ਮਾਨ ਸਰਕਾਰ ਵੱਲੋਂ ਪੰਜਾਬ ਸਿਹਤ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ, ਵੇਖੋ ਪੂਰੀ ਲਿਸਟ

ਪ੍ਰਸ਼ਾਸਕੀ ਫੇਰਬਦਲ ਦੇ ਤਹਿਤ, ਪੰਜਾਬ ਸਰਕਾਰ ਨੇ ਡਾ. ਅਨਿਲ ਕੁਮਾਰ ਗੋਇਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਅਹੁਦਾ ਸੌਂਪਿਆ ਹੈ, ਅਤੇ ਡਾ. ਸਿਮੀ ਮਲਹੋਤਰਾ ਨੂੰ ਸਿਹਤ ਸੇਵਾਵਾਂ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਦਿੱਤਾ ਹੈ।
ਚੰਡੀਗੜ੍ਹ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਦੋ ਸੀਨੀਅਰ ਅਧਿਕਾਰੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸਰਕਾਰ ਨੇ ਡਾ. ਅਨਿਲ ਕੁਮਾਰ ਗੋਇਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਸੌਂਪਿਆ ਹੈ।
ਇਸ ਦੇ ਨਾਲ ਹੀ, ਡਾ. ਸਿਮੀ ਮਲਹੋਤਰਾ ਨੂੰ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਡਾ. ਅਨਿਲ ਕੁਮਾਰ ਗੋਇਲ ਇਸ ਸਮੇਂ ਵਧੀਕ ਡਾਇਰੈਕਟਰ (ਸਿਹਤ) ਵਜੋਂ ਸੇਵਾ ਨਿਭਾ ਰਹੇ ਹਨ।
ਉਨ੍ਹਾਂ ਨੂੰ ਅਗਲੇ ਹੁਕਮਾਂ ਤੱਕ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਦਾ ਆਰਜ਼ੀ ਚਾਰਜ ਦਿੱਤਾ ਗਿਆ ਹੈ। ਇਸੇ ਤਰ੍ਹਾਂ, ਡਿਪਟੀ ਡਾਇਰੈਕਟਰ ਡਾ. ਸਿਮੀ ਮਲਹੋਤਰਾ ਨੂੰ ਡਾਇਰੈਕਟਰ ਆਫ਼ ਹੈਲਥ ਸਰਵਿਸਿਜ਼ (ਐਸ.ਬੀ.) ਦਾ ਆਰਜ਼ੀ ਚਾਰਜ ਸੌਂਪਿਆ ਗਿਆ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਦੋਵਾਂ ਅਧਿਕਾਰੀਆਂ ਨੂੰ ਇਹ ਜ਼ਿੰਮੇਵਾਰੀਆਂ ਬਿਨਾਂ ਕਿਸੇ ਵਾਧੂ ਵਿੱਤੀ ਲਾਭ ਦੇ ਸੌਂਪੀਆਂ ਗਈਆਂ ਹਨ।
