📰 10/23/2026
ਸਿੱਖਿਆ📍 ਪੰਜਾਬ

ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ, ਵਿਧਾਨ ਸਭਾ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵੀ ਜ਼ਿਕਰ

ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ।
ਚੰਡੀਗੜ੍ਹ ‘ਚ ਪੰਜਾਬ ਸਕੱਤਰੇਤ, ਵਿਧਾਨ ਸਭਾ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵੀ ਜ਼ਿਕਰ

ਚੰਡੀਗੜ੍ਹ ਦੇ ਕਈ ਨਾਮਵਰ ਸਕੂਲਾਂ, ਪੰਜਾਬ ਸਿਵਲ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਨਗਰ ਨਿਗਮ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲਣ ਉਪਰੰਤ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਸ਼ੁੱਕਰਵਾਰ ਦੀ ਸਵੇਰ ਇੱਕ ਧਮਕੀ ਭਰੀ ਈਮੇਲ ਭੇਜੀ ਗਈ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਸਥਾਨਾਂ 'ਤੇ ਲੜੀਵਾਰ ਬੰਬ ਧਮਾਕੇ ਕਰਨ ਦੀ ਖੁੱਲ੍ਹੀ ਚੇਤਾਵਨੀ ਦਿੱਤੀ ਗਈ ਹੈ।

ਈਮੇਲ ਵਿੱਚ ਧਮਾਕਿਆਂ ਦਾ ਖ਼ਾਸ ਸਮਾਂ ਦਰਜ ਕਰਦਿਆਂ ਦੁਪਹਿਰ 12:11 ਵਜੇ ਸਕੂਲਾਂ ਨੂੰ, ਦੁਪਹਿਰ 3:11 ਵਜੇ ਪੰਜਾਬ ਸਿਵਲ ਸਕੱਤਰੇਤ ਤੇ ਪੰਜਾਬ ਵਿਧਾਨ ਸਭਾ ਨੂੰ ਅਤੇ ਸ਼ਾਮ 4:11 ਵਜੇ ਮੇਅਰ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਸੀ। ਇਸ ਸੂਚਨਾ ਦੇ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਸਬੰਧਤ ਖ਼ੁਫ਼ੀਆ ਏਜੰਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਸਾਰੇ ਪ੍ਰਮੁੱਖ ਅਦਾਰਿਆਂ ਵਿੱਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ, ਹੁਣ ਤੱਕ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਸਥਾਨ ਤੋਂ ਕੋਈ ਵੀ ਬੰਬ ਜਾਂ ਸ਼ੱਕੀ ਵਸਤੂ ਬਰਾਮਦ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ।

ਇਸ ਧਮਕੀ ਭਰੀ ਈਮੇਲ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਗਾਮੀ ਸ਼ੋਅ ਦਾ ਵੀ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ। ਸੰਦੇਸ਼ ਵਿੱਚ ਆਮ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਗਿਆ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਸੰਗੀਤਕ ਸ਼ੋਅ ਵਿੱਚ ਨਾ ਭੇਜਣ, ਕਿਉਂਕਿ ਪ੍ਰੋਗਰਾਮ ਦੌਰਾਨ ਧਮਾਕੇ ਕੀਤੇ ਜਾਣਗੇ। ਇਸ ਦੇ ਨਾਲ ਹੀ ਈਮੇਲ ਵਿੱਚ ਇਹ ਧਮਕੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਸ਼ੋਅ ਨੂੰ ਪ੍ਰਸ਼ਾਸਨ ਵੱਲੋਂ ਮਨਜ਼ੂਰੀ ਦਿੱਤੀ ਜਾਂਦੀ ਹੈ, ਤਾਂ ਚੰਡੀਗੜ੍ਹ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਅਤੇ ਪੁਲਿਸ ਨਾਲ ਜੁੜੇ ਪ੍ਰਸ਼ਾਸਨਿਕ ਕੰਪਲੈਕਸਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ।

