📰 10/30/2026
ਪੰਜਾਬ📍 ਪੰਜਾਬ

ਮੌਜੂਦਾ ਪੰਚ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਆਪ 'ਚ ਹੋਇਆ ਸ਼ਾਮਲ, ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ ਨਿੱਘਾ ਸਵਾਗਤ; ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਦਿੱਤਾ ਭਰੋਸਾ

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਵਰਕਰ ਅਤੇ ਸਾਥੀ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਅਤੇ ਪਿੰਡ ਦੀਆਂ ਲੋੜਾਂ ਨੂੰ ਸਮਝਣ ਵਾਲੇ ਸਾਥੀਆਂ ਦੇ ਜੁੜਨ ਨਾਲ ਲੋਕ ਸੇਵਾ ਦੇ ਉਪਰਾਲਿਆਂ ਨੂੰ ਹੋਰ ਬਲ ਮਿਲਦਾ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਵਰਕਰ ਅਤੇ ਸਾਥੀ ਦਾ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਅਤੇ ਪਿੰਡ ਦੀਆਂ ਲੋੜਾਂ ਨੂੰ ਸਮਝਣ ਵਾਲੇ ਸਾਥੀਆਂ ਦੇ ਜੁੜਨ ਨਾਲ ਲੋਕ ਸੇਵਾ ਦੇ ਉਪਰਾਲਿਆਂ ਨੂੰ ਹੋਰ ਬਲ ਮਿਲਦਾ ਹੈ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰ ਅਤੇ ਸਾਥੀਆਂ ਨੂੰ ਪਿੰਡ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।

ਵਿਧਾਇਕ ਭਰਾਜ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਰੱਖਣਾ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਦੀਆਂ ਲੋੜਾਂ ਅਨੁਸਾਰ ਅੱਗੇ ਵਧਾਉਣ ਲਈ ਪੰਚਾਇਤਾਂ ਅਤੇ ਪਿੰਡ ਵਾਸੀਆਂ ਦਾ ਸਹਿਯੋਗ ਅਹਿਮ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਦੇ ਸੁਝਾਵਾਂ ਅਤੇ ਤਜਰਬੇ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸਾਰੇ ਸਾਥੀਆਂ ਨੂੰ ਨਾਲ ਲੈ ਕੇ ਲੋਕ ਭਲਾਈ ਅਤੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਜਾਵੇਗਾ।

ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਸਰਪੰਚ ਕਰਨੈਲ ਸਿੰਘ ਅਤੇ ਹਲਕਾ ਸੰਗਠਨ ਇੰਚਾਰਜ ਤੇ ਬਲਾਕ ਸੰਮਤੀ ਮੈਂਬਰ ਵਿਕਰਮਜੀਤ ਸਿੰਘ ਨਕਟੇ ਵੀ ਹਾਜ਼ਰ ਸਨ।

ਇਸ ਅੰਕ ਦੀਆਂ ਹੋਰ ਖ਼ਬਰਾਂ

ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਰਵਜੋਤ ਸਿੰਘਪੜ੍ਹੋ →
ਜਦੋਂ ਡੀ ਸੀ ਨੇ ਬੱਚਿਆਂ ਨੂੰ ਪੜ੍ਹਾਇਆਪੜ੍ਹੋ →
ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨਪੜ੍ਹੋ →
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ 20 ਨਵੰਬਰਪੜ੍ਹੋ →
ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਘੇਰਨ ਲਈ ਪੱਬਾ ਭਾਰਪੜ੍ਹੋ →
ਆਪ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ ਹੋਵੇਗੀ ਜਾਰੀ, ਸੀਐਮ ਮਾਨ ਨੇ ਕੀਤਾ ਐਲਾਨਪੜ੍ਹੋ →