📰 10/29/2026
ਪੰਜਾਬ📍 ਪੰਜਾਬ

ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਸ਼ੁਰੂ ਹੋਵੇਗੀ ਪੰਜਾਬ ਯਾਤਰਾ

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰੀ ਵਿਚ ਹੈ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪੰਜਾਬ ਯਾਤਰਾ ਦਾ ਮੁੱਖ ਮਕਸਦ ਪਾਰਟੀ ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਤਿਆਰ ਕੀਤਾ ਚੋਣ ਮੈਨੀਫੈਸਟੋ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿਉਂਕਿ ਆਪ ਸਰਕਾਰ ਨੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਸਨ ਪਰ ਸਰਕਾਰ ਆਉਣ ’ਤੇ ਉਹ ਸਭ ਬੰਦ ਕੀਤੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਤਿਆਰੀ ਵਿਚ ਹੈ ਅਤੇ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਪੰਜਾਬ ਯਾਤਰਾ ਦਾ ਮੁੱਖ ਮਕਸਦ ਪਾਰਟੀ ਵੱਲੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਤਿਆਰ ਕੀਤਾ ਚੋਣ ਮੈਨੀਫੈਸਟੋ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿਉਂਕਿ ਆਪ ਸਰਕਾਰ ਨੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਸਨ ਪਰ ਸਰਕਾਰ ਆਉਣ ’ਤੇ ਉਹ ਸਭ ਬੰਦ ਕੀਤੀਆਂ ਸਕੀਮਾਂ ਮੁੜ ਤੋਂ ਚਾਲੂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੈਨਸ਼ਨ, ਸ਼ਗਨ ਸਕੀਮ, ਮਾਈ ਭਾਗੋ ਸਾਈਕਲ ਸਕੀਮ, ਆਟਾ ਦਾਲ ਵਰਗੀਆਂ ਸਕੀਮਾਂ ਵਿੱਚ ਚੋਣ ਮੈਨੀਫੈਸਟੋ ਵਿਚ ਹੋਰ ਵਾਧਾ ਕਰਕੇ ਚਲਾਈਆਂ ਜਾਣਗੀਆਂ। ਅੱਜ ਆਪ ਸਰਕਾਰ ਨੇ ਰਾਜ ਵਿਚ ਜ਼ਬਰ ਜੁਲਮ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਸੂਬੇ ਦੇ ਲੋਕਾਂ ਦਾ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਅਤੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ’ਤੇ ਆਸਾਂ ਲਾਈ ਬੈਠੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਹਮੇਸ਼ਾ ਖਰਾ ਉੱਤਰਦਾ ਆਇਆ ਹੈ ਅਤੇ ਹੁਣ ਵੀ ਖਰਾ ਉੱਤਰੇਗਾ। ਸੰਨੀ ਗਿੱਲ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਕੇ ਨੌਜਵਾਨਾਂ ਨੂੰ 75 ਫੀਸਦੀ ਨੌਕਰੀਆਂ ਅਤੇ ਸਵੈ ਰੁਜ਼ਗਾਰ ਲਈ ਸਬਸਿਡੀ ਸਮੇਤ ਕਰਜਾ ਯੋਜਨਾ ਚਲਾਈ ਜਾਵੇਗੀ ਤਾਂ ਕਿ ਸੂਬੇ ’ਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਹ ਫੈਸਲਾ ਵੀ ਲਿਆ ਗਿਆ ਹੈ ਕਿ ਸਰਕਾਰ ਆਉਣ ’ਤੇ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪੁਲਿਸ ਦਫ਼ਤਰ ਸਥਾਪਤ ਕੀਤੇ ਜਾਣਗੇ ਤਾਂ ਕਿ ਔਰਤ ਵਰਗ ਦਾ ਮਨੋਬਲ ਮਜ਼ਬੂਤ ਹੋਵੇ ਅਤੇ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ। ਸੰਨੀ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਂ ਖੇਡ ਕਬੱਡੀ ਨੂੰ ਪਹਿਲਾਂ ਵਾਂਗ ਹੋਰ ਪ੍ਰਫੁੱਲਤ ਕੀਤਾ ਜਾਵੇਗਾ ਅਤੇ ਕਬੱਡੀ ਦੇ ਕੌਮਾਂਤਰੀ ਪੱਧਰ ਦੇ ਮੁਕਾਬਲੇ ਫਿਰ ਤੋਂ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕੋ ਇਕ ਖੇਤਰੀ ਪਾਰਟੀ ਹੈ ਜੋ ਪੰਜਾਬ ਦਾ ਭਲਾ ਕਰ ਸਕਦੀ ਹੈ ਅਤੇ ਹੋਰ ਕਿਸੇ ਵੀ ਪਾਰਟੀ ਤੋਂ ਕੋਈ ਵੀ ਉਮੀਦ ਨਹੀਂ ਕੀਤੀ ਜਾ ਸਕਦੀ ਅਤੇ ਸੂਬੇ ਦੇ ਲੋਕਾਂ ਨੇ ਸਾਰੀਆਂ ਹੀ ਪਾਰਟੀਆਂ ਦਾ ਰਾਜਭਾਗ ਵੇਖ ਲਿਆ ਪਰ ਸ਼੍ਰੋਮਣੀ ਅਕਾਲੀ ਦਲ ਸਿਰਫ਼ ਪੰਜਾਬ ਦੀ ਪਾਰਟੀ ਹੀ ਜਿਸ ਨੇ ਸਿਰਫ਼ ਪੰਜਾਬ ਦੇ ਭਲੇ ਲਈ ਹੀ ਕੰਮ ਕੀਤੇ।

ਇਸ ਅੰਕ ਦੀਆਂ ਹੋਰ ਖ਼ਬਰਾਂ

ਤਰਨਤਾਰਨ ਵਿਚ ਫਾਇਰਿੰਗ: ਗੈਂਗਸਟਰਾਂ ਦੇ ਡਰ ਵਿਚ ਬੇਗੁਨਾਹਾਂ ’ਤੇ ਚਲਾਈਆਂ ਗੋਲੀਆਂ, ਇਕ ਦੀ ਮੌਤਪੜ੍ਹੋ →
ਕਰਵਾ ਚੌਥ 'ਤੇ ਪੈ ਗਿਆ ਚੀਕ-ਚਿਹਾੜਾ, ਦੋ ਦੀ ਮੌਤ, 9 ਗੰਭੀਰ ਜ਼ਖ਼ਮੀਪੜ੍ਹੋ →
ਕਰਵਾਚੌਥ ’ਤੇ ਸੁਹਾਗਣਾਂ ਨੇ ਰੱਖਿਆ ਵਰਤਪੜ੍ਹੋ →
ਕੰਪਿਊਟਰ ਅਧਿਆਪਕ ਕਰਨਗੇ ਸੰਗਰੂਰ ਵਿਖੇ ਵਿਰੋਧ ਰੈਲੀਪੜ੍ਹੋ →
ਅਲਵਰ ਦੇ ਹਟੁੰਡੀ ਪਿੰਡ ’ਚ ਬਿਜਲੀ ਦੀ ਤਾਰ ਟੁੱਟ ਕੇ ਡਿੱਗਣ ਕਾਰਨ 1 ਨੌਜਵਾਨ ਦੀ ਹੋਈ ਮੌਤਪੜ੍ਹੋ →
ਸ਼ਹਿਰ ਦੀ ਬਦਲੀ ਜਾਵੇਗੀ ਨੁਹਾਰ : ਦਰਸ਼ਨ ਸਿੰਘ ਚੀਮਾਪੜ੍ਹੋ →