📰 10/28/2026
ਪੰਜਾਬ📍 ਪੰਜਾਬ

ਸ਼ੂਟਰ ਹੋਣ ਦੇ ਸ਼ੱਕ ’ਚ ਆੜ੍ਹਤੀਏ ਵੱਲੋਂ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਕਸਬਾ ਖੇਮਕਰਨ ਦੇ ਆਸਲ ਰੋਡ ’ਤੇ ਬੁੱਧਵਾਰ ਦੁਪਹਿਰ ਆੜ੍ਹਤੀਏ ਮਨਜੀਤ ਸਿੰਘ ਕੱਟਾ ਵੱਲੋਂ ਪਿੱਛੇ ਆ ਰਹੀ ਗੱਡੀ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਸ਼ੂਟਰ ਹੋਣ ਦੇ ਸ਼ੱਕ ’ਚ ਆੜ੍ਹਤੀਏ ਵੱਲੋਂ ਗੋਲੀਬਾਰੀ; ਇੱਕ ਹਲਾਕ, ਦੋ ਜ਼ਖ਼ਮੀ

ਕਸਬਾ ਖੇਮਕਰਨ ਦੇ ਆਸਲ ਰੋਡ ’ਤੇ ਬੁੱਧਵਾਰ ਦੁਪਹਿਰ ਆੜ੍ਹਤੀਏ ਮਨਜੀਤ ਸਿੰਘ ਕੱਟਾ ਵੱਲੋਂ ਪਿੱਛੇ ਆ ਰਹੀ ਗੱਡੀ ’ਤੇ ਗੋਲੀਆਂ ਚਲਾਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜਦੋਂਕਿ ਜ਼ਖ਼ਮੀ ਹਰਕੀਰਤ ਸਿੰਘ ਅਤੇ ਸਾਜਨ ਸਿੰਘ ਨੂੰ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਘਟਨਾ ਦੇ ਪੂਰੇ ਘਟਨਾਕ੍ਰਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਕਥਿਤ ਤੌਰ ’ਤੇ ਮਨਜੀਤ ਸਿੰਘ ਕੱਟਾ ਵੱਲੋਂ ਕਾਰ ਸਵਾਰਾਂ ’ਤੇ ਗੋਲੀਆਂ ਚਲਾਉਂਦਿਆਂ ਦੇਖਿਆ ਜਾ ਸਕਦਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਲੇ ਕਸਬੇ ਖੇਮਕਰਨ ਦਾ ਵਸਨੀਕ ਮਨਜੀਤ ਸਿੰਘ ਕੱਟਾ ਆਪਣੀ ਪਤਨੀ ਨਾਲ ਕਾਰ ਵਿੱਚ ਸਵਾਰ ਹੋ ਕੇ ਘਰਿਆਲਾ ਸਥਿਤ ਮੰਦਰ ਤੋਂ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਿਹਾ ਸੀ। ਦੱਸਿਆ ਜਾਂਦਾ ਹੈ ਕਿ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਇਸ ਦੇ ਮੱਦੇਨਜ਼ਰ ਉਸ ਨੂੰ ਸੁਰੱਖਿਆ ਲਈ ਇੱਕ ਪੁਲੀਸ ਮੁਲਾਜ਼ਮ ਵੀ ਮੁਹੱਈਆ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਨਿੱਜੀ ਸੁਰੱਖਿਆ ਦਾ ਵੀ ਪ੍ਰਬੰਧ ਕੀਤਾ ਹੋਇਆ ਸੀ।

