📰 10/22/2026
ਪੰਜਾਬ📍 ਪੰਜਾਬ

ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ।
ਰਾਜਾ ਵੜਿੰਗ ਦੇ ਬਿਆਨ ‘ਤੇ ਭਖੀ ਸਿਆਸਤ, ਕੇਜਰੀਵਾਲ ਬੋਲੇ- ਕਾਂਗਰਸ ਆਈ ਤਾਂ ਮੁਫ਼ਤ ਬਿਜਲੀ ਤੇ ਹੋਰ ਸਹੂਲਤਾਂ ਹੋ ਜਾਵੇਗੀ ਬੰਦ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਬਸਿਡੀਆਂ ਨੂੰ ਲੈ ਕੇ ਦਿੱਤੇ ਗਏ ਬਿਆਨ ਮਗਰੋਂ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਖ਼ਿਲਾਫ਼ ਚੌਤਰਫ਼ਾ ਹਮਲਾ ਬੋਲ ਦਿੱਤਾ ਹੈ।

ਅਰਵਿੰਦ ਕੇਜਰੀਵਾਲ ਦੇ ਬਿਆਨ ਤੋਂ ਤੁਰੰਤ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਬਲਤੇਜ ਪੰਨੂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਹਮੇਸ਼ਾ ਲੋਕ-ਭਲਾਈ ਦੇ ਵਿਰੁੱਧ ਰਹੀਆਂ ਹਨ। ਕਾਂਗਰਸ ਸੂਬੇ ਦੇ ਕਥਿਤ ਵਿੱਤੀ ਸੰਕਟ ਦਾ ਢਕਵੰਜ ਰਚ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਤਿਹਾਸਕ ਲੋਕ-ਪੱਖੀ ਸਕੀਮਾਂ ‘ਤੇ ਕੁਹਾੜਾ ਚਲਾਉਣਾ ਚਾਹੁੰਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ‘ਆਪ’ ਸਰਕਾਰ ਨੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸ ਕੇ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਹਰ ਮਹੀਨੇ 300 ਯੂਨਿਟ (ਦੋ ਮਹੀਨਿਆਂ ਦੀ 600 ਯੂਨਿਟ) ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਹੈ ਅਤੇ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਤੇ ਆਤਮ-ਨਿਰਭਰ ਬਣਾਉਣ ਲਈ ਸਨਮਾਨ ਰਾਸ਼ੀ ਦੀ ਗਾਰੰਟੀ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਹੈ।

ਪੰਜਾਬ ਦੀਆਂ ਚੋਣਾ ਲਈ ਕਾਂਗਰਸ ਪਾਰਟੀ ਦਾ ਬਹੁਤ ਵੱਡਾ ਐਲਾਨ – ਜੇ ਕਾਂਗਰਸ ਦੀ ਸਰਕਾਰ ਬਣੀ ਤਾਂ ਮੁਫ਼ਤ ਬਿਜਲੀ ਅਤੇ ਮਹਿਲਾਵਾਂ ਨੂੰ ਮਿਲਣ ਵਾਲੀ ਸਨਮਾਨ ਰਾਸ਼ੀ ਬੰਦ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਬਾਕੀ ਕਾਂਗਰਸੀ ਲੀਡਰਸ਼ਿਪ ਸਿਰਫ਼ ਸਿਆਸੀ ਰੋਟੀਆਂ ਸੇਕਣ ਲਈ ਅਜਿਹੀ ਬਿਆਨਬਾਜ਼ੀ ਕਰ ਰਹੀ ਹੈ। ਕੇਜਰੀਵਾਲ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਦੇ ਕਿਸੇ ਵੀ ਭਰਮਾਊ ਜਾਲ ਜਾਂ ਛਲਾਵੇ ਵਿੱਚ ਨਾ ਆਉਣ, ਕਿਉਂਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਜੇਬ ‘ਤੇ ਪੈ ਰਹੇ ਵਿੱਤੀ ਬੋਝ ਨੂੰ ਘਟਾਉਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਰਾਜਾ ਵੜਿੰਗ ਨੇ ਇੱਕ ਪ੍ਰੋਗਰਾਮ ਦੌਰਾਨ ਜਨਤਕ ਤੌਰ ‘ਤੇ ਬਿਆਨ ਦਿੱਤਾ ਸੀ ਕਿ ਜੇਕਰ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਉਹ ਉਨ੍ਹਾਂ ਲੋਕਾਂ ਦੀ ਸਬਸਿਡੀ ਬੰਦ ਕਰ ਦੇਣਗੇ ਜਿਨ੍ਹਾਂ ਨੂੰ ਇਸ ਦੀ ਅਸਲ ਵਿੱਚ ਲੋੜ ਨਹੀਂ ਹੈ, ਅਤੇ ਸਬਸਿਡੀ ਕੇਵਲ ਲੋੜਵੰਦਾਂ ਤੱਕ ਹੀ ਸੀਮਤ ਰੱਖੀ ਜਾਣੀ ਚਾਹੀਦੀ ਹੈ। ਇਸ ਬਿਆਨ ਨੂੰ ਆਧਾਰ ਬਣਾ ਕੇ ‘ਆਪ’ ਨੇ ਕਾਂਗਰਸ ਨੂੰ ਲੋਕ-ਵਿਰੋਧੀ ਕਰਾਰ ਦੇ ਦਿੱਤਾ ਹੈ।

