📰 10/25/2026
ਪੰਜਾਬ📍 ਪੰਜਾਬ

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।

ਧਨਾਸਰੀ ਮਹਲਾ 5 ਘਰੁ 6 ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥1॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥2॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥3॥1॥29॥ ਪਦ ਅਰਥ: ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}। ਗੁਰਿ = ਗੁਰੂ ਨੇ ॥1॥ ਸਿਉ = ਨਾਲ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥2॥ ਗਹੁ = ਫੜ। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥3॥1॥29॥ ਅਰਥ: ਰਾਗ ਧਨਾਸਰੀ, ਘਰ 6 ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥1॥ ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥2॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥3॥1॥29॥ ਵਾਹਿਗੁਰੂ ਜੀ ਕਾ ਖਾਲਸਾ !!

ਇਸ ਅੰਕ ਦੀਆਂ ਹੋਰ ਖ਼ਬਰਾਂ

ਝੋਟਾ ਮਾਮਲਾ: ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨਪੜ੍ਹੋ →
‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗਪੜ੍ਹੋ →
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈਪੜ੍ਹੋ →
ਫਿਰੋਜ਼ਪੁਰ ’ਚ ਪਹਿਲੀ ਵਾਰ ਸਜਿਆ ਕਰਵਾ ਚੌਥ ਮੇਲਾਪੜ੍ਹੋ →
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨਪੜ੍ਹੋ →
ਸੋਨੀਪਤ ‘ਚ ਦਰਦਨਾਕ ਸੜਕ ਹਾਦਸੇ ‘ਚ ਇੱਕ ਔਰਤ ਸਮੇਤ ਤਿੰਨ ਲੋਕਾਂ ਦੀ ਹੋਈ ਮੌਤਪੜ੍ਹੋ →