ਜਦੋਂ ਮਨਜੀਤ ਸਿੰਘ ਦੀ ਕਾਰ ਪਿੰਡ ਮਹਿੰਦੀਪੁਰ ਮੋੜ ਨੇੜੇ ਪੁੱਜੀ ਤਾਂ ਉਸ ਦੇ ਪਿੱਛੇ ਇੱਕ ਹੋਰ ਗੱਡੀ ਆ ਰਹੀ ਸੀ। ਰੇਲਵੇ ਫਾਟਕ ਨੇੜੇ ਉਸ ਨੇ ਉਕਤ ਗੱਡੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਗੁਰਸੇਵਕ ਸਿੰਘ ਦੀ ਮੌਤ ਹੋ ਗਈ, ਜਦੋਂਕਿ ਹਰਕੀਰਤ ਸਿੰਘ ਅਤੇ ਸਾਜਨ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਘਟਨਾ ਤੋਂ ਬਾਅਦ ਮਨਜੀਤ ਸਿੰਘ ਕੱਟਾ ਨੇ ਜਨਤਕ ਤੌਰ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਸਬੰਧਤ ਵਿਅਕਤੀ ਫਿਰੌਤੀ ਦੇ ਮਾਮਲੇ ਨਾਲ ਜੁੜੇ ਹੋਏ ਸਨ। ਉਸ ਨੇ ਲੋਕਾਂ ਨੂੰ ਆਪਣੀ ਸੁਰੱਖਿਆ ਖ਼ੁਦ ਕਰਨ ਦੀ ਗੱਲ ਵੀ ਕਹੀ।

ਉਧਰ ਘਟਨਾ ਸਬੰਧੀ ਜਾਣਕਾਰੀ ਲੈਣ ਲਈ ਹਸਪਤਾਲ ਪਹੁੰਚੇ ਸਬ-ਡਿਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਅਤੁਲ ਸੋਨੀ ਅਤੇ ਐੱਸਪੀ ਸੁਖਨਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ। ਅਧਿਕਾਰੀਆਂ ਵੱਲੋਂ ਮਾਮਲੇ ਸਬੰਧੀ ਕੋਈ ਜਨਤਕ ਬਿਆਨ ਨਹੀਂ ਦਿੱਤਾ ਗਿਆ। ਹੁਣ ਪੁਲੀਸ ਦੀ ਮੁੱਢਲੀ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਇਸ ਨਾਲ ਜੁੜੇ ਹੋਰ ਤੱਥਾਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਮਾਨਸਾ 'ਚ ਨਸ਼ੇ ਕਾਰਨ ਮੌਤਪੜ੍ਹੋ →
ਝੋਟੇ ਨੂੰ ਇਨਸਾਫ਼ ਦਿਵਾਉਣ ਦੀ ਮੰਗ, ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਬਚਾਉਣ ਲਈ ਅਰਦਾਸਪੜ੍ਹੋ →
ਕਰਵਾ ਚੌਥ ’ਤੇ ਔਰਤਾਂ ਦੇ ਨਾਲ ਮਰਦਾਂ ਨੂੰ ਵੀ ਮਿਲੇਗੀ ਛੁੱਟੀਪੜ੍ਹੋ →
ਸੈਂਟਰਲ ਜੇਲ੍ਹ ’ਚ ਬੰਦ ਗੈਂਗਸਟਰ ਦੀ ਭੇਦਭਰੀ ਹਾਲਤ ’ਚ ਮੌਤਪੜ੍ਹੋ →
ਪੰਜਾਬ 'ਚ ਤਿੰਨ ਸਾਲ ਤੋਂ ਇੱਕੋ ਜ਼ਿਲ੍ਹੇ 'ਚ ਤਾਇਨਾਤ ਅਫਸਰਾਂ ਦੇ ਹੋਣਗੇ ਤਬਾਦਲੇ, ਚੋਣਾਂ ਤੋਂ ਪਹਿਲਾਂ ਵੱਡਾ ਫੈਸਲਾਪੜ੍ਹੋ →
ਮਜੀਠੀਆ ਮਾਮਲੇ ਵਿੱਚ ਮੋਹਾਲੀ ਕੋਰਟ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ, 700 ਕਰੋੜ ਦੇ ਲੈਣ-ਦੇਣ ਦਾ ਜ਼ਿਕਰ, ਅਗਸਤ ਵਿੱਚ ਦਾਇਰ ਕੀਤੀ ਗਈ ਸੀਪੜ੍ਹੋ →