📰 10/26/2026
ਪੰਜਾਬ📍 ਪੰਜਾਬ

ਬਟਾਲਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੇ ਕਾਨੂੰਨ ਵਿਵਸਥਾ ’ਤੇ ਸਵਾਲ ਖੜੇ ਕੀਤੇ: ਤ੍ਰਿਪਤ ਬਾਜਵਾ

ਸ਼ਹਿਰ ਵਿੱਚ ਆਏ ਦਿਨ ਗੋਲੀ ਚੱਲਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ।
ਬਟਾਲਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਨੇ ਕਾਨੂੰਨ ਵਿਵਸਥਾ ’ਤੇ ਸਵਾਲ ਖੜੇ ਕੀਤੇ: ਤ੍ਰਿਪਤ ਬਾਜਵਾ

ਸ਼ਹਿਰ ਵਿੱਚ ਆਏ ਦਿਨ ਗੋਲੀ ਚੱਲਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਬਟਾਲਾ ਦੇ ਜਲੰਧਰ ਰੋਡ ’ਤੇ ਸਥਿਤ ਇੱਕ ਕਾਰ ਸ਼ਿੰਗਾਰ ਦੀ ਦੁਕਾਨ ’ਤੇ ਅਣਪਛਾਤੇ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਫਾਇਰਿੰਗ ਕੀਤੀ ਗਈ। ਇਸ ਘਟਨਾ ਨੇ ਜਿੱਥੇ ਸ਼ਹਿਰ ਵਾਸੀਆਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ, ਉੱਥੇ ਹੀ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕਾਰੋਬਾਰ ਅਤੇ ਰੋਜ਼ਾਨਾ ਦੇ ਕੰਮਕਾਜ ਦੌਰਾਨ ਸੁਰੱਖਿਆ ਦਾ ਭਰੋਸਾ ਮਿਲਣਾ ਚਾਹੀਦਾ ਹੈ, ਪਰ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਸ਼ਰੇਆਮ ਦੁਕਾਨਦਾਰਾਂ ਅਤੇ ਵਪਾਰੀਆਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ ’ਤੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ ਅਤੇ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਸਰਕਾਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਜਦਕਿ ਲੋਕਾਂ ਦੀ ਸੁਰੱਖਿਆ ਅਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਬ੍ਰਿਟਿਸ਼ ਕੋਲੰਬੀਆ ’ਚ 15 ਪੰਜਾਬੀ ਬਣੇ ਵਿਧਾਇਕ, ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤਪੜ੍ਹੋ →
ਟਰੈਕਟਰ ਤੇ ਬਾਈਕ ਦੀ ਭਿਆਨਕ ਟੱਕਰ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤਪੜ੍ਹੋ →
ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡਪੜ੍ਹੋ →
4 ਨਵੰਬਰ ਨੂੰ ਕਾਂਗਰਸ ਦੀ ਹੋਵੇਗੀ ਬਹੁਤ ਵੱਡੀ ਰੈਲੀ- ਕੇ.ਸੀ. ਵੇਣੂਗੋਪਾਲਪੜ੍ਹੋ →
ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ, ਪਟਿਆਲਾ ‘ਚ ਸੀਐਮ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸ਼ਾਮਲ ਕਰਨ ਦਾ ਐਲਾਨਪੜ੍ਹੋ →
ਸੀਐਮ ਭਗਵੰਤ ਮਾਨ ਪਟਿਆਲਾ ਵਿੱਚ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇਪੜ੍ਹੋ →