📰 10/25/2026
ਪੰਜਾਬ📍 ਪੰਜਾਬ

ਨਵਾਂਸ਼ਹਿਰ ‘ਚ ਸ਼ਹੀਦਾਂ ਦੀ ਯਾਦ ‘ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ, ਲੋਕਾਂ ਨੂੰ ਦਿਖਾਇਆ ਆਧੁਨਿਕ ਅਸਲਾ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਨਮਨ ਕਰਦਿਆਂ ਨਵਾਂਸ਼ਹਿਰ ਡੀ.ਐੱਸ.ਪੀ. ਦਫ਼ਤਰ ਬਾਹਰ ਹਥਿਆਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।
ਨਵਾਂਸ਼ਹਿਰ ‘ਚ ਸ਼ਹੀਦਾਂ ਦੀ ਯਾਦ ‘ਚ ਲਗਾਈ ਹਥਿਆਰਾਂ ਦੀ ਪ੍ਰਦਰਸ਼ਨੀ, ਲੋਕਾਂ ਨੂੰ ਦਿਖਾਇਆ ਆਧੁਨਿਕ ਅਸਲਾ

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸ਼ਹੀਦ ਜਵਾਨਾਂ ਦੇ ਬਲੀਦਾਨ ਨੂੰ ਨਮਨ ਕਰਦਿਆਂ ਨਵਾਂਸ਼ਹਿਰ ਡੀ.ਐੱਸ.ਪੀ. ਦਫ਼ਤਰ ਬਾਹਰ ਹਥਿਆਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਦੌਰਾਨ ਆਮ ਲੋਕਾਂ ਨੂੰ ਆਧੁਨਿਕ ਸੁਰੱਖਿਆ ਹਥਿਆਰਾਂ ਦੀ ਕਾਰਜਪ੍ਰਣਾਲੀ ਅਤੇ ਪੁਲਿਸ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਵੱਖ-ਵੱਖ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਨਵਾਂਸ਼ਹਿਰ ਵਿਖੇ ਡੀ.ਐੱਸ.ਪੀ. ਦਫ਼ਤਰ ਦੇ ਬਾਹਰ ਪੁਲਿਸ ਪ੍ਰਸ਼ਾਸਨ ਵੱਲੋਂ ਆਧੁਨਿਕ ਹਥਿਆਰਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਸੁਰੱਖਿਆ ਬਲਾਂ ਵੱਲੋਂ ਵਰਤੇ ਜਾਂਦੇ ਵੱਖ-ਵੱਖ ਕਿਸਮਾਂ ਦੇ ਛੋਟੇ-ਵੱਡੇ ਹਥਿਆਰਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਇਨ੍ਹਾਂ ਹਥਿਆਰਾਂ ਦੀ ਕਾਰਜਪ੍ਰਣਾਲੀ ਅਤੇ ਤਕਨੀਕੀ ਖ਼ੂਬੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਪੰਜਾਬ ਵਿੱਚ ਅੱਤਵਾਦ ਦੇ ਕਾਲੇ ਦੌਰ ਦੌਰਾਨ ਸੂਬੇ ਦੇ ਸੈਂਕੜੇ ਬਹਾਦਰ ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਦੇਸ਼ ਵਿਰੋਧੀ ਤਾਕਤਾਂ ਅਤੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਆਪਣੀ ਸ਼ਹਾਦਤ ਦਾ ਜਾਮ ਪੀਤਾ ਸੀ। ਉਨ੍ਹਾਂ ਸੂਰਬੀਰਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਤਿਕਾਰ ਸਹਿਤ ਯਾਦ ਕਰਦਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਵਾਂਸ਼ਹਿਰ ਪੁਲਿਸ ਵੱਲੋਂ ਇਸ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਹੈ। ਪ੍ਰਦਰਸ਼ਨੀ ਦੌਰਾਨ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚੇ ਸ਼ਹਿਰੀਆਂ ਅਤੇ ਨੌਜਵਾਨਾਂ ਨੂੰ ਸੁਰੱਖਿਆ ਕਾਰਜਾਂ, ਵੀ.ਆਈ.ਪੀ. ਸੁਰੱਖਿਆ ਅਤੇ ਐਮਰਜੈਂਸੀ ਆਪ੍ਰੇਸ਼ਨਾਂ ਦੌਰਾਨ ਵਰਤੇ ਜਾਣ ਵਾਲੇ ਆਧੁਨਿਕ ਅਸਲੇ ਬਾਰੇ ਦੱਸਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਪੁਲਿਸ ਦੀ ਕਾਰਜਸ਼ੈਲੀ ਅਤੇ ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੁਲਿਸ ਜਵਾਨਾਂ ਵੱਲੋਂ ਦਿੱਤੀਆਂ ਗਈਆਂ ਨਿਰਸਵਾਰਥ ਸੇਵਾਵਾਂ, ਬਹਾਦਰੀ ਅਤੇ ਮਹਾਨ ਬਲੀਦਾਨ ਪ੍ਰਤੀ ਸਮਾਜ ਵਿੱਚ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਸੀ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੇਸ਼ ਦੀ ਅਮਨ-ਸ਼ਾਂਤੀ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਆਪਣਾ ਖ਼ੂਨ ਵਹਾਉਣ ਵਾਲੇ ਅਮਰ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣਾ ਹਰ ਨਾਗਰਿਕ ਅਤੇ ਫ਼ੋਰਸ ਦਾ ਪਹਿਲਾ ਫ਼ਰਜ਼ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਝੋਟਾ ਮਾਮਲਾ: ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨਪੜ੍ਹੋ →
‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗਪੜ੍ਹੋ →
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈਪੜ੍ਹੋ →
ਫਿਰੋਜ਼ਪੁਰ ’ਚ ਪਹਿਲੀ ਵਾਰ ਸਜਿਆ ਕਰਵਾ ਚੌਥ ਮੇਲਾਪੜ੍ਹੋ →
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026ਪੜ੍ਹੋ →