ਈਮੇਲ ਵਿੱਚ ਵੱਖ-ਵੱਖ ਥਾਵਾਂ ਅਤੇ ਨਿਰਧਾਰਿਤ ਸਮਿਆਂ ਦਾ ਵੇਰਵਾ ਹੋਣ ਕਾਰਨ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ। ਸਬੰਧਤ ਇਮਾਰਤਾਂ ਦੀ ਚੱਪੇ-ਚੱਪੇ ‘ਤੇ ਜਾਂਚ ਕੀਤੀ ਗਈ। ਫਿਲਹਾਲ ਕਿਸੇ ਵੀ ਥਾਂ ਤੋਂ ਕੋਈ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ, ਜਿਸ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਸਾਈਬਰ ਸੈੱਲ ਅਤੇ ਖ਼ੁਫ਼ੀਆ ਏਜੰਸੀਆਂ ਇਸ ਈਮੇਲ ਦੇ ਆਈਪੀ ਐਡਰੈੱਸ ਅਤੇ ਮੂਲ ਸਰੋਤ ਦੀ ਪੈੜ ਨੱਪਣ ਵਿੱਚ ਜੁਟ ਗਈਆਂ ਹਨ ਤਾਂ ਜੋ ਇਸ ਸਾਜ਼ਿਸ਼ ਪਿੱਛੇ ਮੌਜੂਦ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਬੇਨਕਾਬ ਕੀਤਾ ਜਾ ਸਕੇ।

ਚੰਡੀਗੜ੍ਹ ਵਿੱਚ ਈਮੇਲ ਰਾਹੀਂ ਬੰਬ ਧਮਾਕਿਆਂ ਦੀਆਂ ਧਮਕੀਆਂ ਮਿਲਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਜ਼ਿਲ੍ਹਾ ਅਦਾਲਤ, ਅੰਤਰਰਾਜੀ ਬੱਸ ਅੱਡੇ, ਪਾਸਪੋਰਟ ਦਫ਼ਤਰ, ਪੰਜਾਬ ਸਿਵਲ ਸਕੱਤਰੇਤ, ਕਈ ਸਰਕਾਰੀ ਤੇ ਨਿੱਜੀ ਸਕੂਲਾਂ ਅਤੇ ਮੇਅਰ ਦਫ਼ਤਰ ਨੂੰ ਅਜਿਹੇ ਧਮਕੀ ਭਰੇ ਸੰਦੇਸ਼ ਮਿਲ ਚੁੱਕੇ ਹਨ। ਅਜਿਹੇ ਮਾਮਲਿਆਂ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਰੇਕ ਸਥਾਨ ‘ਤੇ ਜਾ ਕੇ ਤਲਾਸ਼ੀ ਲੈਣੀ ਪੈਂਦੀ ਹੈ। ਹਾਲਾਂਕਿ ਪੁਰਾਣੇ ਮਾਮਲਿਆਂ ਦੀ ਜਾਂਚ ਵਿੱਚ ਜ਼ਿਆਦਾਤਰ ਧਮਕੀਆਂ ਝੂਠੀਆਂ (ਹੋਕਸ ਕਾਲਾਂ/ਈਮੇਲਾਂ) ਸਾਬਤ ਹੋਈਆਂ ਸਨ, ਪਰ ਸੁਰੱਖਿਆ ਮਾਪਦੰਡਾਂ ਤਹਿਤ ਹਰ ਮਾਮਲੇ ਨੂੰ ਗੰਭੀਰਤਾ ਨਾਲ ਜਾਂਚਿਆ ਜਾਂਦਾ ਹੈ।

