📰 10/26/2026
ਪੰਜਾਬ📍 ਪੰਜਾਬ

ਟਰੈਕਟਰ ਤੇ ਬਾਈਕ ਦੀ ਭਿਆਨਕ ਟੱਕਰ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਜਲੰਧਰ ਦੇ ਗੋਰਾਇਆ ’ਚ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਪੰਜ ਭੈਣਾਂ ਦੇ ਇਕਲੌਤੇ ਭਰਾ ਨਵੀ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਟਰੈਕਟਰ ਤੇ ਬਾਈਕ ਦੀ ਭਿਆਨਕ ਟੱਕਰ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਜਲੰਧਰ ਦੇ ਗੋਰਾਇਆ ’ਚ ਚੀਮਾ ਖੁਰਦ ਗੇਟ ਨੇੜੇ ਟਰੈਕਟਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਪੰਜ ਭੈਣਾਂ ਦੇ ਇਕਲੌਤੇ ਭਰਾ ਨਵੀ ਦੀ ਮੌਤ ਹੋ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਰਾਇਆ ਦੇ ਪਿੰਡ ਚੀਮਾ ਖੁਰਦ ਗੇਟ ਨੇੜੇ ਇਕ ਦਰਦਨਾਕ ਸੜਕ ਹਾਦਸੇ ਵਿਚ ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵੀ ਪੁੱਤਰ ਦੂਨੀ ਚੰਦ, ਵਾਸੀ ਪਿੰਡ ਲੱਲੀਆਂ, ਥਾਣਾ ਗੋਰਾਇਆ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਵੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਸ ਦੀ ਟਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਨਵੀ ਦੀ ਅਚਾਨਕ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਮੌਕੇ ’ਤੇ ਮੌਜੂਦ ਰਾਹਗੀਰਾਂ ਮੁਤਾਬਕ ਹਾਦਸੇ ਸਮੇਂ ਟਰੈਕਟਰ ਦੀ ਸਿਰਫ਼ ਇਕ ਲਾਈਟ ਜਲ ਰਹੀ ਸੀ ਅਤੇ ਟਰੈਕਟਰ ਕਥਿਤ ਤੌਰ ’ਤੇ ਗਲਤ ਦਿਸ਼ਾ ਤੋਂ ਆ ਰਿਹਾ ਸੀ। ਇਸ ਕਾਰਨ ਇਹ ਹਾਦਸਾ ਵਾਪਰਨ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੀ ਪੂਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ ਜਾਂਚ ਦੌਰਾਨ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਧੁਲੇਤਾ ਪੁਲਿਸ ਚੌਕੀ ਦੀ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਕੀ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਬ੍ਰਿਟਿਸ਼ ਕੋਲੰਬੀਆ ’ਚ 15 ਪੰਜਾਬੀ ਬਣੇ ਵਿਧਾਇਕ, ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤਪੜ੍ਹੋ →
ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡਪੜ੍ਹੋ →
4 ਨਵੰਬਰ ਨੂੰ ਕਾਂਗਰਸ ਦੀ ਹੋਵੇਗੀ ਬਹੁਤ ਵੱਡੀ ਰੈਲੀ- ਕੇ.ਸੀ. ਵੇਣੂਗੋਪਾਲਪੜ੍ਹੋ →
ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ, ਪਟਿਆਲਾ ‘ਚ ਸੀਐਮ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸ਼ਾਮਲ ਕਰਨ ਦਾ ਐਲਾਨਪੜ੍ਹੋ →
ਸੀਐਮ ਭਗਵੰਤ ਮਾਨ ਪਟਿਆਲਾ ਵਿੱਚ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇਪੜ੍ਹੋ →
ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤਿੰਨ ਲੋਕਾਂ ਦੀ ਮੌਤਪੜ੍ਹੋ →