📰 10/29/2026
ਪੰਜਾਬ📍 ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਵਿਖੇ ਪਲੇਸਮੈਂਟ ਡਰਾਈਵ ਕਰਵਾਈ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਈਟੀ ਕੰਪਨੀ ਬੇਬੋ ਟੈਕਨਾਲੋਜੀਜ਼ ਚੰਡੀਗੜ੍ਹ ਵੱਲੋਂ ਬੀਟੈਕ ਅਤੇ ਐਮਸੀਏ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਆਈਟੀ ਕੰਪਨੀ ਬੇਬੋ ਟੈਕਨਾਲੋਜੀਜ਼ ਚੰਡੀਗੜ੍ਹ ਵੱਲੋਂ ਬੀਟੈਕ ਅਤੇ ਐਮਸੀਏ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਇੰਟਰਨਸ਼ਿਪ-ਕਮ-ਪਲੇਸਮੈਂਟ ਡਰਾਈਵ ਕਰਵਾਈ ਗਈ। ਇਸ ਮੌਕੇ ਕਾਲਜ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਅਤੇ ਅਵਤਾਰ ਸਿੰਘ ਰਿਆ ਨੇ ਕੰਪਨੀ ਦੇ ਅਧਿਕਾਰੀ ਦੇਵਿੰਦਰ ਗੁਲੇਰੀਆ ਸਮੇਤ ਸਮੁੱਚੀ ਤਕਨੀਕੀ ਟੀਮ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਮੌਕਿਆਂ ਦਾ ਲਾਹਾ ਲੈਣ ਲਈ ਪ੍ਰੇਰਿਤ ਕਰਦਿਆਂ ਕੰਪਨੀ ’ਚ ਪਹਿਲਾਂ ਤੋਂ ਸੇਵਾਵਾਂ ਨਿਭਾ ਰਹੇ ਸਾਬਕਾ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ। ਟ੍ਰੇਨਿੰਗ ਅਤੇ ਪਲੇਸਮੈਂਟ ਵਿਭਾਗ ਦੇ ਮੁਖੀ ਡਾ. ਜੇਐੱਸ ਓਬਰਾਏ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 60 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਦਾ ਐਪਟੀਟਿਊਡ ਟੈਸਟ, ਤਕਨੀਕੀ ਇੰਟਰਵਿਊ ਅਤੇ ਐਚਆਰ ਇੰਟਰਵਿਊ ਰਾਹੀਂ ਮੁਲਾਂਕਣ ਕੀਤਾ ਗਿਆ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਕਿਹਾ ਕਿ ਸੰਸਥਾ ਦਾ ਵਧੀਆ ਬੁਨਿਆਦੀ ਢਾਂਚਾ ਅਤੇ ਤਜਰਬੇਕਾਰ ਫੈਕਲਟੀ ਵਿਦਿਆਰਥੀਆਂ ਨੂੰ ਮੌਜੂਦਾ ਤਕਨੀਕੀ ਲੋੜਾਂ ਮੁਤਾਬਕ ਤਿਆਰ ਕਰਨ ਲਈ ਲਗਾਤਾਰ ਯਤਨਸ਼ੀਲ ਹਨ। ਕੰਪਨੀ ਦੀ ਟੀਮ ਨੇ ਵਿਦਿਆਰਥੀਆਂ ਦੀ ਤਕਨੀਕੀ ਮੁਹਾਰਤ ਅਤੇ ਹੁਨਰ ਦੀ ਸ਼ਲਾਘਾ ਕੀਤੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਤਰਨਤਾਰਨ ਵਿਚ ਫਾਇਰਿੰਗ: ਗੈਂਗਸਟਰਾਂ ਦੇ ਡਰ ਵਿਚ ਬੇਗੁਨਾਹਾਂ ’ਤੇ ਚਲਾਈਆਂ ਗੋਲੀਆਂ, ਇਕ ਦੀ ਮੌਤਪੜ੍ਹੋ →
ਕਰਵਾ ਚੌਥ 'ਤੇ ਪੈ ਗਿਆ ਚੀਕ-ਚਿਹਾੜਾ, ਦੋ ਦੀ ਮੌਤ, 9 ਗੰਭੀਰ ਜ਼ਖ਼ਮੀਪੜ੍ਹੋ →
ਕਰਵਾਚੌਥ ’ਤੇ ਸੁਹਾਗਣਾਂ ਨੇ ਰੱਖਿਆ ਵਰਤਪੜ੍ਹੋ →
ਕੰਪਿਊਟਰ ਅਧਿਆਪਕ ਕਰਨਗੇ ਸੰਗਰੂਰ ਵਿਖੇ ਵਿਰੋਧ ਰੈਲੀਪੜ੍ਹੋ →
ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 15 ਨਵੰਬਰ ਤੋਂ ਸ਼ੁਰੂ ਹੋਵੇਗੀ ਪੰਜਾਬ ਯਾਤਰਾਪੜ੍ਹੋ →
ਅਲਵਰ ਦੇ ਹਟੁੰਡੀ ਪਿੰਡ ’ਚ ਬਿਜਲੀ ਦੀ ਤਾਰ ਟੁੱਟ ਕੇ ਡਿੱਗਣ ਕਾਰਨ 1 ਨੌਜਵਾਨ ਦੀ ਹੋਈ ਮੌਤਪੜ੍ਹੋ →