📰 10/22/2026
ਪੰਜਾਬ📍 ਪੰਜਾਬ

ਪੱਤਰਕਾਰਾਂ ਦੀਆਂ ਸਮੱਸਿਆਵਾਂ ਤੇ ਯੂਨੀਅਨ ਦੇ ਵਿਸਥਾਰ ਨੂੰ ਲੈ ਕੇ ਹੋਈ ਚਰਚਾ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਪੱਤਰਕਾਰਾਂ ਦੀਆਂ ਸਮੱਸਿਆਵਾਂ ਤੇ ਯੂਨੀਅਨ ਦੇ ਵਿਸਥਾਰ ਨੂੰ ਲੈ ਕੇ ਹੋਈ ਚਰਚਾ

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜ਼ਿਲ੍ਹਾ ਫ਼ਰੀਦਕੋਟ ਇਕਾਈ ਵੱਲੋਂ ਜਥੇਬੰਦਕ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਸਥਾਨਕ ਸ਼ਾਹੀ ਹਵੇਲੀ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਪ੍ਰਧਾਨ ਜਤਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਯੂਨੀਅਨ ਦੇ ਮਾਲਵਾ ਖੇਤਰ ਦੇ ਇੰਚਾਰਜ ਗੁਰਤੇਜ ਸਿੰਘ ਸਿੱਧੂ ਆਨਲਾਈਨ ਸ਼ਾਮਲ ਹੋਏ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਪੇਸ਼ੇਵਰ ਕੰਮਕਾਜ ਸਮੇਂ ਆਉਣ ਵਾਲੀਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ। ਗੁਰਤੇਜ ਸਿੰਘ ਸਿੱਧੂ ਨੇ ਕਿਹਾ ਕਿ ਯੂਨੀਅਨ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜਲਦ ਹੀ ਮੀਟਿੰਗ ਕਰਕੇ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਇਸ ਦੌਰਾਨ ਜ਼ਿਲ੍ਹਾ ਇਕਾਈ ਦੀ ਕਾਰਜਕਾਰਨੀ ਦੇ ਗਠਨ ਸਬੰਧੀ ਵੀ ਅਹਿਮ ਫ਼ੈਸਲਾ ਲਿਆ ਗਿਆ। ਹਾਜ਼ਰ ਮੈਂਬਰਾਂ ਨੇ ਜ਼ਿਲ੍ਹਾ ਕਾਰਜਕਾਰਨੀ ਦੀ ਚੋਣ ਕਰਨ ਦੇ ਅਧਿਕਾਰ ਪ੍ਰਧਾਨ ਜਤਿੰਦਰ ਕੁਮਾਰ ਨੂੰ ਸੌਂਪ ਦਿੱਤੇ, ਤਾਂ ਜੋ ਜਲਦ ਹੀ ਨਵੀਂ ਜ਼ਿਲ੍ਹਾ ਕਮੇਟੀ ਦਾ ਗਠਨ ਕਰਕੇ ਜਥੇਬੰਦਕ ਕੰਮਕਾਜ ਨੂੰ ਅੱਗੇ ਵਧਾਇਆ ਜਾ ਸਕੇ। ਪ੍ਰਧਾਨ ਜਤਿੰਦਰ ਕੁਮਾਰ ਨੇ ਕਿਹਾ ਕਿ ਕਾਰਜਕਾਰਨੀ ਦਾ ਵਿਸਥਾਰ ਕਰਨ ਲਈ ਜਲਦ ਹੀ ਅਗਲੀ ਮੀਟਿੰਗ ਸੱਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਇਕਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਪੱਤਰਕਾਰਾਂ ਦੀ ਭਾਗੀਦਾਰੀ ਵਧਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ। ਮੀਟਿੰਗ ਵਿੱਚ ਰਾਜੀਵ ਸ਼ਰਮਾ, ਪ੍ਰੇਮ ਪਾਸੀ, ਲਖਵੀਰ ਕਟਾਰੀਆ, ਤਰਸੇਮ ਚੋਪੜਾ, ਦੇਵਾਨੰਦ ਸ਼ਰਮਾ, ਪ੍ਰਦੀਪ ਗਰਗ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਅਰੋੜਾ, ਭੋਲਾ ਸ਼ਰਮਾ, ਅਜੈ ਮਨਚੰਦਾ, ਕੇ.ਸੀ. ਸੰਜੇ, ਜਤਿੰਦਰ ਮਿੱਤਲ, ਦੀਪੂ ਸਿੰਗਲਾ, ਜਗਮੀਤ ਨੀਟਾ, ਅਵਤਾਰ ਸਿੰਘ ਅਤੇ ਵਿੱਕੀ ਕੁਮਾਰ ਸਮੇਤ ਹੋਰ ਪੱਤਰਕਾਰ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ: ਡੀ ਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਗੋਲੀਆਂ ਚਲਾ ਕੇ ਪੁੱਤਰ ਤੇ ਆਪਣੀ ਜਾਨ ਲਈਪੜ੍ਹੋ →
ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਪਰਦਾਫਾਸ਼ਪੜ੍ਹੋ →
ਪੰਜਾਬ ਸੀਐਮ ਭਗਵੰਤ ਮਾਨ ਦੇ ਰਾਜਬੀਰ ਘੁੰਮਣ ਸੀਬੀਆਈ ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀਪੜ੍ਹੋ →
ਪੰਜਾਬ ‘ਚ ਹੜਤਾਲ ਵਿਚਾਲੇ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਸਰਕਾਰ ਸਖ਼ਤ, ਸਾਰੇ ਵਿਭਾਗਾਂ ਤੋਂ ਮੰਗੀ ਸੂਚੀਪੜ੍ਹੋ →
ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀਪੜ੍ਹੋ →
ਵਿਧਾਨ ਸਭਾ ਦੀ ਕਾਰਵਾਈ 9 ਮਿੰਟਾਂ ’ਚ ਸਮਾਪਤ ਕਰ ਕੇ ਸਵਾਲਾਂ ਤੋਂ ਭੱਜੀ ਸਰਕਾਰ : ਚੀਮਾ - ਭਾਜਪਾਪੜ੍ਹੋ →