ਮੇਅਰ ਦਫ਼ਤਰ ਨੂੰ ਮੁੜ ਨਿਸ਼ਾਨਾ ਬਣਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ‘ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਨੂੰ ਲੈ ਕੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਰਸਮੀ ਪੱਤਰ ਲਿਖਿਆ ਸੀ। ਉਸ ਪੱਤਰ ਵਿੱਚ ਉਨ੍ਹਾਂ ਨੇ ਪਹਿਲਾਂ ਪ੍ਰਾਪਤ ਹੋਈਆਂ ਧਮਕੀ ਭਰੀਆਂ ਈਮੇਲਾਂ ਦਾ ਵਿਸ਼ੇਸ਼ ਤੌਰ ‘ਤੇ ਹਵਾਲਾ ਦਿੱਤਾ ਸੀ।

ਮੇਅਰ ਕੋਲ ਪਹਿਲਾਂ ਤੋਂ ਇੱਕ ਗੰਨਮੈਨ ਮੌਜੂਦ ਹੋਣ ਦੇ ਬਾਵਜੂਦ ਉਨ੍ਹਾਂ ਨੇ ਵਾਧੂ ਸੁਰੱਖਿਆ ਫ਼ੋਰਸ ਤਾਇਨਾਤ ਕਰਨ ਦੀ ਮੰਗ ਕੀਤੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਸਮੇਂ ਉਨ੍ਹਾਂ ਦੀ ਸੁਰੱਖਿਆ ਵਿੱਚ ਕਿਸੇ ਨਵੇਂ ਵਾਧੇ ਦੀ ਪੁਸ਼ਟੀ ਨਹੀਂ ਹੋਈ ਸੀ। ਹੁਣ ਜਦੋਂ ਮੇਅਰ ਦਫ਼ਤਰ ਨੂੰ ਇੱਕ ਵਾਰ ਫਿਰ ਧਮਕੀ ਭਰਿਆ ਪੱਤਰ ਮਿਲਿਆ ਹੈ, ਤਾਂ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦਾ ਮੁੱਦਾ ਮੁੜ ਕੇਂਦਰ ਬਿੰਦੂ ਬਣ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ’ਚ ਐਸਆਈਆਰ ਖ਼ਿਲਾਫ਼ ਮਤਾ ਪਾਸ, ਸੀਐਮ ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸਨ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂਪੜ੍ਹੋ →
ਅੰਮ੍ਰਿਤਸਰ: ਬੀਐੱਸਐੱਫ ਵੱਲੋਂ 6.581 ਕਿਲੋ ਹੈਰੋਇਨ ਤੇ ਪੈਕਿੰਗ ਸਮੱਗਰੀ ਬਰਾਮਦਪੜ੍ਹੋ →
ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਧਿਰਾਂ ਨਾਲ ਗੱਠਜੋੜ ਲਈ ਤਿਆਰ: ਸੁਖਬੀਰ ਬਾਦਲਪੜ੍ਹੋ →
ਐੱਸਐੱਸਐੱਫ ਦੇ ਮੁਲਾਜ਼ਮਾਂ ਖ਼ਿਲਾਫ਼ ਕਥਿਤ ਵਸੂਲੀ ਦੇ ਗੰਭੀਰ ਦੋਸ਼, ਚੈਕਿੰਗ ਦੇ ਨਾਂ ’ਤੇ ਨੌਜਵਾਨਾਂ ਨੂੰ ਡਰਾ ਕੇ ਪੈਸੇ ਵਸੂਲਣ ਦਾ ਇਲਜ਼ਾਮਪੜ੍ਹੋ →
ਭਾਜਪਾ ਆਗੂ ਗੌਰਵ ਕੱਕੜ ਤੇ ਰਾਕੇਸ਼ ਗਰਗ ਦਾ ਸਵਾਗਤਪੜ੍ਹੋ →
ਝੋਟਾ ਕਤਲ ਮਾਮਲਾ: 11 ਦਿਨਾਂ ਬਾਅਦ ਵੀ ਪੋਸਟਮਾਰਟਮ ਨਹੀਂ, ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਸਸਕਾਰਪੜ੍ਹੋ →