ਪੰਜਾਬ📍 ਪੰਜਾਬ
ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
ਹੁਸ਼ਿਆਰਪੁਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ
ਜਾਣਕਾਰੀ ਅਨੁਸਾਰ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨਾਲ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ।
ਹੁਸ਼ਿਆਰਪੁਰ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਆਈਟੀਆਈ ਹੁਸ਼ਿਆਰਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸ ਦੇ ਮਾਸੂਮ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ
ਜਾਣਕਾਰੀ ਅਨੁਸਾਰ ਗਗਨਦੀਪ ਕੌਰ ਆਪਣੇ ਪੁੱਤਰ ਰਿਆਜ ਨਾਲ ਸਕੂਲ ਤੋਂ ਰਿਸ਼ਤੇਦਾਰਾਂ ਨੂੰ ਮਿਲਣ ਲਈ ਹਸਪਤਾਲ ਜਾ ਰਹੀ ਸੀ। ਜਦੋਂ ਉਹ ਆਈਟੀਆਈ ਹੁਸ਼ਿਆਰਪੁਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਰਿਆਜ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਸਰਪੰਚ ਮੌਕੇ 'ਤੇ ਪਹੁੰਚ ਗਏ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।
ਉੱਧਰ, ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
