📰 10/23/2026
ਪੰਜਾਬ📍 ਪੰਜਾਬ

ਪੰਜਾਬ ਵਿਧਾਨ ਸਭਾ ’ਚ ਐਸਆਈਆਰ ਖ਼ਿਲਾਫ਼ ਮਤਾ ਪਾਸ, ਸੀਐਮ ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਮੁੱਦੇ ’ਤੇ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ।
ਪੰਜਾਬ ਵਿਧਾਨ ਸਭਾ ’ਚ ਐਸਆਈਆਰ ਖ਼ਿਲਾਫ਼ ਮਤਾ ਪਾਸ, ਸੀਐਮ ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਮੁੱਦੇ ’ਤੇ ਮਤਾ ਪਾਸ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ

ਸੀਐਮ ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣ ਵਾਲਾ ਸੂਬਾ ਰਿਹਾ ਹੈ। ਅੱਜ ਲੋਕਤੰਤਰ ਲਈ ਚਿੰਤਾ ਦੀ ਗੱਲ ਹੈ ਕਿ ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਪਰ ਹੁਣ ਸਰਕਾਰਾਂ ਇਹ ਤੈਅ ਕਰ ਰਹੀਆਂ ਹਨ ਕਿ ਕਿਸ ਨੇ ਵੋਟ ਪਾਉਣੀ ਹੈ ਅਤੇ ਕਿਸ ਦੀ ਵੋਟ ਕੱਟਣੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ 14 ਕਰੋੜ ਲੋਕਾਂ ਦੀਆਂ ਵੋਟਾਂ ਕੱਟ ਦਿੱਤੀਆਂ ਗਈਆਂ ਹਨ ਅਤੇ ਨਵੇਂ ਵੋਟਰਾਂ ਦੀਆਂ ਵੋਟਾਂ ਨਹੀਂ ਬਣ ਰਹੀਆਂ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਇਨਫੋਰਸਮੈਂਟ ਡਾਇਰੈਕਟੋਰੇਟ ਅਤੇ ਕੇਂਦਰੀ ਜਾਂਚ ਬਿਊਰੋ ਵਿਰੋਧੀ ਧਿਰ ਦੇ ਆਗੂਆਂ ਦੇ ਘਰ ਪਹੁੰਚ ਜਾਂਦੇ ਹਨ ਅਤੇ ਹੁਣ ਇਹ ਏਜੰਸੀਆਂ ਉਨ੍ਹਾਂ ਦੇ ਘਰਾਂ ਤੱਕ ਵੀ ਆ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਦੇ ਚਾਰੇ ਥੰਮ੍ਹ ਤਾਨਾਸ਼ਾਹੀ ਦੀਆਂ ਜ਼ੰਜੀਰਾਂ ਵਿੱਚ ਜਕੜੇ ਹੋਏ ਹਨ ਅਤੇ ਵੋਟਾਂ ਦੀ ਇਹ ਲੁੱਟ ਬੇਹੱਦ ਖ਼ਤਰਨਾਕ ਹੈ।

ਇਜਲਾਸ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋ ਗਿਆ। ਗਲਾਂ ਵਿੱਚ ਕਾਲੇ ਕੱਪੜੇ ਪਾ ਕੇ ਪਹੁੰਚੇ ਕਾਂਗਰਸੀ ਵਿਧਾਇਕਾਂ ਨੇ ਮੰਗ ਕੀਤੀ ਕਿ ਪਹਿਲਾਂ ਪੰਜਾਬ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕਰਵਾਈ ਜਾਵੇ। ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ’ਤੇ ਗੱਲ ਕੀਤੀ ਜਾਵੇਗੀ ਪਰ ਉਨ੍ਹਾਂ ਨੇ ਪ੍ਰਸ਼ਨ ਕਾਲ ਸ਼ੁਰੂ ਕਰਵਾ ਦਿੱਤਾ। ਇਸ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਹੰਗਾਮੇ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣੀ ਸੀਟ ਤੋਂ ਖੜ੍ਹੇ ਹੋ ਗਏ। ਉਨ੍ਹਾਂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ, “ਮਿਸਟਰ ਪਰਗਟ ਸਿੰਘ, ਤੁਸੀਂ ਚਿੱਟਾ ਪਾਰਟੀ ਦੇ ਮੈਂਬਰ ਹੋ।” ਚੀਮਾ ਨੇ ਆਰੋਪ ਲਾਇਆ ਕਿ ਕਾਂਗਰਸ ਪੰਜਾਬ ਵਿੱਚ ਚਿੱਟੇ ਦੇ ਨਸ਼ੇ ਨੂੰ ਫੈਲਾਉਣ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਸ਼ਾ ਖ਼ਤਮ ਕਰਨ ਦੀ ਸਹੁੰ ਝੂਠੀ ਸੀ।

ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਖਹਿਰਾ ਨੇ ਸਦਨ ਦੀ ਮਰਿਆਦਾ ਭੰਗ ਕੀਤੀ ਹੈ। ਇਸ ਦੇ ਜਵਾਬ ਵਿੱਚ ਖਹਿਰਾ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਦੇ ਚੁੱਕਣਾ ਗੁਨਾਹ ਹੈ, ਤਾਂ ਵੀ ਉਹ ਇਹ ਮੁੱਦੇ ਚੁੱਕਦੇ ਰਹਿਣਗੇ। ਵਿਧਾਨ ਸਭਾ ਦੀ ਕਾਰਵਾਈ ਹੁਣ 27 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਅੰਮ੍ਰਿਤਸਰ: ਬੀਐੱਸਐੱਫ ਵੱਲੋਂ 6.581 ਕਿਲੋ ਹੈਰੋਇਨ ਤੇ ਪੈਕਿੰਗ ਸਮੱਗਰੀ ਬਰਾਮਦਪੜ੍ਹੋ →
ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਧਿਰਾਂ ਨਾਲ ਗੱਠਜੋੜ ਲਈ ਤਿਆਰ: ਸੁਖਬੀਰ ਬਾਦਲਪੜ੍ਹੋ →
ਐੱਸਐੱਸਐੱਫ ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮਪੜ੍ਹੋ →
ਭਾਜਪਾ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤਪੜ੍ਹੋ →
ਝੋਟਾ ਕਤਲ ਮਾਮਲਾ: 11 ਦਿਨਾਂ ਬਾਅਦ ਵੀ ਪੋਸਟਮਾਰਟਮ ਨਹੀਂ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਸਸਕਾਰਪੜ੍ਹੋ →
ਮਹਿੰਗੀਆਂ ਦਵਾਈਆਂ: ਕਾਰਪੋਰੇਟ ਮੁਨਾਫ਼ਾ ਤੇ ਸਰਕਾਰੀ ਢਿੱਲਪੜ੍ਹੋ →