📰 10/25/2026
ਪੰਜਾਬ📍 ਪੰਜਾਬ

ਅੱਜ ਪੰਜਾਬ ਭਰ ’ਚ ‘ਝਾੜੂ’ ਸਾੜੇਗੀ ਐਕਸ਼ਨ ਕਮੇਟੀ, 13 ਦਿਨਾਂ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਝੋਟਾ ਕਤਲਕਾਂਡ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਐਕਸ਼ਨ ਕਮੇਟੀ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮ ਜਥੇਬੰਦੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਅੱਜ ਪੰਜਾਬ ਭਰ ’ਚ ‘ਝਾੜੂ’ ਸਾੜੇਗੀ ਐਕਸ਼ਨ ਕਮੇਟੀ, 13 ਦਿਨਾਂ ਬਾਅਦ ਵੀ ਨਹੀਂ ਹੋਇਆ ਪੋਸਟਮਾਰਟਮ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ। ਝੋਟਾ ਕਤਲਕਾਂਡ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ

ਐਕਸ਼ਨ ਕਮੇਟੀ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮ ਜਥੇਬੰਦੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਨਸਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਵੀ ਮੋਰਚੇ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਇਸ ਦੌਰਾਨ ਕਤਲ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਸ਼ਨੀਵਾਰ ਨੂੰ ਮਾਨਸਾ ਦੇ ਕਈ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਅਤੇ ਸਟਾਕ ਸਬੰਧੀ ਜਾਂਚ ਕੀਤੀ ਗਈ।

ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਕੈਮਿਸਟ ਅਸ਼ਵਨੀ ਕੁਮਾਰ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ ਗਿਆ ਸੀ। ਘਟਨਾ ਦੇ 13 ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਝੋਟਾ ਦਾ ਪੋਸਟਮਾਰਟਮ ਨਹੀਂ ਹੋ ਸਕਿਆ।

ਝੋਟਾ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਤਲ ਮਾਮਲੇ ਵਿੱਚ ਪੁਲਿਸ ਦੀ ਮਿਲੀਭੁਗਤ ਹੋਣ ਦਾ ਖ਼ਦਸ਼ਾ ਜਤਾਉਂਦਿਆਂ ਐੱਸਐੱਸਪੀ ਦੀ ਤੁਰੰਤ ਬਦਲੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁਅੱਤਲ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਅਤੇ ਥਾਣਾ ਸਿਟੀ-2 ਦੀ ਐੱਸਐੱਚਓ ਬੇਅੰਤ ਕੌਰ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਮੰਗ ਵੀ ਕੀਤੀ ਗਈ ਹੈ।

ਐਕਸ਼ਨ ਕਮੇਟੀ ਦੇ ਮੈਂਬਰ ਮਾਣਿਕ ਗੋਇਲ ਨੇ ਕਿਹਾ ਕਿ ਪਰਿਵਾਰ ਦੀਆਂ ਪਹਿਲੀਆਂ ਦੋ ਮੰਗਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀਆਂ ਹਨ। ਉਨ੍ਹਾਂ ਮੁਤਾਬਕ ਜਦੋਂ ਤੱਕ ਦੋਵੇਂ ਅਸਤੀਫ਼ੇ ਨਹੀਂ ਦਿੰਦੇ, ਸਰਕਾਰ ਨਾਲ ਗੱਲਬਾਤ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕਦੀ। ਦੂਜੇ ਪਾਸੇ ਐੱਸਆਈਟੀ ਦਾ ਕਹਿਣਾ ਹੈ ਕਿ ਪਰਿਵਾਰ ਦੀਆਂ 11 ਮੰਗਾਂ ਮੰਨ ਲਈਆਂ ਗਈਆਂ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਝੋਟਾ ਮਾਮਲਾ: ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨਪੜ੍ਹੋ →
‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗਪੜ੍ਹੋ →
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈਪੜ੍ਹੋ →
ਫਿਰੋਜ਼ਪੁਰ ’ਚ ਪਹਿਲੀ ਵਾਰ ਸਜਿਆ ਕਰਵਾ ਚੌਥ ਮੇਲਾਪੜ੍ਹੋ →
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026ਪੜ੍ਹੋ →