📰 10/26/2026
ਪੰਜਾਬ📍 ਪੰਜਾਬ

ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਤੋਂ ਵੱਧ ਦੀ ਲੁੱਟ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ

ਪੁਲੀਸ ਮੁਤਾਬਕ ਮੁਲਜ਼ਮ ਨਿਹੰਗ ਬਾਣੇ ਵਿੱਚ ਮੋਟਰਸਾਈਕਲ ’ਤੇ ਵਾਰਦਾਤ ਕਰਨ ਆਏ ਸਨ। ਪੁਲੀਸ ਵੱਲੋਂ ਪੁੱਛਗਿੱਛ ਜਾਰੀ ਹੈ, ਜਾਣਕਾਰੀ ਅਨੁਸਾਰ, ਪਿੰਡ ਤਲਵੰਡੀ ਖ਼ੁਰਦ, ਥਾਣਾ ਦਾਖਾ ਵਾਸੀ ਹਰਬੰਸ ਸਿੰਘ ਚਾਚਾ ਕੈਟਲ ਫੀਡ ਫ਼ੈਕਟਰੀ ਜਾਂਗਪੁਰ ਰੋਡ ਮੁੱਲਾਂਪੁਰ ਦਾਖਾ ਵਿੱਚ ਖ਼ਜ਼ਾਨਚੀ ਕਮ ਡਰਾਈਵਰ ਵਜੋਂ ਕੰਮ ਕਰਦਾ ਹੈ।
ਹਥਿਆਰਾਂ ਦੀ ਨੋਕ ’ਤੇ 40 ਹਜ਼ਾਰ ਤੋਂ ਵੱਧ ਦੀ ਲੁੱਟ ਦੇ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ

ਪੁਲੀਸ ਮੁਤਾਬਕ ਮੁਲਜ਼ਮ ਨਿਹੰਗ ਬਾਣੇ ਵਿੱਚ ਮੋਟਰਸਾਈਕਲ ’ਤੇ ਵਾਰਦਾਤ ਕਰਨ ਆਏ ਸਨ। ਪੁਲੀਸ ਵੱਲੋਂ ਪੁੱਛਗਿੱਛ ਜਾਰੀ ਹੈ, ਜਾਣਕਾਰੀ ਅਨੁਸਾਰ, ਪਿੰਡ ਤਲਵੰਡੀ ਖ਼ੁਰਦ, ਥਾਣਾ ਦਾਖਾ ਵਾਸੀ ਹਰਬੰਸ ਸਿੰਘ ਚਾਚਾ ਕੈਟਲ ਫੀਡ ਫ਼ੈਕਟਰੀ ਜਾਂਗਪੁਰ ਰੋਡ ਮੁੱਲਾਂਪੁਰ ਦਾਖਾ ਵਿੱਚ ਖ਼ਜ਼ਾਨਚੀ ਕਮ ਡਰਾਈਵਰ ਵਜੋਂ ਕੰਮ ਕਰਦਾ ਹੈ। ਸ਼ਨਿਚਰਵਾਰ ਨੂੰ ਉਹ ਪਿੰਡ ਅੱਬੂਵਾਲ ਤੋਂ ਫੀਡ ਦੀ ਦੁਕਾਨ ਤੋਂ ਨਕਦੀ ਲੈ ਕੇ ਆਪਣੇ ਟੈਂਪੂ ਰਾਹੀਂ ਸੁਧਾਰ ਬਾਜ਼ਾਰ ਵੱਲ ਆ ਰਿਹਾ ਸੀ। ਇਸੇ ਦੌਰਾਨ ਅੱਬੂਵਾਲ ਲਿੰਕ ਰੋਡ ’ਤੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਘੇਰ ਕੇ ਕਥਿਤ ਤੌਰ ’ਤੇ ਹਥਿਆਰ ਦਿਖਾ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ 40 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ।

ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਘਟਨਾ ਸਥਾਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਪੜਤਾਲ ਕੀਤੀ ਤਾਂ ਸ਼ੱਕੀ ਮੋਟਰਸਾਈਕਲ ਸਵਾਰਾਂ ਦੇ ਚਿਹਰੇ ਢਕੇ ਨਾ ਹੋਣ ਕਾਰਨ ਉਨ੍ਹਾਂ ਦੀ ਪਛਾਣ ਕਰਨ ਵਿੱਚ ਜ਼ਿਆਦਾ ਦੇਰ ਨਾ ਲੱਗੀ, ਜਿਸ ਤੋਂ ਬਾਅਦ ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸੁਧਾਰ ਥਾਣਾ ਅਧੀਨ ਕਰੀਬ ਇੱਕ ਮਹੀਨੇ ਦੌਰਾਨ ਲੁੱਟ-ਖੋਹ ਦੀਆਂ ਉੱਪਰੋਥਲੀ ਘਟਨਾਵਾਂ ਨੇ ਚਿੰਤਾ ਵਧਾ ਦਿੱਤੀ ਸੀ। ਇਸ ਦੌਰਾਨ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਲੁੱਟ ਦੀਆਂ 10 ਵਾਰਦਾਤਾਂ ਹੋਈਆਂ ਸਨ। ਬੈਂਕਾਂ ਅਤੇ ਹੋਰ ਵਿੱਤੀ ਸੰਸਥਾਵਾਂ ਦੇ ਆਲ਼ੇ-ਦੁਆਲੇ ਔਰਤਾਂ ਕੋਲੋਂ ਨਕਦੀ ਅਤੇ ਮੋਬਾਈਲ ਫ਼ੋਨ ਖੋਹਣ ਦੀਆਂ ਸ਼ਿਕਾਇਤਾਂ ਕਾਰਨ ਪੁਲੀਸ ਦੀ ਗਸ਼ਤ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਸਨ।

ਲੁੱਟ ਦੀ ਇਸ ਵਾਰਦਾਤ ਤੋਂ ਬਾਅਦ ਤਤਕਾਲੀ ਥਾਣਾ ਮੁਖੀ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਦਾ ਤਬਾਦਲਾ ਕਰਕੇ ਪੁਲੀਸ ਲਾਈਨ ਭੇਜ ਦਿੱਤਾ ਸੀ ਅਤੇ ਰਾਜਵਿੰਦਰਪਾਲ ਸਿੰਘ ਨੇ ਜ਼ਿੰਮੇਵਾਰੀ ਸੰਭਾਲੀ ਸੀ। ਅਹੁਦਾ ਸੰਭਾਲਣ ਵਾਲੇ ਦਿਨ ਹੀ ਦੋ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਪੁਲੀਸ ਲਈ ਅਹਿਮ ਕਾਰਵਾਈ ਮੰਨਿਆ ਜਾ ਰਿਹਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਬ੍ਰਿਟਿਸ਼ ਕੋਲੰਬੀਆ ’ਚ 15 ਪੰਜਾਬੀ ਬਣੇ ਵਿਧਾਇਕ, ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤਪੜ੍ਹੋ →
ਟਰੈਕਟਰ ਤੇ ਬਾਈਕ ਦੀ ਭਿਆਨਕ ਟੱਕਰ, ਪੰਜ ਭੈਣਾਂ ਦੇ ਇਕਲੌਤੇ ਭਰਾ ਦੀ ਮੌਤਪੜ੍ਹੋ →
ਹਡਾਣਾ ਨੇ 150 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡਪੜ੍ਹੋ →
4 ਨਵੰਬਰ ਨੂੰ ਕਾਂਗਰਸ ਦੀ ਹੋਵੇਗੀ ਬਹੁਤ ਵੱਡੀ ਰੈਲੀ- ਕੇ.ਸੀ. ਵੇਣੂਗੋਪਾਲਪੜ੍ਹੋ →
ਪੀਆਰਟੀਸੀ ਦੇ ਬੇੜੇ ‘ਚ 100 ਨਵੀਆਂ ਬੱਸਾਂ ਸ਼ਾਮਲ, ਪਟਿਆਲਾ ‘ਚ ਸੀਐਮ ਨੇ ਦਿਖਾਈ ਹਰੀ ਝੰਡੀ; ਅਗਲੇ ਮਹੀਨੇ 309 ਹੋਰ ਬੱਸਾਂ ਸ਼ਾਮਲ ਕਰਨ ਦਾ ਐਲਾਨਪੜ੍ਹੋ →
ਸੀਐਮ ਭਗਵੰਤ ਮਾਨ ਪਟਿਆਲਾ ਵਿੱਚ ਜੂਨੀਅਰ ਮਿੰਨੀ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇਪੜ੍ਹੋ →