📰 10/28/2026
ਵਿਦੇਸ਼📍 ਪੰਜਾਬ

ਵੋਟਿੰਗ ’ਚ ਧੋਖਾਧੜੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦੇਣ ਦਾ ਟਰੰਪ ਦਾ ਐਲਾਨ, ਇਨ੍ਹਾਂ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ

ਟਰੰਪ ਨੇ ਚੋਣਾਂ ’ਚ ਪਾਰਦਰਸ਼ਤਾ ਨੂੰ ਲੈ ਕੇ ਸਖ਼ਤ ਰੁਖ਼ ਦੁਹਰਾਇਆ ਤੇ ਵੋਟਿੰਗ ਪ੍ਰਕਿਰਿਆ ’ਚ ਗੜਬੜੀਆਂ ਦੇ ਦੋਸ਼ ਲਗਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਡੈਮੋਕ੍ਰੈਟ ਜਿੱਤਦੇ ਹਨ ਤਾਂ 1929 ਵਰਗੀ ਆਰਥਿਕ ਮੰਦੀ ਆ ਸਕਦੀ ਹੈ।
ਵੋਟਿੰਗ ’ਚ ਧੋਖਾਧੜੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਡਾਲਰ ਦੇਣ ਦਾ ਟਰੰਪ ਦਾ ਐਲਾਨ, ਇਨ੍ਹਾਂ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ

ਟਰੰਪ ਨੇ ਚੋਣਾਂ ’ਚ ਪਾਰਦਰਸ਼ਤਾ ਨੂੰ ਲੈ ਕੇ ਸਖ਼ਤ ਰੁਖ਼ ਦੁਹਰਾਇਆ ਤੇ ਵੋਟਿੰਗ ਪ੍ਰਕਿਰਿਆ ’ਚ ਗੜਬੜੀਆਂ ਦੇ ਦੋਸ਼ ਲਗਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਡੈਮੋਕ੍ਰੈਟ ਜਿੱਤਦੇ ਹਨ ਤਾਂ 1929 ਵਰਗੀ ਆਰਥਿਕ ਮੰਦੀ ਆ ਸਕਦੀ ਹੈ। ਇਸੇ ਦੌਰਾਨ, ਆਈਏਐੱਨਐੱਸ ਮੁਤਾਬਕ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਵੋਟ ਪਾਉਣ ਵਾਲੇ ਗੈਰ-ਨਾਗਰਿਕਾਂ ਨੂੰ ਦੇਸ਼ ’ਚੋਂ ਬਾਹਰ ਕੱਢਣ ਦੀ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ।

ਵਾਸ਼ਿੰਗਟਨ (ਏਐੱਨਆਈ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਐਲਾਨ ਕੀਤਾ ਹੈ ਕਿ ਪਿਛਲੀਆਂ ਚੋਣਾਂ ਜਾਂ ਆਉਣ ਵਾਲੀਆਂ 2026 ਦੀਆਂ ਮੱਧਕਾਲੀ ਚੋਣਾਂ ਨਾਲ ਸਬੰਧਤ ਵੋਟਰ ਧੋਖਾਧੜੀ ਦੇ ਠੋਸ ਸਬੂਤ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ 10 ਲੱਖ ਅਮਰੀਕੀ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਇਨਾਮ ਉਦੋਂ ਮਿਲੇਗਾ, ਜਦੋਂ ਧੋਖਾਧੜੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਤੇ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾਵੇਗਾ।