ਵੜਿੰਗ ਦੇ ਬਿਆਨ ਮਗਰੋਂ ‘ਆਪ’ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਨਜ਼ਰ ਆਈ। ਪਹਿਲਾਂ ਕੇਜਰੀਵਾਲ ਨੇ ਟਵੀਟ ਕਰਕੇ ਘੇਰਿਆ, ਫਿਰ ਬਲਤੇਜ ਪੰਨੂ ਨੇ ਮੋਰਚਾ ਸੰਭਾਲਿਆ ਅਤੇ ਕੁਝ ਹੀ ਸਮੇਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਕੇ ਕਾਂਗਰਸ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦੀ ਅਸਲ ਮਨਸ਼ਾ ਜੱਗ-ਜ਼ਾਹਿਰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਸੂਬੇ ਦੇ ਲੋਕਾਂ ਨੂੰ ਮਿਲ ਰਹੀਆਂ ਸਾਰੀਆਂ ਜਨਤਕ ਸਹੂਲਤਾਂ ਤੁਰੰਤ ਬੰਦ ਕਰ ਦਿੱਤੀਆਂ ਜਾਣਗੀਆਂ। ਅਰੋੜਾ ਨੇ ਦੋਸ਼ ਲਾਇਆ ਕਿ ਕਾਂਗਰਸ ਆਉਂਦੇ ਹੀ ਲੋਕਾਂ ਨੂੰ ਮਿਲ ਰਹੀ 600 ਯੂਨਿਟ ਮੁਫ਼ਤ ਬਿਜਲੀ ਬੰਦ ਕਰ ਦੇਵੇਗੀ, ਗ਼ਰੀਬ ਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਮਿਲਣ ਵਾਲਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਬੰਦ ਹੋ ਜਾਵੇਗਾ, ਅਤੇ ਔਰਤਾਂ ਨੂੰ 1000 ਤੇ 1500 ਰੁਪਏ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਨਹੀਂ ਮਿਲੇਗੀ। ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਆਧੁਨਿਕ ਸਹੂਲਤਾਂ ਵੀ ਠੱਪ ਹੋ ਜਾਣਗੀਆਂ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ: ਡੀ ਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਗੋਲੀਆਂ ਚਲਾ ਕੇ ਪੁੱਤਰ ਤੇ ਆਪਣੀ ਜਾਨ ਲਈਪੜ੍ਹੋ →
ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਦਾ ਪਰਦਾਫਾਸ਼ਪੜ੍ਹੋ →
ਪੰਜਾਬ ਸੀਐਮ ਭਗਵੰਤ ਮਾਨ ਦੇ ਰਾਜਬੀਰ ਘੁੰਮਣ ਸੀਬੀਆਈ ਦਫ਼ਤਰ ਨਹੀਂ ਪਹੁੰਚੇ, ਮਜੀਠੀਆ ਬੋਲੇ- ਹੁਣ ਵੱਡੇ ਮਗਰਮੱਛਾਂ ਦੀ ਵਾਰੀਪੜ੍ਹੋ →
ਪੰਜਾਬ ‘ਚ ਹੜਤਾਲ ਵਿਚਾਲੇ ਗੈਰ-ਹਾਜ਼ਰ ਮੁਲਾਜ਼ਮਾਂ ‘ਤੇ ਸਰਕਾਰ ਸਖ਼ਤ, ਸਾਰੇ ਵਿਭਾਗਾਂ ਤੋਂ ਮੰਗੀ ਸੂਚੀਪੜ੍ਹੋ →
ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀਪੜ੍ਹੋ →
ਵਿਧਾਨ ਸਭਾ ਦੀ ਕਾਰਵਾਈ 9 ਮਿੰਟਾਂ ’ਚ ਸਮਾਪਤ ਕਰ ਕੇ ਸਵਾਲਾਂ ਤੋਂ ਭੱਜੀ ਸਰਕਾਰ : ਚੀਮਾ - ਭਾਜਪਾਪੜ੍ਹੋ →