📰 10/26/2026
ਪੰਜਾਬ📍 ਪੰਜਾਬ

ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ, ਪਟਿਆਲਾ ‘ਚ ਸੀਐਮ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸ਼ਾਮਲ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਬੱਸਾਂ ਕੰਮਕਾਜੀ ਲੋਕਾਂ ਤੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ਰਾਹੀਂ ਡਰਾਈਵਰਾਂ ਤੇ ਕੰਡਕਟਰਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ।
ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ, ਪਟਿਆਲਾ ‘ਚ ਸੀਐਮ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸ਼ਾਮਲ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਨਵੀਆਂ ਬੱਸਾਂ ਕੰਮਕਾਜੀ ਲੋਕਾਂ ਤੇ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ਰਾਹੀਂ ਡਰਾਈਵਰਾਂ ਤੇ ਕੰਡਕਟਰਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਏ ਹਨ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਬੇੜੇ 'ਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ, ਜਿਸ ਨਾਲ ਜਨਤਕ ਆਵਾਜਾਈ ਦੀ ਸਹੂਲਤ 'ਚ ਹੋਰ ਸੁਧਾਰ ਹੋਵੇਗਾ।

ਪੰਜਾਬ ਦੇ ਪਬਲਿਕ ਟ੍ਰਾਂਸਪੋਰਟ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ। ਪਟਿਆਲਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸਰਕਾਰ ਮੁਤਾਬਕ, ਇਨ੍ਹਾਂ ਬੱਸਾਂ ਨਾਲ ਸੂਬੇ ਦੇ ਪਿੰਡਾਂ ਤੇ ਛੋਟੇ ਕਸਬਿਆਂ ਨੂੰ ਸ਼ਹਿਰਾਂ ਨਾਲ ਜੋੜਨ ‘ਚ ਮਦਦ ਮਿਲੇਗੀ ਤੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲਣਗੀਆਂ।

ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪੇਂਡੂ ਵਿਕਾਸ ਫੰਡ ਤੇ ਵੈਟ ਦੇ ਹਜ਼ਾਰਾਂ ਕਰੋੜ ਰੁਪਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਾਲ ਵਾਰ-ਵਾਰ ਨਾਇਨਸਾਫ਼ੀ ਕੀਤੀ ਜਾ ਰਹੀ ਹੈ ਤੇ ਪੰਜਾਬ ਦੇ ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਨਾਲ ਵਿਤਕਰਾ ਕਰਨ ਵਾਲੀ ਭਾਜਪਾ ਕਿਸ ਆਧਾਰ ‘ਤੇ ਸੂਬੇ ਦੇ ਲੋਕਾਂ ਤੋਂ ਵੋਟਾਂ ਮੰਗੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਲੈ ਕੇ ਵੀ ਵਿਰੋਧੀਆਂ ‘ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਪੰਜਾਬ ਆ ਕੇ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਕਾਰਨ ਵਿਰੋਧੀ ਪਾਰਟੀਆਂ ‘ਚ ਬੇਚੈਨੀ ਹੈ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਲਈ ਪਹਿਲਾਂ ਜ਼ਿੰਮੇਵਾਰ ਰਹੀਆਂ ਪਾਰਟੀਆਂ ਹੁਣ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਨਸ਼ਿਆਂ ਦੇ ਮੁੱਦੇ ‘ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ‘ਚ ਨਸ਼ਿਆਂ ਫੈਲਾਉਣ ਲਈ ਜ਼ਿੰਮੇਵਾਰ ਰਹੀਆਂ ਪਾਰਟੀਆਂ ਹੁਣ ਨਸ਼ਾ ਮੁਕਤ ਪੰਜਾਬ ਬਣਾਉਣ ਦੀ ਗੱਲ ਕਿਵੇਂ ਕਰ ਸਕਦੀਆਂ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਬ੍ਰਿਟਿਸ਼ ਕੋਲੰਬੀਆ ’ਚ 15 ਪੰਜਾਬੀ ਬਣੇ ਵਿਧਾਇਕ, ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤਪੜ੍ਹੋ →
ਟਰੈਕਟਰ ਤੇ ਬਾਈਕ ਦੀ ਭਿਆਨਕ ਟੱਕਰ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤਪੜ੍ਹੋ →
ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡਪੜ੍ਹੋ →
4 ਨਵੰਬਰ ਨੂੰ ਕਾਂਗਰਸ ਦੀ ਹੋਵੇਗੀ ਬਹੁਤ ਵੱਡੀ ਰੈਲੀ- ਕੇ.ਸੀ. ਵੇਣੂਗੋਪਾਲਪੜ੍ਹੋ →
ਸੀਐਮ ਭਗਵੰਤ ਮਾਨ ਪਟਿਆਲਾ ਵਿੱਚ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇਪੜ੍ਹੋ →
ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤਿੰਨ ਲੋਕਾਂ ਦੀ ਮੌਤਪੜ੍ਹੋ →