਨ ਹੋਰ ਗ੍ਰਿਫ਼ਤਾਰ
ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਸਸਪੈਂਡ ਕਰ ਦਿੱਤੇ ਗਏ ਹਨ। ਇਸ ਦੀ ਪੁਸ਼ਟੀ ਡੀਆਈਜੀ ਹਰਜੀਤ ਸਿੰਘ ਵਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ।
ਗੌਰਤਲਬ ਹੈ ਕਿ ਪਰਵਿੰਦਰ ਝੌਟਾ ਦੇ ਪਰਿਵਾਰ ਅਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਪਨੀਤ ਰਿਆਤ, ਕੰਵਲਪ੍ਰੀਤ ਬਰਾੜ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਦਰਮਿਆਨ ਅੱਜ ਸ਼ਾਮ ਇੱਥੇ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ ਹੈ।
ਝੋਟਾ ਦੇ ਪਿਤਾ ਭੀਮ ਸਿੰਘ ਦਾ ਦੋਸ਼ ਹੈ ਕਿ ਪਰਵਿੰਦਰ ਝੋਟਾ ਨੇ 13 ਅਕਤੂਬਰ ਨੂੰ ਇੱਕ ਬਜ਼ੁਰਗ ਵਿਅਕਤੀ, ਜਿਸ ਨੇ ਕਥਿਤ ਤੌਰ ‘ਤੇ ਉੱਥੋਂ ਨਸ਼ੀਲੀਆਂ ਦਵਾਈਆਂ ਖਰੀਦੀਆਂ ਸਨ, ਨਾਲ ਕੈਮਿਸਟ ਦੀ ਦੁਕਾਨ ‘ਤੇ ਜਾਣ ਤੋਂ ਪਹਿਲਾਂ ਡੀਐੱਸਪੀ ਨਾਲ ਗੱਲ ਕੀਤੀ ਸੀ। ਭੀਮ ਨੇ ਇਹ ਵੀ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ ਝੋਟਾ ਦੁਆਰਾ ਰਿਕਾਰਡ ਕੀਤੇ ਗਏ ਫੇਸਬੁੱਕ ਲਾਈਵ ਵੀਡੀਓ ਵਿੱਚ ਡੀਐੱਸਪੀ ਦਾ ਜ਼ਿਕਰ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਕਤਲ ਦੇ ਮਾਮਲੇ ‘ਚ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਡਰੱਗ ਇੰਸਪੈਕਟਰ ਨਰੇਸ਼ ਕੁਮਾਰ ਖ਼ਿਲਾਫ਼ ਪਿਛਲੇ ਸਮੇਂ ‘ਚ ਨਸ਼ਿਆਂ ਦਾ ਲਾਇਸੈਂਸ ਮੁਅੱਤਲ ਕਰਨ ਦੇ ਬਾਵਜੂਦ ਰੱਦ ਨਾ ਕਰਨ ਬੱਦਲੇ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ 15 ਅਕਤੂਬਰ ਨੂੰ ਭੀੜ ਵੱਲੋਂ ਮੈਡੀਕਲ ਸਟੋਰ ਨੂੰ ਢਾਹ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਡਰੱਗ ਲਾਇਸੈਂਸ ਵੀ ਰੱਦ ਕਰ ਦਿੱਤਾ ਗਿਆ ਸੀ।
