📰 10/30/2026
ਪੰਜਾਬ📍 ਪੰਜਾਬ

ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ ਸਿੰਘ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਕੋਟਲੀ ਬਾਵਾ ਦਾਸ ਪਹੁੰਚ ਕੇ ਉੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਕੋਟਲੀ ਬਾਵਾ ਦਾਸ ਪਹੁੰਚ ਕੇ ਉੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕਰਦਿਆਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸੂਬੇ ਦੀ ਤਰੱਕੀ ਦਾ ਅਹਿਮ ਆਧਾਰ ਹੈ। ਇਸ ਲਈ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਯੋਜਨਾਵਾਂ ਨੂੰ ਅੱਗੇ ਵਧਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦਾ ਉਦੇਸ਼ ਉਨ੍ਹਾਂ ਦੀ ਪ੍ਰਗਤੀ ’ਤੇ ਨਜ਼ਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਜਦੋਂ ਡੀ ਸੀ ਨੇ ਬੱਚਿਆਂ ਨੂੰ ਪੜ੍ਹਾਇਆਪੜ੍ਹੋ →
ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨਪੜ੍ਹੋ →
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰਪੜ੍ਹੋ →
ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਘੇਰਨ ਲਈ ਪੱਬਾ ਭਾਰਪੜ੍ਹੋ →
ਆਪ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਹੋਵੇਗੀ ਜਾਰੀ, ਸੀਐਮ ਮਾਨ ਨੇ ਕੀਤਾ ਐਲਾਨਪੜ੍ਹੋ →
ਲੁਧਿਆਣਾ ‘ਚ ਮਹਿਲਾ ਨੇ ਡਾ ਅੰਬੇਡਕਰ ਦੇ ਬੁੱਤ ਦਾ ਸ਼ੀਸ਼ਾ ਤੋੜਿਆ, ਪੁਲਿਸ ਨੇ ਹਿਰਾਸਤ ‘ਚ ਲਿਆ; 4 ਮਹੀਨੇ ਪਹਿਲਾਂ ਵੀ ਹੋਈ ਸੀ ਤੋੜ-ਭੰਨਪੜ੍ਹੋ →