📰 10/28/2026
ਪੰਜਾਬ📍 ਪੰਜਾਬ

ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ।
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸ

ਸਮਾਗਮ ਦੌਰਾਨ ਬੁਲਾਰਿਆਂ ਨੇ ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਪਵਿੱਤਰ ਧਰਤੀ ਤੇ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਤੇ ਪੰਜਾਬ ਦੀ ਜਵਾਨੀ ਲਈ ਗੰਭੀਰ ਚੁਣੌਤੀ ਬਣਿਆ ਹੋਇਆ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਠੋਸ, ਸਖ਼ਤ ਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ।

ਪੰਜਾਬ ‘ਚ ਨਸ਼ਿਆਂ ਦੇ ਪ੍ਰਕੋਪ ਤੇ ਇਸ ਕਾਰਨ ਪੈਦਾ ਹੋ ਰਹੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਚਰਨਾਂ ‘ਚ ਅਰਦਾਸ ਕਰਦਿਆਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਤੇ ਸੂਬੇ ‘ਚ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਨਸ਼ਿਆਂ ਦੇ ਗ਼ੈਰ-ਕਾਨੂੰਨੀ ਕਾਰੋਬਾਰ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਤਾਂ ਜੋ ਸਮਾਜ ਦੀ ਭਲਾਈ ਲਈ ਕੰਮ ਕਰਨ ਵਾਲਿਆਂ ਨੂੰ ਕਿਸੇ ਤਰ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਵਿਸ਼ੇਸ਼ ਅਰਦਾਸ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ। ਬੁਲਾਰਿਆਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਵਿਰੁੱਧ ਤੇ ਸਮਾਜ ਦੀ ਭਲਾਈ ਲਈ ਕੁਰਬਾਨੀਆਂ ਦੇਣ ਵਾਲੇ ਲੋਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣਾ ਸਰਕਾਰ ਦੀ ਅਹਿਮ ਜ਼ਿੰਮੇਵਾਰੀ ਹੈ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਤੇ ਸਮੂਹ ਗੁਰਦੁਆਰਾ ਸਟਾਫ਼ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਨਮੁੱਖ ਅਰਦਾਸ ਕੀਤੀ ਗਈ। ਅਰਦਾਸ ‘ਚ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਅੱਗੇ ਬੇਨਤੀ ਕੀਤੀ ਗਈ ਕਿ ਉਹ ਸਿੱਖ ਪੰਥ ਤੇ ਪੰਜਾਬ ਤੇ ਆਪਣੀ ਮਿਹਰ ਭਰੀ ਨਜ਼ਰ ਬਣਾਈ ਰੱਖਣ। ਪੰਜਾਬ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਬੁਰਾਈ ਤੋਂ ਮੁਕਤੀ ਮਿਲੇ ਅਤੇ ਸੂਬੇ ਵਿੱਚ ਮੁੜ ਭਾਈਚਾਰਾ, ਖ਼ੁਸ਼ਹਾਲੀ ਤੇ ਅਮਨ-ਚੈਨ ਕਾਇਮ ਹੋਵੇ।

ਅਰਦਾਸ ਉਪਰੰਤ ਸਿੱਖ ਸੰਗਤ ਤੇ ਪ੍ਰਬੰਧਕਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੇ ਅੰਤ ‘ਚ ਸੰਗਤ ਵੱਲੋਂ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫ਼ਤਹਿ ਦੇ ਜੈਕਾਰਿਆਂ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ 'ਚ ਨਸ਼ੇ ਕਾਰਨ ਮੌਤਪੜ੍ਹੋ →
ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀਪੜ੍ਹੋ →
ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤਪੜ੍ਹੋ →
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾਪੜ੍ਹੋ →
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀਪੜ੍ਹੋ →
ਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀਪੜ੍ਹੋ →