📰 10/28/2026
ਪੰਜਾਬ📍 ਪੰਜਾਬ

ਦਲਜੀਤ ਸਿੰਘ ਦੀ ਸ਼ੱਕੀ ਮੌਤ ’ਤੇ ਐੱਨਐੱਚਆਰਸੀ ਸਖ਼ਤ, 2 ਹਫ਼ਤਿਆਂ ’ਚ ਮੰਗੀ ਰਿਪੋਰਟ

ਮਾਨਸਾ ਦੇ ਭਾਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਅਤੇ ਪੁਲਿਸ ਕਾਰਵਾਈ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ ਤੋਂ 2 ਹਫ਼ਤਿਆਂ ’ਚ ਰਿਪੋਰਟ ਤਲਬ।
ਦਲਜੀਤ ਸਿੰਘ ਦੀ ਸ਼ੱਕੀ ਮੌਤ ’ਤੇ ਐੱਨਐੱਚਆਰਸੀ ਸਖ਼ਤ, 2 ਹਫ਼ਤਿਆਂ ’ਚ ਮੰਗੀ ਰਿਪੋਰਟ

ਮਾਨਸਾ ਦੇ ਭਾਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਮੌਤ ਅਤੇ ਪੁਲਿਸ ਕਾਰਵਾਈ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ ਤੋਂ 2 ਹਫ਼ਤਿਆਂ ’ਚ ਰਿਪੋਰਟ ਤਲਬ।

ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਅਤੇ ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦੇ ਮਾਮਲੇ ਵਿੱਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰਦਿਆਂ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਸ਼ਿਕਾਇਤ ਮੁਤਾਬਕ, ਸ਼ਿਕਾਇਤਕਰਤਾ ਹਰਮੰਦੀਪ ਸਿੰਘ ਮਹਿਤਾ ਨੇ ਦੋਸ਼ ਲਾਇਆ ਕਿ ਭਾਮੇ ਕਲਾਂ ਪਿੰਡ ਦੇ ਵਸਨੀਕ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਈ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਦੇ ਕਾਰਨਾਂ, ਖ਼ਾਸ ਕਰਕੇ ਇਸ ਦਾ ਨਸ਼ਿਆਂ ਨਾਲ ਸੰਭਾਵਿਤ ਸਬੰਧ ਹੋਣ ਬਾਰੇ ਸਵਾਲ ਉਠਾਏ ਸਨ।

ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਕਿ ਜਦੋਂ ਪਰਿਵਾਰਕ ਮੈਂਬਰ ਅਤੇ ਸਮਰਥਕ ਮੌਤ ਦੇ ਮਾਮਲੇ ਵਿੱਚ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ, ਤਾਂ ਪੁਲਿਸ ਨੇ ਰਾਮਦਿੱਤੇਵਾਲਾ ਚੌਕ ਨੇੜੇ ਜਲੂਸ ਨੂੰ ਰੋਕ ਦਿੱਤਾ ਅਤੇ ਮ੍ਰਿਤਕ ਦੀ ਦੇਹ ਆਪਣੇ ਕਬਜ਼ੇ ਵਿੱਚ ਲੈ ਲਈ। ਇਸ ਤੋਂ ਬਾਅਦ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਹੋਇਆ। ਸ਼ਿਕਾਇਤਕਰਤਾ ਨੇ ਪੁਲਿਸ ’ਤੇ ਤਾਕਤ ਦੀ ਵਰਤੋਂ ਕਰਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼ ਵੀ ਲਾਏ ਹਨ।

ਉੱਧਰ, ਸ਼ਿਕਾਇਤ ਵਿੱਚ ਇਹ ਵੀ ਜ਼ਿਕਰ ਕੀਤਾ ਗਿਆ ਹੈ ਕਿ ਪੁਲਿਸ ਨੇ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਮੁਲਾਜ਼ਮਾਂ ’ਤੇ ਹਮਲਾ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਆਪਣੀ ਕਾਰਵਾਈ ਨੂੰ ਜਾਇਜ਼ ਠਹਿਰਾਇਆ।

ਕਮਿਸ਼ਨ ਨੇ ਕਿਹਾ ਕਿ ਸ਼ਿਕਾਇਤ ਵਿੱਚ ਲਾਏ ਗਏ ਦੋਸ਼ ਪਹਿਲੀ ਨਜ਼ਰੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਜਾਪਦੇ ਹਨ।

ਕਮਿਸ਼ਨ ਨੇ ਦਲਜੀਤ ਸਿੰਘ ਦੀ ਮੌਤ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਪੁਲਿਸ ਕਾਰਵਾਈ ਲਈ ਜਵਾਬਦੇਹੀ ਯਕੀਨੀ ਬਣਾਉਣ ਦੀ ਮੰਗ ਸਬੰਧੀ ਸ਼ਿਕਾਇਤ ’ਤੇ ਸਬੰਧਤ ਅਧਿਕਾਰੀਆਂ ਤੋਂ ਕਾਰਵਾਈ ਰਿਪੋਰਟ ਮੰਗੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ 'ਚ ਨਸ਼ੇ ਕਾਰਨ ਮੌਤਪੜ੍ਹੋ →
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸਪੜ੍ਹੋ →
ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀਪੜ੍ਹੋ →
ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤਪੜ੍ਹੋ →
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾਪੜ੍ਹੋ →
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀਪੜ੍ਹੋ →