📰 11/02/2026
ਪੰਜਾਬ📍 ਪੰਜਾਬ

ਪੰਜਾਬ ਦੇ ਵਿਕਾਸ ਅਤੇ ਰਾਜਮਾਰਗ ਪ੍ਰੋਜੈਕਟਾਂ ਸਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੇਵਲ ਸਿੰਘ ਢਿੱਲੋਂ ਦੀ ਅਹਿਮ ਮੁਲਾਕਾਤ

2 ਨਵੰਬਰ (ਮੋਹਿਤ ਸਿੰਗਲਾ)- ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਸੂਬੇ ਵਿਚ ਚੱਲ ਰਹੇ ਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

2 ਨਵੰਬਰ (ਮੋਹਿਤ ਸਿੰਗਲਾ)- ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ਅਤੇ ਸੂਬੇ ਵਿਚ ਚੱਲ ਰਹੇ ਤੇ ਪ੍ਰਸਤਾਵਿਤ ਰਾਜਮਾਰਗ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕੀ ਸੰਪਰਕ ਵਿਚ ਸੁਧਾਰ ਅਤੇ ਰਾਜਮਾਰਗਾਂ ਦੇ ਵਿਕਾਸ ਨਾਲ ਸਬੰਧਤ ਮਾਮਲਿਆਂ ’ਤੇ ਚਰਚਾ ਹੋਈ।

ਮੁਲਾਕਾਤ ਉਪਰੰਤ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਆਪਣਾ ਕੀਮਤੀ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਨਿਤਿਨ ਗਡਕਰੀ ਪੰਜਾਬ ਦੀ ਤਰੱਕੀ ਅਤੇ ਵਿਕਾਸ ਨਾਲ ਸਬੰਧਤ ਮਾਮਲਿਆਂ ਪ੍ਰਤੀ ਹਮੇਸ਼ਾ ਤਤਪਰ ਰਹਿੰਦੇ ਹਨ।

ਢਿੱਲੋਂ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਵਿਕਾਸ ਉਨ੍ਹਾਂ ਦੀ ਪਹਿਲ ਹੈ ਅਤੇ ਪੰਜਾਬ ਭਾਜਪਾ ਇਸ ਦਿਸ਼ਾ ਵਿਚ ਹਰ ਪੱਧਰ ’ਤੇ ਯਤਨ ਜਾਰੀ ਰੱਖੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਵਿਚ ਸੜਕੀ ਬੁਨਿਆਦੀ ਢਾਂਚੇ ਅਤੇ ਰਾਜਮਾਰਗਾਂ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ।

ਇਸ ਅੰਕ ਦੀਆਂ ਹੋਰ ਖ਼ਬਰਾਂ

ਚੰਡੀਗੜ੍ਹ ’ਚ ਈਡੀ ਦਾ ਐਕਸ਼ਨ, ਪੰਜਾਬ ਦੇ ਸਾਬਕਾ ਮੰਤਰੀ ਦੇ ਕਈ ਟਿਕਾਣਿਆਂ ’ਤੇ ਛਾਪੇਪੜ੍ਹੋ →
ਆਪ’ ਵਿਧਾਇਕਾਂ ਦੀ ਤਿੱਕੜੀ ਨੇ ਫੜਿਆ ਭਾਜਪਾ ਦਾ ਪੱਲਾਪੜ੍ਹੋ →
ਦਿਲਜੀਤ ਦੀ ਜੱਫੀ ਨਾਲ ਭਾਵੁਕ ਹੋਇਆ ਮਾਹੌਲਪੜ੍ਹੋ →
ਮੁੱਖ ਮੰਤਰੀ ਸਮਰਾਟ ਚੌਧਰੀ ਨੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨਪੜ੍ਹੋ →
5,000 ਲੋਕਾਂ ਨੂੰ ਮਿਲੇਗਾ ਜ਼ਿੰਦਗੀ ਭਰ ਲਈ ਆਸ਼ਿਆਨਾ, ਨੀਤਾ ਅੰਬਾਨੀ ਨੇ ਰੱਖਿਆ ਨੀਂਹ ਪੱਥਰਪੜ੍ਹੋ →
ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲਪੜ੍ਹੋ →