📰 11/02/2026
ਪੰਜਾਬ📍 ਪੰਜਾਬ

ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਜਾਰੀ ਨੋਟਿਸ

ਪੰਜਾਬ: ਕੇਂਦਰ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਬੀਤੇ ਦਿਨ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਨਿਰਦੇਸ਼ ਦੇ ਮੈਂਬਰ ਸਕੱਤਰ ਤਰੁਣ ਪੀਥੋਡੇ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੇ ਗਏ। ਮੀਟਿੰਗ ਵਿੱਚ ਫਰੀਦਕੋਟ, ਫਿਰੋਜ਼ਪੁਰ, ਬਰਨਾਲਾ, ਬਠਿੰਡਾ, ਪਟਿਆਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਸੀਨੀਅਰ ਪੁਲਿਸ ਕਪਤਾਨ ਹਾਜ਼ਰ ਹੋਏ।

ਮੀਟਿੰਗ ਵਿੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਅਤੇ ਪਰਾਲੀ ਪ੍ਰਬੰਧਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਕਮਿਸ਼ਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਪ੍ਰਭਾਵੀ ਤਾਇਨਾਤੀ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਕਿਸਾਨਾਂ ਵਿੱਚ ਜਾਗਰੂਕਤਾ ਮੁਹਿੰਮ ਤੇਜ਼ ਕਰਨ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਸਮੇਤ ਪ੍ਰਸ਼ਾਸਨਿਕ ਅਮਲੇ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਚੰਡੀਗੜ੍ਹ ’ਚ ਈਡੀ ਦਾ ਐਕਸ਼ਨ, ਪੰਜਾਬ ਦੇ ਸਾਬਕਾ ਮੰਤਰੀ ਦੇ ਕਈ ਟਿਕਾਣਿਆਂ ’ਤੇ ਛਾਪੇਪੜ੍ਹੋ →
ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾਪੜ੍ਹੋ →
ਦਿਲਜੀਤ ਦੀ ਜੱਫੀ ਨਾਲ ਭਾਵੁਕ ਹੋਇਆ ਮਾਹੌਲਪੜ੍ਹੋ →
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨਪੜ੍ਹੋ →
5,000 ਲੋਕਾਂ ਨੂੰ ਮਿਲੇਗਾ ਜ਼ਿੰਦਗੀ ਭਰ ਲਈ ਆਸ਼ਿਆਨਾ, ਨੀਤਾ ਅੰਬਾਨੀ ਨੇ ਰੱਖਿਆ ਨੀਂਹ ਪੱਥਰਪੜ੍ਹੋ →
ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਪੜ੍ਹੋ →