ਭਾਜਪਾ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤ

ਫ਼ਰੀਦਕੋਟ ਵਿਚ ਦੁਸਹਿਰਾ ਕਮੇਟੀ ਵੱਲੋਂ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੌਰਵ ਕੱਕੜ ਅਤੇ ਰਾਕੇਸ਼ ਗਰਗ ਸਮੇਤ ਹੋਰ ਟੀਮ ਮੈਂਬਰਾਂ ਨੇ ਸ਼ਿਰਕਤ ਕੀਤੀ। ਦੁਸਹਿਰਾ ਕਮੇਟੀ ਦੇ ਮੈਂਬਰਾਂ ਵੱਲੋਂ ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਗਿਆ ਅਤੇ ਤਿਉਹਾਰ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਗੌਰਵ ਕੱਕੜ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਲੋਕਾਂ ਨੂੰ ਸੱਚਾਈ, ਨੇਕੀ ਅਤੇ ਚੰਗਿਆਈ ਦੇ ਰਾਹ ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਰਾਕੇਸ਼ ਗਰਗ ਨੇ ਦੁਸਹਿਰਾ ਕਮੇਟੀ ਵੱਲੋਂ ਤਿਉਹਾਰ ਨੂੰ ਸਾਂਝੇ ਤੌਰ ਤੇ ਮਨਾਉਣ ਅਤੇ ਲੋਕਾਂ ਨੂੰ ਇਕ ਮੰਚ ਤੇ ਇਕੱਠਾ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਡੀਆਂ ਰਵਾਇਤਾਂ ਅਤੇ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ-ਨਾਲ ਸਮਾਜ ਵਿੱਚ ਮਿਲਵਰਤਣ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕਰਦੇ ਹਨ। ਸਮਾਗਮ ਦੌਰਾਨ ਦੁਸਹਿਰਾ ਕਮੇਟੀ ਵੱਲੋਂ ਪਹੁੰਚੇ ਮਹਿਮਾਨਾਂ ਦਾ ਮਾਣ-ਸਨਮਾਨ ਕੀਤਾ ਗਿਆ। ਇਸ ਮੌਕੇ ਤਿਉਹਾਰ ਦੀ ਮਹੱਤਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ ਗਿਆ। ਸਮਾਗਮ ਵਿੱਚ ਸ਼ਾਮਲ ਲੋਕਾਂ ਨੇ ਦੁਸਹਿਰੇ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ।
