📰 ਬੁੱਧਵਾਰ, 23 ਸਤੰਬਰ 2026
ਪੰਜਾਬ📍 ਪੰਜਾਬ

ਬਾਬਾ ਫਰੀਦ ਮੇਲੇ ’ਚ ਫਰੀਦਕੋਟ ਪੁਲਿਸ ਦਾ ਸਖ਼ਤ ਪਹਿਰਾ

ਫਰੀਦਕੋਟ, 23 ਸਤੰਬਰ: ਬਾਬਾ ਸ਼ੇਖ਼ ਫਰੀਦ ਆਗਮਨ ਪੁਰਬ-2026 ਦੌਰਾਨ ਲੱਖਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਦੀ ਸੁਰੱਖਿਆ ਅਤੇ ਸ਼ਹਿਰ ਦੇ ਸੁਚਾਰੂ ਪ੍ਰਬੰਧਾਂ ਲਈ ਫਰੀਦਕੋਟ ਪੁਲਿਸ ਵੱਲੋਂ ਕੀਤੇ ਗਏ ਵਿਸ਼ੇਸ਼ ਇੰਤਜ਼ਾਮਾਂ ਨੇ ਪੂਰੇ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਈ ਰੱਖਿਆ।
ਬਾਬਾ ਫਰੀਦ ਮੇਲੇ ’ਚ ਫਰੀਦਕੋਟ ਪੁਲਿਸ ਦਾ ਸਖ਼ਤ ਪਹਿਰਾ

ਫਰੀਦਕੋਟ, 23 ਸਤੰਬਰ: ਬਾਬਾ ਸ਼ੇਖ਼ ਫਰੀਦ ਆਗਮਨ ਪੁਰਬ-2026 ਦੌਰਾਨ ਲੱਖਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਦੀ ਸੁਰੱਖਿਆ ਅਤੇ ਸ਼ਹਿਰ ਦੇ ਸੁਚਾਰੂ ਪ੍ਰਬੰਧਾਂ ਲਈ ਫਰੀਦਕੋਟ ਪੁਲਿਸ ਵੱਲੋਂ ਕੀਤੇ ਗਏ ਵਿਸ਼ੇਸ਼ ਇੰਤਜ਼ਾਮਾਂ ਨੇ ਪੂਰੇ ਮੇਲੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਈ ਰੱਖਿਆ। ਐਸ.ਐਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਸ ਦੀ ਅਗਵਾਈ ਹੇਠ ਪੁਲਿਸ ਨੇ ਸੁਰੱਖਿਆ, ਟ੍ਰੈਫਿਕ, ਜਨਤਕ ਸਹਾਇਤਾ ਅਤੇ ਐਮਰਜੈਂਸੀ ਸੇਵਾਵਾਂ ਲਈ ਵਿਆਪਕ ਪ੍ਰਬੰਧ ਕੀਤੇ। ਮੇਲੇ ਦੌਰਾਨ 18 ਗਜ਼ਟਿਡ ਅਫ਼ਸਰਾਂ ਸਮੇਤ ਕਰੀਬ 1000 ਪੁਲਿਸ ਮੁਲਾਜ਼ਮਾਂ ਨੂੰ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤਾ ਗਿਆ। ਭੀੜ ਨੂੰ ਕੰਟਰੋਲ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ਼ਹਿਰ ਵਿੱਚ 28 ਨਾਕਾਬੰਦੀ ਅਤੇ ਡਾਇਵਰਸ਼ਨ ਪੁਆਇੰਟ ਬਣਾਏ ਗਏ। ਇਸ ਤੋਂ ਇਲਾਵਾ ਫੁੱਟ ਪੈਟਰੋਲਿੰਗ ਟੀਮਾਂ, 8 ਪੀ.ਸੀ.