📰 11/02/2026
ਪੰਜਾਬ📍 ਪੰਜਾਬ

ਬਟਾਲਾ ਰੋਡ ’ਤੇ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਵਡਾਲਾ ਗ੍ਰੰਥੀਆਂ, (ਗੁਰਦਾਸਪੁਰ), 2 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬਟਾਲਾ ਰੋਡ ’ਤੇ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ।

ਵਡਾਲਾ ਗ੍ਰੰਥੀਆਂ, (ਗੁਰਦਾਸਪੁਰ), 2 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਬਟਾਲਾ ਰੋਡ ’ਤੇ ਗੁਰਦੁਆਰਾ ਫਲਾਹੀ ਸਾਹਿਬ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਕਾਲਜ ਵਿਖੇ ਪੜ੍ਹਾਈ ਲਈ ਜਾ ਰਹੇ ਸਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 20 ਸਾਲਾ ਜੈਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਧਰਮਪੁਰਾ, ਕਾਦੀਆਂ ਅਤੇ ਜਸਨਪ੍ਰੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਪਿੰਡ ਭਾਂਬੜੀ ਵਜੋਂ ਹੋਈ ਹੈ। ਦੋਵੇਂ ਨੌਜਵਾਨ ਬੁਲੇਟ ਮੋਟਰਸਾਈਕਲ ਨੰਬਰ ਪੀ. ਬੀ. -06-ਏ ਵਾਈ-0445 ’ਤੇ ਸਵਾਰ ਸਨ। ਜਦੋਂ ਉਹ ਨਾਲਾ ਗ੍ਰੰਥੀਆਂ ਨੇੜੇ ਗੁਰਦੁਆਰਾ ਫਲਾਹੀ ਸਾਹਿਬ ਕੋਲ ਪਹੁੰਚੇ ਤਾਂ ਬਟਾਲਾ ਵਾਲੇ ਪਾਸਿਓਂ ਆ ਰਹੀ ਰਾਜਧਾਨੀ ਕੰਪਨੀ ਦੀ ਬੱਸ ਦੀ ਲਪੇਟ ਵਿਚ ਆ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਪੁਲਿਸ ਚੌਕੀ ਇੰਚਾਰਜ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਪੁਲਿਸ ਵਲੋਂ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਦੋਵਾਂ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਅੰਕ ਦੀਆਂ ਹੋਰ ਖ਼ਬਰਾਂ

ਚੰਡੀਗੜ੍ਹ ’ਚ ਈਡੀ ਦਾ ਐਕਸ਼ਨ, ਪੰਜਾਬ ਦੇ ਸਾਬਕਾ ਮੰਤਰੀ ਦੇ ਕਈ ਟਿਕਾਣਿਆਂ ’ਤੇ ਛਾਪੇਪੜ੍ਹੋ →
ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾਪੜ੍ਹੋ →
ਦਿਲਜੀਤ ਦੀ ਜੱਫੀ ਨਾਲ ਭਾਵੁਕ ਹੋਇਆ ਮਾਹੌਲਪੜ੍ਹੋ →
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨਪੜ੍ਹੋ →
5,000 ਲੋਕਾਂ ਨੂੰ ਮਿਲੇਗਾ ਜ਼ਿੰਦਗੀ ਭਰ ਲਈ ਆਸ਼ਿਆਨਾ, ਨੀਤਾ ਅੰਬਾਨੀ ਨੇ ਰੱਖਿਆ ਨੀਂਹ ਪੱਥਰਪੜ੍ਹੋ →
ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਪੜ੍ਹੋ →