📰 10/23/2026
ਪੰਜਾਬ📍 ਪੰਜਾਬ

ਝੋਟਾ ਕਤਲ ਮਾਮਲਾ: 11 ਦਿਨਾਂ ਬਾਅਦ ਵੀ ਪੋਸਟਮਾਰਟਮ ਨਹੀਂ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਸਸਕਾਰ

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 11 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ।
ਝੋਟਾ ਕਤਲ ਮਾਮਲਾ: 11 ਦਿਨਾਂ ਬਾਅਦ ਵੀ ਪੋਸਟਮਾਰਟਮ ਨਹੀਂ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਸਸਕਾਰ

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ

ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ 11 ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਪਰਿਵਾਰ ਅਤੇ ਐਕਸ਼ਨ ਕਮੇਟੀ ਆਪਣੀਆਂ 10 ਮੰਗਾਂ ਨੂੰ ਲੈ ਕੇ ਅੜੇ ਹੋਏ ਹਨ। ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਇਸ ਦੌਰਾਨ ਵੀਰਵਾਰ ਨੂੰ ਮਾਨਸਾ ਵਿਖੇ ਚੱਲ ਰਹੇ ਧਰਨੇ ਵਿੱਚ ਨਿਹੰਗ ਬਾਬਾ ਰਾਜਾ ਰਾਜ ਸਿੰਘ ਵੀ ਪਹੁੰਚੇ। ਉਨ੍ਹਾਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਅੱਜ ਜਿਉਂਦੇ ਹੁੰਦੇ ਤਾਂ ਉਹ ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਾਰਦੇ। ਉਨ੍ਹਾਂ ਕਿਹਾ ਕਿ ਹੁਣ ਝੋਟਾ ਦੀ ਪਤਨੀ ਮਨਪ੍ਰੀਤ ਕੌਰ ਨੂੰ ਵਿਧਾਨ ਸਭਾ ਚੋਣ ਲੜਾਈ ਜਾਣੀ ਚਾਹੀਦੀ ਹੈ ਤਾਂ ਜੋ ਝੋਟਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਦੇਖਿਆ ਗਿਆ ਸੁਪਨਾ ਪੂਰਾ ਕੀਤਾ ਜਾ ਸਕੇ।

ਬਾਬਾ ਰਾਜਾ ਰਾਜ ਸਿੰਘ ਨੇ ਕਿਹਾ ਕਿ ਜੇਕਰ ਮਨਪ੍ਰੀਤ ਕੌਰ ਦੇ ਹੱਥ ਵਿੱਚ ਸਿਆਸੀ ਤਾਕਤ ਆਉਂਦੀ ਹੈ ਤਾਂ ਕਿਸੇ ਵੀ ਡੀਐੱਸਪੀ ਜਾਂ ਐੱਸਐੱਚਓ ਦੀ ਹਿੰਮਤ ਨਹੀਂ ਹੋਵੇਗੀ ਕਿ ਉਹ ਮਾਨਸਾ ਵਿੱਚ ਨਸ਼ਾ ਵਿਕਣ ਦੇਵੇ। ਉਨ੍ਹਾਂ ਦਾਅਵਾ ਕੀਤਾ ਕਿ ਮਨਪ੍ਰੀਤ ਕੌਰ ਮਾਨਸਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।

ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦ ਭੁਲਾ ਕੇ ਇੱਕ ਮੰਚ 'ਤੇ ਇਕੱਠੀਆਂ ਹੋਣ ਅਤੇ ਮਨਪ੍ਰੀਤ ਕੌਰ ਨੂੰ ਚੋਣਾਂ ਵਿੱਚ ਕਾਮਯਾਬ ਬਣਾਉਣ ਲਈ ਸਾਥ ਦੇਣ। ਫਿਲਹਾਲ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਸਰਕਾਰ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ’ਚ ਐਸਆਈਆਰ ਖ਼ਿਲਾਫ਼ ਮਤਾ ਪਾਸ, ਸੀਐਮ ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂਪੜ੍ਹੋ →
ਅੰਮ੍ਰਿਤਸਰ: ਬੀਐੱਸਐੱਫ ਵੱਲੋਂ 6.581 ਕਿਲੋ ਹੈਰੋਇਨ ਤੇ ਪੈਕਿੰਗ ਸਮੱਗਰੀ ਬਰਾਮਦਪੜ੍ਹੋ →
ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਧਿਰਾਂ ਨਾਲ ਗੱਠਜੋੜ ਲਈ ਤਿਆਰ: ਸੁਖਬੀਰ ਬਾਦਲਪੜ੍ਹੋ →
ਐੱਸਐੱਸਐੱਫ ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮਪੜ੍ਹੋ →
ਭਾਜਪਾ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤਪੜ੍ਹੋ →
ਮਹਿੰਗੀਆਂ ਦਵਾਈਆਂ: ਕਾਰਪੋਰੇਟ ਮੁਨਾਫ਼ਾ ਤੇ ਸਰਕਾਰੀ ਢਿੱਲਪੜ੍ਹੋ →