ਆਰ. ਟੀਮਾਂ ਅਤੇ ਘੋੜਸਵਾਰ ਪੁਲਿਸ ਵੱਲੋਂ ਲਗਾਤਾਰ ਗਸ਼ਤ ਕੀਤੀ ਗਈ। ਡਰੋਨ ਤੋਂ ਸੀਸੀਟੀਵੀ ਤੱਕ, ਚੱਪੇ-ਚੱਪੇ ’ਤੇ ਨਿਗਰਾਨੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸੰਵੇਦਨਸ਼ੀਲ ਥਾਵਾਂ ’ਤੇ ਐਂਟੀ-ਸਾਬੋਤਾਜ਼ ਟੀਮਾਂ, ਡਾਗ ਸਕੁਆਡ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਗਈ। ਇਸ ਦੇ ਨਾਲ ਡਰੋਨਾਂ ਰਾਹੀਂ ਵੀ ਹਵਾਈ ਨਿਗਰਾਨੀ ਰੱਖੀ ਗਈ। ਕਿਸੇ ਵੀ ਐਮਰਜੈਂਸੀ ਨਾਲ ਤੁਰੰਤ ਨਜਿੱਠਣ ਲਈ ਗੋਤਾਖੋਰਾਂ, ਐਂਬੂਲੈਂਸ ਅਤੇ ਅੱਗ ਬੁਝਾਊ ਟੀਮਾਂ ਨੂੰ ਵੀ ਅਲਰਟ ਰੱਖਿਆ ਗਿਆ। ਟ੍ਰੈਫਿਕ ਨੂੰ ਸੰਭਾਲਣ ਲਈ ਡਾਇਵਰਸ਼ਨ, ਸ਼ਰਧਾਲੂਆਂ ਲਈ ਈ-ਆਟੋ ਮੇਲੇ ਦੌਰਾਨ ਸ਼ਹਿਰ ਵਿੱਚ ਵੱਡੇ ਵਾਹਨਾਂ ਦੀ ਐਂਟਰੀ ’ਤੇ ਰੋਕ ਲਗਾ ਕੇ ਵੱਖ-ਵੱਖ ਡਾਇਵਰਸ਼ਨ ਰੂਟ ਜਾਰੀ ਕੀਤੇ ਗਏ ਅਤੇ ਵਾਹਨਾਂ ਲਈ ਨਿਰਧਾਰਤ ਪਾਰਕਿੰਗ ਥਾਵਾਂ ਦਾ ਪ੍ਰਬੰਧ ਕੀਤਾ ਗਿਆ। ਸੰਗਤਾਂ ਦੀ ਸਹੂਲਤ ਲਈ ਈ-ਆਟੋ ਰਿਕਸ਼ਾ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ। ਲੋਕਾਂ ਦੀ ਤੁਰੰਤ ਸਹਾਇਤਾ ਲਈ ਸ਼ਹਿਰ ਵਿੱਚ 3 ਪੁਲਿਸ ਸਹਾਇਤਾ ਕੇਂਦਰ ਅਤੇ ਇੱਕ ਆਰਜ਼ੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ, ਜਿੱਥੋਂ ਸੰਗਤਾਂ ਨੂੰ ਮੈਡੀਕਲ ਅਤੇ ਹੋਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਗਈ। ਗੁੰਮਸ਼ੁਦਾ ਬੱਚਿਆਂ ਨੂੰ ਪਰਿਵਾਰਾਂ ਨਾਲ ਮਿਲਾਇਆ ਮੇਲੇ ਦੌਰਾਨ ਭੀੜ ਵਿੱਚ ਆਪਣੇ ਪਰਿਵਾਰਾਂ ਤੋਂ ਵਿਛੜੇ ਬੱਚਿਆਂ ਨੂੰ ਪੁਲਿਸ ਵੱਲੋਂ ਲੱਭ ਕੇ ਉਨ੍ਹਾਂ ਦੇ ਮਾਪਿਆਂ ਨਾਲ ਸੁਰੱਖਿਅਤ ਮਿਲਾਇਆ ਗਿਆ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਹੋਰ ਲੋੜਵੰਦ ਸ਼ਰਧਾਲੂਆਂ ਦੀ ਵੀ ਪੁਲਿਸ ਮੁਲਾਜ਼ਮਾਂ ਵੱਲੋਂ ਮਦਦ ਕੀਤੀ ਗਈ। ਦੂਜੇ ਪਾਸੇ ਹੁੱਲੜਬਾਜ਼ੀ, ਈਵ-ਟੀਜ਼ਿੰਗ, ਮੋਡੀਫਾਈ ਵਾਹਨਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਚੋਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਚੋਰੀ ਕੀਤਾ ਸਮਾਨ ਅਤੇ ਜ਼ਰੂਰੀ ਦਸਤਾਵੇਜ਼ ਬਰਾਮਦ ਕੀਤੇ ਗਏ। ਐਸ.