📰 10/30/2026
ਪੰਜਾਬ📍 ਪੰਜਾਬ

ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਭਖਿਆ, ਪਤਨੀ ਨੇ ਪੁਲਿਸ 'ਤੇ ਲਾਏ ਗੰਭੀਰ ਆਰੋਪ ,ਹਾਈ ਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਨੇ ਪੁਲਿ ਪਰਮਜੀਤ ਕੌਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਜ਼ਬਰਦਸਤੀ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਹੋਈ ਮੌਤ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਨੇ ਪੁਲਿ

ਪਰਮਜੀਤ ਕੌਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੁਲਿਸ ਨੇ ਜ਼ਬਰਦਸਤੀ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

ਜਾਣਕਾਰੀ ਮੁਤਾਬਕ ਦਲਜੀਤ ਸਿੰਘ ਦੀ ਕੁਝ ਦਿਨ ਪਹਿਲਾਂ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਜਦਕਿ ਮਾਨਸਾ ਪੁਲਿਸ ਨੇ ਇਸ ਮਾਮਲੇ ਵਿੱਚ ਕਤਲ ਦਾ ਕੇਸ ਦਰਜ ਕੀਤਾ ਹੈ।

ਮਾਨਸਾ ਵਿੱਚ ਇਨਸਾਫ਼ ਮੋਰਚੇ ਦੇ ਧਰਨੇ 'ਤੇ ਬੈਠੀਆਂ ਪਰਮਜੀਤ ਕੌਰ ਅਤੇ ਅਮਰਜੀਤ ਕੌਰ ਨੇ ਦੱਸਿਆ ਕਿ ਜਦੋਂ ਪ੍ਰਦਰਸ਼ਨਕਾਰੀ ਦਲਜੀਤ ਸਿੰਘ ਦੀ ਲਾਸ਼ ਲੈ ਕੇ ਮਾਨਸਾ ਆ ਰਹੇ ਸਨ ਤਾਂ ਪੁਲਿਸ ਨੇ ਕਥਿਤ ਤੌਰ 'ਤੇ ਜ਼ਬਰਦਸਤੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਲਈ।

ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਇਸ ਤੋਂ ਬਾਅਦ ਪੁਲਿਸ ਦਲਜੀਤ ਸਿੰਘ ਦੇ ਪਿਤਾ ਨੂੰ ਨਾਲ ਲੈ ਕੇ ਬਠਿੰਡਾ ਦੇ ਏਮਜ਼ ਹਸਪਤਾਲ ਪਹੁੰਚੀ, ਜਿੱਥੇ ਪੋਸਟਮਾਰਟਮ ਕਰਵਾਇਆ ਗਿਆ। ਪਰਮਜੀਤ ਕੌਰ ਅਤੇ ਅਮਰਜੀਤ ਕੌਰ ਨੇ ਇਹ ਵੀ ਆਰੋਪ ਲਾਇਆ ਕਿ ਪੁਲਿਸ ਉਨ੍ਹਾਂ ਨੂੰ ਪਿਤਾ ਨਾਲ ਮਿਲਣ ਨਹੀਂ ਦੇ ਰਹੀ ਅਤੇ ਉਨ੍ਹਾਂ ਨੂੰ ਵੱਖ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਧਰਨੇ 'ਤੇ ਬੈਠੇ ਪਰਿਵਾਰਕ ਮੈਂਬਰਾਂ ਨੂੰ ਵੀ ਜ਼ਬਰਦਸਤੀ ਉਠਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਫਿਲਹਾਲ ਪਰਿਵਾਰ ਇਨਸਾਫ਼ ਦੀ ਮੰਗ 'ਤੇ ਅੜਿਆ ਹੋਇਆ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਬਾਰੇ ਪੁਲਿਸ ਦਾ ਪੱਖ ਸਾਹਮਣੇ ਨਹੀਂ ਆਇਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ ਸਿੰਘਪੜ੍ਹੋ →
ਜਦੋਂ ਡੀ ਸੀ ਨੇ ਬੱਚਿਆਂ ਨੂੰ ਪੜ੍ਹਾਇਆਪੜ੍ਹੋ →
ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨਪੜ੍ਹੋ →
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰਪੜ੍ਹੋ →
ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਘੇਰਨ ਲਈ ਪੱਬਾ ਭਾਰਪੜ੍ਹੋ →
ਆਪ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਹੋਵੇਗੀ ਜਾਰੀ, ਸੀਐਮ ਮਾਨ ਨੇ ਕੀਤਾ ਐਲਾਨਪੜ੍ਹੋ →