📰 11/02/2026
ਪੰਜਾਬ📍 ਪੰਜਾਬ

ਆਪ’ ਵੱਲੋਂ ਦੋ ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਦਾਇਰ; ਦਲ ਬਦਲੂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ

‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਦੋ ਵਿਧਾਇਕਾਂ ਦੀ ਮੈਂਬਰੀ ਨੂੰ ਅਯੋਗ ਕਰਾਰ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ।
ਆਪ’ ਵੱਲੋਂ ਦੋ ਵਿਧਾਇਕਾਂ ਖ਼ਿਲਾਫ਼ ਪਟੀਸ਼ਨ ਦਾਇਰ; ਦਲ ਬਦਲੂ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ

‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਦੋ ਵਿਧਾਇਕਾਂ ਦੀ ਮੈਂਬਰੀ ਨੂੰ ਅਯੋਗ ਕਰਾਰ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਅੱਜ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਹੈ ਜਦੋਂ ਕਿ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਤੱਕ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਹਾਲਾਂਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕੁੱਝ ਸਮੇਂ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿੱਪ ਬਲਜਿੰਦਰ ਕੌਰ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਹੁਣ ਗੇਂਦ ਵਿਧਾਨ ਸਭਾ ਦੇ ਸਪੀਕਰ ਦੇ ਹੱਥ ਹੈ।

ਦੱਸਣਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਅੱਜ ‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ’ਚ ਭਾਜਪਾ ’ਚ ਸ਼ਮੂਲੀਅਤ ਕਰ ਲਈ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ’ਚ ਜੀ ਆਇਆ ਨੂੰ ਆਖਿਆ।

ਇਸ ਅੰਕ ਦੀਆਂ ਹੋਰ ਖ਼ਬਰਾਂ

ਚੰਡੀਗੜ੍ਹ ’ਚ ਈਡੀ ਦਾ ਐਕਸ਼ਨ, ਪੰਜਾਬ ਦੇ ਸਾਬਕਾ ਮੰਤਰੀ ਦੇ ਕਈ ਟਿਕਾਣਿਆਂ ’ਤੇ ਛਾਪੇਪੜ੍ਹੋ →
ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾਪੜ੍ਹੋ →
ਦਿਲਜੀਤ ਦੀ ਜੱਫੀ ਨਾਲ ਭਾਵੁਕ ਹੋਇਆ ਮਾਹੌਲਪੜ੍ਹੋ →
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨਪੜ੍ਹੋ →
5,000 ਲੋਕਾਂ ਨੂੰ ਮਿਲੇਗਾ ਜ਼ਿੰਦਗੀ ਭਰ ਲਈ ਆਸ਼ਿਆਨਾ, ਨੀਤਾ ਅੰਬਾਨੀ ਨੇ ਰੱਖਿਆ ਨੀਂਹ ਪੱਥਰਪੜ੍ਹੋ →
ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਪੜ੍ਹੋ →