📰 10/22/2026
ਪੰਜਾਬ📍 ਪੰਜਾਬ

'ਆਪ' ਆਗੂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਧਰਨਾ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ

ਭਾਦਸੋਂ ਵਿਖੇ ਰੋਸ ਮਾਰਚ ਕਰਦੇ ਭਾਜਪਾ ਆਗੂ ਤੇ ਸਮਰਥਕ। ਭਾਦਸੋਂ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਤੋਂ ਬਾਅਦ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਾਣੀ ਵਾਲੀ ਸਰਕਾਰੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਦੇ ਸਥਾਨਕ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਹੁਣ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
'ਆਪ' ਆਗੂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਧਰਨਾ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ

ਭਾਦਸੋਂ ਵਿਖੇ ਰੋਸ ਮਾਰਚ ਕਰਦੇ ਭਾਜਪਾ ਆਗੂ ਤੇ ਸਮਰਥਕ।

ਭਾਦਸੋਂ ਵਿੱਚ ਪਾਬੰਦੀਸ਼ੁਦਾ ਕੈਪਸੂਲਾਂ ਦੀ ਕਥਿਤ ਬਰਾਮਦਗੀ ਤੋਂ ਬਾਅਦ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਾਣੀ ਵਾਲੀ ਸਰਕਾਰੀ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਵਾਲੇ ਭਾਜਪਾ ਦੇ ਸਥਾਨਕ ਆਗੂ ਬਰਿੰਦਰ ਕੁਮਾਰ ਬਿੱਟੂ ਅਤੇ ਉਸ ਦੇ ਦੋ ਸਾਥੀਆਂ ਖ਼ਿਲਾਫ਼ ਹੁਣ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ। ਐੱਫ.ਆਈ.ਆਰ. ਵਿੱਚ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਨਾਲ-ਨਾਲ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਬਿੱਟੂ ਦੇ ਸਾਥੀਆਂ ਨੇ ਟੈਂਕੀ ਦੇ ਹੇਠਾਂ ਖੜ੍ਹ ਕੇ ਭੜਕਾਊ ਨਾਅਰੇਬਾਜ਼ੀ ਕੀਤੀ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ। ਇਸ ਕੇਸ ਤੋਂ ਬਾਅਦ ਅੱਜ ਭਾਜਪਾ ਸਮਰਥਕਾਂ ਨੇ ਭਾਦਸੋਂ ਬਾਜ਼ਾਰ ਵਿੱਚ ਰੋਸ ਮਾਰਚ ਕੀਤਾ ਅਤੇ ਸਰਕਾਰ ਉੱਪਰ ਨਸ਼ੇ ਰੋਕਣ ਵਾਲਿਆਂ ਖ਼ਿਲਾਫ਼ ਹੀ ਯੁੱਧ ਛੇੜਨ ਦਾ ਦੋਸ਼ ਲਗਾਇਆ।

ਦੂਜੇ ਪਾਸੇ, ਜਿਸ ਮਾਮਲੇ ਨੂੰ ਲੈ ਕੇ ਬਿੱਟੂ ਨੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ ਸੀ, ਉਸ ਮਾਮਲੇ ਵਿੱਚ ਨਾਮਜ਼ਦ ਮਾਮਦੀਨ ਖ਼ਾਨ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਅਤੇ ਉਸ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ।

ਭਾਦਸੋਂ ਦੇ ਐੱਸ.ਐੱਚ.ਓ. ਹਰਮਿੰਦਰ ਸਿੰਘ ਨੇ ਕਿਹਾ ਕਿ ਦੋਵੇਂ ਐੱਫ.ਆਈ.ਆਰ ਆਪਸ ਵਿੱਚ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮਾਮਦੀਨ ਖ਼ਾਨ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪਾਬੰਦੀਸ਼ੁਦਾ ਕੈਪਸੂਲਾਂ ਦੇ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਸੀ ਅਤੇ ਉਸੇ ਕਾਨੂੰਨ ਮੁਤਾਬਿਕ ਹੀ ਜ਼ਮਾਨਤ ਦਿੱਤੀ ਗਈ ਹੈ, ਜਦਕਿ ਬਰਿੰਦਰ ਬਿੱਟੂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਟੈਂਕੀ ’ਤੇ ਚੜ੍ਹ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਅਤੇ ਹੋਰ ਕਥਿਤ ਅਪਰਾਧਾਂ ਲਈ ਵੱਖਰੇ ਤੌਰ ’ਤੇ ਕੇਸ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਬਰਿੰਦਰ ਬਿੱਟੂ ਨੇ ਭਾਦਸੋਂ ਦੀ ਇੱਕ ਐਲੂਮੀਨੀਅਮ ਦੀ ਦੁਕਾਨ ’ਤੇ ਕਥਿਤ ਸਟਿੰਗ ਅਪਰੇਸ਼ਨ ਕਰਕੇ 126 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕਰਵਾਉਣ ਦਾ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਦੁਕਾਨ ਦੇ ਕਿਰਾਏ ਦੇ ਸਮਝੌਤੇ ਦਾ ਹਵਾਲਾ ਦਿੰਦਿਆਂ 'ਆਪ' ਆਗੂ ਮਾਮਦੀਨ ਖ਼ਾਨ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕਰਦੇ ਹੋਏ ਟੈਂਕੀ ’ਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਸੀ। ਪੁਲੀਸ ਨੇ ਦੱਸਿਆ ਹਾਲਾਂਕਿ ਮਾਮਦੀਨ ਉਸ ਸਮੇਂ ਦੁਕਾਨ ਵਿੱਚ ਮੌਜੂਦ ਨਹੀਂ ਸੀ, ਪਰ ਪੁਲੀਸ ਨੇ ਮੌਕੇ ’ਤੇ ਮੌਜੂਦ ਦੂਜੇ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਦੀਨ ਨੂੰ ਨਾਮਜ਼ਦ ਕੀਤਾ ਸੀ, ਜਿਸ ਲਈ ਕੋਈ ਪ੍ਰਦਰਸ਼ਨ ਕਰਨ ਦੀ ਜ਼ਰੂਰਤ ਨਹੀਂ ਸੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ: ਡੀ ਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਗੋਲੀਆਂ ਚਲਾ ਕੇ ਪੁੱਤਰ ਤੇ ਆਪਣੀ ਜਾਨ ਲਈਪੜ੍ਹੋ →
ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਪਰਦਾਫਾਸ਼ਪੜ੍ਹੋ →
ਪੰਜਾਬ ਸੀਐਮ ਭਗਵੰਤ ਮਾਨ ਦੇ ਰਾਜਬੀਰ ਘੁੰਮਣ ਸੀਬੀਆਈ ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀਪੜ੍ਹੋ →
ਪੰਜਾਬ ‘ਚ ਹੜਤਾਲ ਵਿਚਾਲੇ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਸਰਕਾਰ ਸਖ਼ਤ, ਸਾਰੇ ਵਿਭਾਗਾਂ ਤੋਂ ਮੰਗੀ ਸੂਚੀਪੜ੍ਹੋ →
ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀਪੜ੍ਹੋ →
ਵਿਧਾਨ ਸਭਾ ਦੀ ਕਾਰਵਾਈ 9 ਮਿੰਟਾਂ ’ਚ ਸਮਾਪਤ ਕਰ ਕੇ ਸਵਾਲਾਂ ਤੋਂ ਭੱਜੀ ਸਰਕਾਰ : ਚੀਮਾ - ਭਾਜਪਾਪੜ੍ਹੋ →