📰 10/25/2026
ਪੰਜਾਬ📍 ਪੰਜਾਬ

ਯੂ ਪੀ ਐੱਸ ਸੀ ਵਿੱਚ ਸਫ਼ਲ ਸਿੱਖ ਨੌਜਵਾਨਾਂ ਦਾ ਸਨਮਾਨ

ਯੂ ਪੀ ਐੱਸ ਸੀ ਦੀ ਪ੍ਰੀਖਿਆ ਪਾਸ ਕਰਨ ਵਾਲੀ ਮੁਟਿਆਰ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ। ਸਾਲ 2025 ਦੀ ਯੂ ਪੀ ਐੱਸ ਸੀ ਦੀ ਪ੍ਰੀਖ਼ਿਆ ਵਿੱਚ ਸਫ਼ਲਤਾ ਹਾਸਲ ਕਰ ਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਨੌਜਵਾਨਾਂ ਤੇ ਮੁਟਿਆਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।
ਯੂ ਪੀ ਐੱਸ ਸੀ ਵਿੱਚ ਸਫ਼ਲ ਸਿੱਖ ਨੌਜਵਾਨਾਂ ਦਾ ਸਨਮਾਨ

ਯੂ ਪੀ ਐੱਸ ਸੀ ਦੀ ਪ੍ਰੀਖਿਆ ਪਾਸ ਕਰਨ ਵਾਲੀ ਮੁਟਿਆਰ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ।

ਸਾਲ 2025 ਦੀ ਯੂ ਪੀ ਐੱਸ ਸੀ ਦੀ ਪ੍ਰੀਖ਼ਿਆ ਵਿੱਚ ਸਫ਼ਲਤਾ ਹਾਸਲ ਕਰ ਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ 11 ਸਿੱਖ ਨੌਜਵਾਨਾਂ ਤੇ ਮੁਟਿਆਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਿੱਖ ਨੌਜਵਾਨਾਂ ’ਚ ਸਿਮਰਨਦੀਪ ਕੌਰ, ਰਸਨੀਤ ਕੌਰ, ਸੁਨਾਵਰਦੀਪ ਸਿੰਘ, ਨਵਨੀਤ ਕੌਰ, ਮਨਪ੍ਰੀਤ ਕੌਰ, ਸਰਬਰਾਜ ਸਿੰਘ, ਹਰਮਨਪ੍ਰੀਤ ਸਿੰਘ ਸੋਢੀ, ਜਪਲੀਨ ਕੌਰ, ਜਸਪ੍ਰੀਤ ਕੌਰ, ਕੰਵਰਪਾਲ ਸਿੰਘ ਅਤੇ ਸੰਦੀਪ ਸਿੰਘ ਸ਼ਾਮਲ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਦਾ ਇਹ ਉਪਰਾਲਾ ਜਿੱਥੇ ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀ ਦਾ ਸਨਮਾਨ ਹੈ, ਉੱਥੇ ਹੀ ਸਿੱਖ ਨੌਜਵਾਨ ਪੀੜ੍ਹੀ ਨੂੰ ਉੱਚ ਵਿੱਦਿਅਕ ਅਤੇ ਪ੍ਰਸ਼ਾਸਕੀ ਖੇਤਰਾਂ ਵਿੱਚ ਅੱਗੇ ਵਧਣ ਲਈ ਪ੍ਰੇਰਨਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉੱਚ ਅਹੁਦਿਆਂ ’ਤੇ ਪਹੁੰਚਣ ਵਾਲੇ ਸਿੱਖ ਨੌਜਵਾਨ ਸਿੱਖੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਸਿਧਾਂਤ ਅਨੁਸਾਰ ਇਮਾਨਦਾਰੀ ਤੇ ਨਿਰਪੱਖਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦਾ ਪ੍ਰਣ ਕਰਨ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਇਹ ਨੌਜਵਾਨ ਗੁਰਮਤਿ ਨਾਲ ਜੁੜੇ ਰਹਿਣ ਅਤੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਸ੍ਰੀ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਚੰਡੀਗੜ੍ਹ ਵਿੱਚ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਅਕੈਡਮੀ ਰਾਹੀਂ ਹਰ ਸਾਲ 25 ਯੋਗ ਸਿੱਖ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ

ਇਸ ਅੰਕ ਦੀਆਂ ਹੋਰ ਖ਼ਬਰਾਂ

ਝੋਟਾ ਮਾਮਲਾ: ਹੁੰਦਾ ਤਾਂ ਗੋਲੀ ਚਲਾਉਣ ਵਾਲਾ ਜ਼ਿੰਦਾ ਰਹਿ ਜਾਂਦਾ? ਰਾਕੇਸ਼ ਟਿਕੈਤ ਦਾ ਵੱਡਾ ਬਿਆਨਪੜ੍ਹੋ →
‘ਗਾਰਬੇਜ ਫਰੀ ਫੈਸਟੀਵਲ-2026’ ਤਹਿਤ ਐਤਵਾਰ ਨੂੰ ਵੀ ਕੱਚਰੇ ਦੀ ਕਰਵਾਈ ਲਿਫਟਿੰਗਪੜ੍ਹੋ →
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਮਗ਼ਾ ਜਿੱਤਣ ਵਾਲੇ ਜਗਸ਼ੇਰ ਨੂੰ ਸੀਐਮ ਮਾਨ ਨੇ ਦਿੱਤੀ ਵਧਾਈਪੜ੍ਹੋ →
ਫਿਰੋਜ਼ਪੁਰ ’ਚ ਪਹਿਲੀ ਵਾਰ ਸਜਿਆ ਕਰਵਾ ਚੌਥ ਮੇਲਾਪੜ੍ਹੋ →
ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨਪੜ੍ਹੋ →
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026ਪੜ੍ਹੋ →