ਤਿਉਹਾਰ ਦੀਆਂ ਖ਼ੁਸ਼ੀਆਂ ਵਿਚਾਲੇ ਵਾਪਰਿਆ ਦਰਦਨਾਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਇਲਾਕੇ ਤੋਂ ਇਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅੱਡਾ ਸਰਾਂ ਤੋਂ ਖੁੱਡਾ ਨੂੰ ਜਾਣ ਵਾਲੀ ਸੜਕ 'ਤੇ ਪਿੰਡ ਖੁਣਖੁਣ ਕਲਾਂ ਨੇੜੇ ਕਾਰ ਅਤੇ ਮੋਟਰਸਾਈਕਲ
ਮ੍ਰਿਤਕ ਨੌਜਵਾਨ ਦੀ ਪਛਾਣ ਸਾਜਨ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਨੰਗਲ ਖੁੰਗਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਦਰਦਨਾਕ ਹਾਦਸਾ ਸਵੇਰੇ ਕਰੀਬ 8:30 ਵਜੇ ਵਾਪਰਿਆ। ਸਾਜਨ ਸਿੰਘ ਆਪਣੇ ਪਿੰਡ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਦਸੂਹਾ ਵਿਖੇ ਰੋਜ਼ਾਨਾ ਦੀ ਤਰ੍ਹਾਂ ਕੰਮ 'ਤੇ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਉਸ ਦੇ ਮੋਟਰਸਾਈਕਲ ਦੀ ਇਕ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਾਜਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਆਪਣੀ ਭੈਣ ਦਾ ਇਕਲੌਤਾ ਭਰਾ ਸੀ। ਉਸ ਦੀ ਅਚਾਨਕ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਹਾਦਸੇ ਵਿੱਚ ਸ਼ਾਮਲ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
