📰 10/25/2026
ਪੰਜਾਬ📍 ਪੰਜਾਬ

‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗ

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਤਿਉਹਾਰਾਂ ਦੇ ਦਿਨਾਂ ਵਿਚ ਸ਼ਹਿਰ ਵਾਸੀਆਂ ਨੂੰ ਸਾਫ ਸੁਥਰੀਆਂ ਸੜਕਾਂ ਤੇ ਕੱਚਰਾ ਮੁਕਤ ਕਮਰਸ਼ੀਅਲ ਏਰੀਆ ਪ੍ਰਦਾਨ ਕਰਨ ਲਈ ਚਲਾਈ ਗਈ।
‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗ

ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਤਿਉਹਾਰਾਂ ਦੇ ਦਿਨਾਂ ਵਿਚ ਸ਼ਹਿਰ ਵਾਸੀਆਂ ਨੂੰ ਸਾਫ ਸੁਥਰੀਆਂ ਸੜਕਾਂ ਤੇ ਕੱਚਰਾ ਮੁਕਤ ਕਮਰਸ਼ੀਅਲ ਏਰੀਆ ਪ੍ਰਦਾਨ ਕਰਨ ਲਈ ਚਲਾਈ ਗਈ। ਇਕ ਵਿਸ਼ੇਸ਼ ਮੁਹਿੰਮ ਤਹਿਤ ਅੱਜ ਐਤਵਾਰ ਵਾਲੇ ਦਿਨ ਵੀ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੋਂ ਕੱਚਰੇ ਦੀ ਲਿਫਟਿੰਗ ਦਾ ਕੰਮ ਜਾਰੀ ਰੱਖਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫਿਰੋਜ਼ਪੁਰ ਦੇ ਸੁਪਰਡੈਂਟ ਸੁਖਪਾਲ ਸਿੰਘ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ 23 ਅਕਤੂਬਰ 2026 ਤੋਂ ਇਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਰੋਜਾਨਾ ਸ਼ਹਿਰ ਦੇ ਵੱਖ-ਵੱਖ ਰਿਹਾਇਸ਼ੀ ਅਤੇ ਕਮਰਸ਼ੀਅਲ ਏਰੀਏ ਦੇ ਵਾਰਡਾਂ ਦੀ ਸਫਾਈ ਕਰਵਾਈ ਜਾ ਰਹੀ ਹੈ ਇਸ ਤੋਂ ਇਲਾਵਾ ਸ਼ਹਿਰ ਅੰਦਰੋਂ ਕਚਰੇ ਦੀ ਲਿਫਟਿੰਗ ਦਾ ਕੰਮ ਅੱਜ ਐਤਵਾਰ ਵਾਲੇ ਦਿਨ ਵੀ ਜਾਰੀ ਰੱਖਿਆ ਤਾਂ ਜੋ ਤਿਉਹਾਰਾਂ ਦੇ ਦਿਨਾਂ ਦੇ ਵਿੱਚ ਸ਼ਹਿਰ ਵਾਸੀਆਂ ਨੂੰ ਸਾਫ ਸੁਥਰੀਆਂ ਤੇ ਕਚਰਾ ਮੁਕਤ ਸੜਕਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਸਬੰਧੀ ਉਨ੍ਹਾਂ ਨੇ ਦੱਸਿਆ ਕਿ ਮਿਤੀ 26 ਅਕਤੂਬਰ 2026 ਨੂੰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਵੀ ਮੌਕੇ ਤੇ ਸ਼ਹਿਰ ਦੇ ਵੱਖ ਵੱਖ ਸਥਾਨਾਂ ਦੇ ਮੰਦਰਾਂ ਦੀ ਸਫਾਈ ਤੋਂ ਇਲਾਵਾ ਸ਼ੋਭਾ ਯਾਤਰਾ ਦੇ ਮੌਕੇ ਤੇ ਸੜਕਾਂ ਦੀ ਸਫਾਈ, ਕਲੀ ਛਿੜਕਾਅ ਆਦਿ ਦਾ ਕੰਮ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਕਾਰਜ ਸਾਧਕ ਅਫਸਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਵਾਸੀਆਂ ਨੂੰ ਦੱਸਿਆ ਕਿ ਜਿੰਨਾ ਸ਼ਹਿਰ ਵਾਸੀਆਂ ਵੱਲੋਂ ਦਿਵਾਲੀ ਦੇ ਮੌਕੇ ਤੇ ਆਪਣੇ ਘਰਾਂ ਅਤੇ ਦੁਕਾਨਾਂ ਦੀ ਸਫਾਈ ਕੀਤੀ ਜਾ ਰਹੀ ਹੈ। ਸਫਾਈ ਉਪਰੰਤ ਰੀਸਾਈਕਲਿੰਗ ਕਚਰੇ ਜਿਵੇਂ ਕਿ ਕੱਪੜਾ, ਰੱਦੀ ਆਦਿ ਉਸ ਨੂੰ ਕੱਚਰੇ ਵਿਚ ਨਾ ਮਿਕਸ ਕੀਤਾ ਜਾਵੇ ਬਲਕਿ ਉਸ ਨੂੰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਤਿਆਰ ਕੀਤੀ ਗਈ ਇਕ ਸਪੈਸ਼ਲ ਵੈਨ ਨੂੰ ਦਿੱਤਾ ਜਾਵੇ, ਇਸ ਸਬੰਧੀ ਤੁਸੀਂ ਨਗਰ ਕੌਂਸਲ ਫਿਰ ਦੇ ’ਤੇ ਸੰਪਰਕ ਵੀ ਕਰ ਸਕਦੇ ਹੋ। ਅੰਤ ਵਿਚ ਉਨ੍ਹਾਂ ਨੇ ਦੱਸਿਆ ਕਿ ਵਪਾਰ ਮੰਡਲ ਅਤੇ ਸ਼ਹਿਰ ਦੇ ਦੁਕਾਨਦਾਰਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਦੁਕਾਨਦਾਰਾਂ ਵੱਲੋਂ ਪਲਾਸਟਿਕ ਕੈਰੀ ਬੈਗ ਅਤੇ ਪੋਲੀਥੀਨ ਦੀ ਵਿਕਰੀ ਕੀਤੀ ਜਾ ਰਹੀ ਹੈ ਉਹ ਦੁਕਾਨਦਾਰ ਆਪਣੇ ਪੱਧਰ ਤੇ ਇਸ ਦੀ ਵਿਕਰੀ ਨੂੰ ਤੁਰੰਤ ਬੰਦ ਕਰ ਦੇਣ ਇਸ ਦੀ ਜਗ੍ਹਾ ਤੇ ਪੇਪਰ ਬੈਗ ਜੂਟ ਬੈਗ ਅਤੇ ਕੱਪੜੇ ਦੇ ਬੈਗ ਦੀ ਵਰਤੋਂ ਕਰਨ ਤਾਂ ਜੋ ਸ਼ਹਿਰ ਅੰਦਰ ਕਚਰੇ ਦੀ ਮਿਕਦਾਰ ਨੂੰ ਘਟਾਇਆ ਜਾ ਸਕੇ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੋਲਿਡ ਵੇਸਟ ਮੈਨੇਜਮੈਂਟ ਰੂਲ 2016 ਅਤੇ 2026 ਦੀ ਪਾਲਣਾ ਵੀ ਕੀਤੀ ਜਾ ਸਕੇ। ਜੇਕਰ ਦੁਕਾਨਦਾਰਾਂ ਵੱਲੋਂ ਪੋਲੀਥੀਨ ਅਤੇ ਪਲਾਸਟਿਕ ਦੀ ਵਿਕਰੀ ਬੰਦਨਾ ਕੀਤੀ ਤਾਂ ਨਗਰ ਕੌਂਸਲ ਫਿਰੋਜ਼ਪੁਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਹਿਯੋਗ ਨਾਲ ਸ਼ਹਿਰ ਦੇ ਦੁਕਾਨਦਾਰਾਂ ਦੇ ਚਲਾਨ ਕੱਟੇ ਜਾਣਗੇ ਅਤੇ ਉਨ੍ਹਾਂ ਨੂੰ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ।

ਇਸ ਅੰਕ ਦੀਆਂ ਹੋਰ ਖ਼ਬਰਾਂ

ਝੋਟਾ ਮਾਮਲਾ: ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨਪੜ੍ਹੋ →
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈਪੜ੍ਹੋ →
ਫਿਰੋਜ਼ਪੁਰ ’ਚ ਪਹਿਲੀ ਵਾਰ ਸਜਿਆ ਕਰਵਾ ਚੌਥ ਮੇਲਾਪੜ੍ਹੋ →
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026ਪੜ੍ਹੋ →
ਸੋਨੀਪਤ ‘ਚ ਦਰਦਨਾਕ ਸੜਕ ਹਾਦਸੇ ‘ਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਹੋਈ ਮੌਤਪੜ੍ਹੋ →