ਐਸ.ਪੀ. ਨੇ ਖ਼ੁਦ ਲਿਆ ਪ੍ਰਬੰਧਾਂ ਦਾ ਜਾਇਜ਼ਾ ਐਸ.ਐਸ.ਪੀ. ਗੁਰਬੰਸ ਸਿੰਘ ਬੈਸ ਵੱਲੋਂ ਖ਼ੁਦ ਵੱਖ-ਵੱਖ ਡਿਊਟੀ ਪੁਆਇੰਟਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦੀ ਬਰੀਫਿੰਗ ਦਿੱਤੀ ਗਈ। ਲੰਬੀਆਂ ਡਿਊਟੀਆਂ ਦੇ ਮੱਦੇਨਜ਼ਰ ਜਵਾਨਾਂ ਦੀ ਭਲਾਈ ਦਾ ਵੀ ਧਿਆਨ ਰੱਖਿਆ ਗਿਆ ਅਤੇ ਉਨ੍ਹਾਂ ਨੂੰ ਸਮੇਂ ਸਿਰ ਖਾਣਾ ਮੁਹੱਈਆ ਕਰਵਾਇਆ ਗਿਆ। ਬਾਬਾ ਸ਼ੇਖ਼ ਫਰੀਦ ਆਗਮਨ ਪੁਰਬ ਦੌਰਾਨ ਸੁਰੱਖਿਆ ਤੋਂ ਲੈ ਕੇ ਟ੍ਰੈਫਿਕ ਅਤੇ ਜਨਤਕ ਸਹਾਇਤਾ ਤੱਕ ਕੀਤੇ ਗਏ ਇਨ੍ਹਾਂ ਪ੍ਰਬੰਧਾਂ ਨਾਲ ਮੇਲੇ ਦੀ ਵਿਵਸਥਾ ਨੂੰ ਸੁਚਾਰੂ ਰੱਖਣ ਵਿੱਚ ਪੁਲਿਸ ਦੀ ਭੂਮਿਕਾ ਅਹਿਮ ਰਹੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ: ਇਨਸਾਫ਼ ਅਤੇ ਸਹਿਣਸ਼ੀਲਤਾ ਦਾ ਸੁਨਹਿਰੀ ਦੌਰਪੜ੍ਹੋ →
70 ਸਾਲਾ ਬਜ਼ੁਰਗ ਜੋੜੇ ਨੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 3 ਨੌਜਵਾਨਾਂ ਦਾ ਕੀਤਾ ਡਟ ਕੇ ਮੁਕਾਬਲਾ, ਇੱਕ ਨੂੰ ਝੋਨੇ ਦੇ ਖੇਤ ‘ਚੋਂ ਫੜਿਆਪੜ੍ਹੋ →
ਜਲੰਧਰ ਵਿੱਚ 'ਆਪ' ਨੂੰ ਮਿਲੀ ਹੋਰ ਮਜ਼ਬੂਤੀ, ਰਣਤੇਜ ਸਿੰਘ ਪਾਰਟੀ ਵਿੱਚ ਸ਼ਾਮਲਜਲੰਧਰ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ। ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਤ ਰਣਤੇਜ ਸਿੰਘ ਪੋਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ‘ਆਪ’ ਵਿੱਚ ਸ਼ਾਮਲ ਹੋਏ।ਪੜ੍ਹੋ →
ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕੀਤੀ: ਐਡਵੋਕੇਟ ਅਮਨਦੀਪ ਜੈਂਤੀਪੁਰ - : < =ਪੜ੍ਹੋ →
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਮਹਿੰਗਾਈ ਭੱਤਾ 42% ਤੋਂ ਵਧਾ ਕੇ 50% ਕੀਤਾਪੜ੍ਹੋ →
ਅਫ਼ਸਰਾਂ ਦੇ ਦਫ਼ਤਰ ਬਣੇ 'ਬੈੱਡਰੂਮਪੜ੍ਹੋ →