📰 10/30/2026
ਪੰਜਾਬ📍 ਪੰਜਾਬ

ਚਿੱਟਾ ਪੀਂਦਾ ਫੜਿਆ ਗਿਆ ਪੰਜਾਬ ਪੁਲਿਸ ਦੇ ਏਐੱਸਆਈ, ਡੋਪ ਟੈਸਟ ਦੀ ਰਿਪੋਰਟ ਆਈ ਤਾਂ ਹੋਇਆ ਵੱਡਾ ਖੁਲਾਸਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਨੂੰ ਸਥਾਨਕ ਲੋਕਾਂ ਨੇ ਕਥਿਤ ਤੌਰ 'ਤੇ ਚਿੱਟੇ ਦਾ ਨਸ਼ਾ ਜਾਣਕਾਰੀ ਮੁਤਾਬਕ ਇਹ ਘਟਨਾ ਬੁਢਲਾਡਾ ਦੇ ਆਈਟੀਆਈ ਚੌਕ ਦੀ ਹੈ।

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੰਜਾਬ ਪੁਲਿਸ ਦੇ ਇੱਕ ਏਐੱਸਆਈ ਨੂੰ ਸਥਾਨਕ ਲੋਕਾਂ ਨੇ ਕਥਿਤ ਤੌਰ 'ਤੇ ਚਿੱਟੇ ਦਾ ਨਸ਼ਾ

ਜਾਣਕਾਰੀ ਮੁਤਾਬਕ ਇਹ ਘਟਨਾ ਬੁਢਲਾਡਾ ਦੇ ਆਈਟੀਆਈ ਚੌਕ ਦੀ ਹੈ। ਪੁਲਿਸ ਮੁਲਾਜ਼ਮ ਦੀ ਪਛਾਣ ਸਹਿਜਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਜਹਾਨ ਖੇਲਾਂ ਵਿਖੇ ਤਾਇਨਾਤ ਦੱਸਿਆ ਜਾ ਰਿਹਾ ਹੈ। ਉਹ ਡਿਊਟੀ ਦੇ ਸਿਲਸਿਲੇ ਵਿੱਚ ਬੁਢਲਾਡਾ ਆਇਆ ਹੋਇਆ ਸੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਜਦੋਂ ਪੁਲਿਸ ਮੁਲਾਜ਼ਮ ਨੂੰ ਉੱਥੋਂ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਲੋਕਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਿਸ ਉਕਤ ਏਐੱਸਆਈ ਨੂੰ ਨੇੜਲੇ ਇੱਕ ਆਟੋ ਸ਼ੋਅਰੂਮ ਵਿੱਚ ਲੈ ਗਈ। ਇਸ ਤੋਂ ਭੜਕੇ ਕੁਝ ਲੋਕਾਂ ਨੇ ਸ਼ੋਅਰੂਮ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਪੁਲਿਸ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੇ ਨਾਲ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਮੌਕੇ 'ਤੇ ਇਕੱਠੇ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਆਈਟੀਆਈ ਚੌਕ ਵਿੱਚ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਆਰੋਪ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪੁਲਿਸ ਮੁਲਾਜ਼ਮਾਂ ਦੇ ਨਸ਼ੇ ਨਾਲ ਜੁੜੇ ਅਜਿਹੇ ਮਾਮਲੇ ਸਾਹਮਣੇ ਆਉਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਕੁਝ ਪ੍ਰਦਰਸ਼ਨਕਾਰੀਆਂ ਨੇ ਸੱਤਾਧਾਰੀ ਪਾਰਟੀ ਦੇ ਆਗੂਆਂ 'ਤੇ ਵੀ ਨਸ਼ਿਆਂ ਦੀ ਵਿਕਰੀ ਨੂੰ ਸ਼ਹਿ ਦੇਣ ਦੇ ਦੋਸ਼ ਲਾਏ।

ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੁਲਿਸ ਨੇ ਏਐੱਸਆਈ ਸਹਿਜਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸਪੀ ਨਰਿੰਦਰ ਸਿੰਘ ਮੁਤਾਬਕ ਮੁਲਾਜ਼ਮ ਦਾ ਸਿਵਲ ਹਸਪਤਾਲ ਵਿੱਚ ਡੋਪ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਸਹਿਜਪ੍ਰੀਤ ਸਿੰਘ ਖ਼ਿਲਾਫ਼ ਥਾਣਾ ਸਿਟੀ ਵਿੱਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਘਟਨਾ ਨੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਅਤੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ ਸਿੰਘਪੜ੍ਹੋ →
ਜਦੋਂ ਡੀ ਸੀ ਨੇ ਬੱਚਿਆਂ ਨੂੰ ਪੜ੍ਹਾਇਆਪੜ੍ਹੋ →
ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨਪੜ੍ਹੋ →
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰਪੜ੍ਹੋ →
ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਘੇਰਨ ਲਈ ਪੱਬਾ ਭਾਰਪੜ੍ਹੋ →
ਆਪ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਹੋਵੇਗੀ ਜਾਰੀ, ਸੀਐਮ ਮਾਨ ਨੇ ਕੀਤਾ ਐਲਾਨਪੜ੍ਹੋ →