ਖੇਡਾਂ📍 ਪੰਜਾਬ
ਕ੍ਰਿਕਟ ਟੂਰਨਾਮੈਂਟ ’ਚ ਨਬੀਪੁਰ ਦੀ ਟੀਮ ਰਹੀ ਜੇਤੂ
ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵੱਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ।

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਪੰਜੋਲੀ ਕਲਾਂ ਵੱਲੋਂ ਕਰਵਾਏ ਚੌਥੇ ਅੰਡਰ 19 ਕ੍ਰਿਕਟ ਟੂਰਨਾਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੇ ਪੁੱਤਰ ਮਨਵੀਰ ਸਿੰਘ ਭੁੱਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਟੂਰਨਾਮੈਂਟ ਵਿਚ ਨਬੀਪੁਰ ਦੀ ਟੀਮ ਨੇ ਪਹਿਲਾ ਅਤੇ ਚਨਾਰਥਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਮਨਵੀਰ ਸਿੰਘ ਭੁੱਟਾ ਨੇ ਕਿਹਾ ਕਿ ਖੇਡਾਂ ਨਾਲ ਜਿੱਥੇ ਸਰੀਰਕ ਤੰਦਰੁਸਤੀ ਮਿਲਦੀ ਹੈ, ਉੱਥੇ ਹੀ ਮਾਨਸਿਕ ਵਿਕਾਸ ਵੀ ਹੁੰਦਾ ਹੈ। ਸਮਾਜ ’ਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਖੇਡਾਂ ਸਭ ਤੋਂ ਉੱਤਮ ਸਾਧਨ ਹਨ। ਇਸ ਮੌਕੇ ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਸੋਢੀ, ਜਨਰਲ ਸਕੱਤਰ ਹਰਮਨਦੀਪ ਸਿੰਘ ਮੂਲੇਪੁਰ, ਐਸਸੀ ਵਿੰਗ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਹੈਪੀ ਰੁੜਕੀ, ਪ੍ਰਧਾਨ ਸਲੀਮ ਮਾਣਕੀ ਪੰਜੋਲੀ ਆਦਿ ਹਾਜ਼ਰ ਸਨ।