ਏਪੀ ਮੁਤਾਬਕ, ਟਰੰਪ ਪ੍ਰਸ਼ਾਸਨ ਨੇ ਵਾਸ਼ਿੰਗਟਨ ਸੂਬੇ ਨੂੰ ਕਿਹਾ ਹੈ ਕਿ ਉਹ ਉਨ੍ਹਾਂ 400 ਲੋਕਾਂ ਦੀਆਂ ਵੋਟਾਂ ਵੱਖ ਰੱਖੇ, ਜਿਨ੍ਹਾਂ ਬਾਰੇ ਸ਼ੱਕ ਹੈ ਕਿ ਉਨ੍ਹਾਂ ਨੇ ਅਮਰੀਕੀ ਨਾਗਰਿਕਤਾ ਤੋਂ ਬਿਨਾਂ ਵੋਟ ਪਾਉਣ ਲਈ ਰਜਿਸਟ੍ਰੇਸ਼ਨ ਕਰਵਾਈ ਸੀ। ਨਿਆਂ ਵਿਭਾਗ ਨੇ ਕਿਹਾ ਕਿ ਉਸ ਨੇ ਪਿਛਲੀਆਂ ਚੋਣਾਂ ’ਚ ਇਨ੍ਹਾਂ 400 ਤੋਂ ਵੱਧ ਲੋਕਾਂ ਵੱਲੋਂ ਪਾਈਆਂ ਗਈਆਂ 1,500 ਵੋਟਾਂ ਦੀ ਪਛਾਣ ਕੀਤੀ ਹੈ। ਵਿਭਾਗ ਨੇ ਕਿਹਾ ਹੈ ਕਿ ਮੱਧਕਾਲੀ ਚੋਣਾਂ ’ਚ ਇਨ੍ਹਾਂ ਲੋਕਾਂ ਵੱਲੋਂ ਪਾਈਆਂ ਜਾਣ ਵਾਲੀਆਂ ਵੋਟਾਂ ਨੂੰ ਉਦੋਂ ਤੱਕ ਵੱਖ ਰੱਖਿਆ ਜਾਵੇ, ਜਦੋਂ ਤੱਕ ਸੂਬੇ ਦੇ ਅਧਿਕਾਰੀ ਇਹ ਪੁਸ਼ਟੀ ਨਹੀਂ ਕਰ ਲੈਂਦੇ ਕਿ ਉਹ ਕਾਨੂੰਨੀ ਤੌਰ ’ਤੇ ਵੋਟ ਪਾਉਣ ਦੇ ਯੋਗ ਹਨ ਜਾਂ ਨਹੀਂ।

ਸੰਗੀਤਕਾਰ ਨੀਲ ਯੰਗ ਨੇ ਡੋਨਾਲਡ ਟ੍ਰੰਪ ਦੀ ਸਿਆਸੀ ਐਕਸ਼ਨ ਕਮੇਟੀ ‘ਟਰੰਪ 47 ਕਮੇਟੀ ਇੰਕ.’ ਖ਼ਿਲਾਫ਼ ਇਕ ਕਰੋੜ ਅਮਰੀਕੀ ਡਾਲਰ ਦਾ ਮੁਕੱਦਮਾ ਦਾਇਰ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਕਮੇਟੀ ਨੇ ਮੱਧਕਾਲੀ ਚੋਣਾਂ ਦੀਆਂ ਰੈਲੀਆਂ ’ਚ ਰਾਸ਼ਟਰਪਤੀ ਦੇ ਮੰਚ ’ਤੇ ਆਉਣ ਸਮੇਂ ਉਨ੍ਹਾਂ ਦੇ ਗਾਣੇ ‘ਰਾਕਿਨ ਇਨ ਦਿ ਫ੍ਰੀ ਵਰਲਡ’ ਦੀ ਗ਼ੈਰ-ਕਾਨੂੰਨੀ ਤੌਰ ’ਤੇ ਵਰਤੋਂ ਕੀਤੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ 'ਚ ਨਸ਼ੇ ਕਾਰਨ ਮੌਤਪੜ੍ਹੋ →
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸਪੜ੍ਹੋ →
ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀਪੜ੍ਹੋ →
ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤਪੜ੍ਹੋ →
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾਪੜ੍ਹੋ →
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀਪੜ੍ਹੋ →